ਤਰਨਤਾਰਨ: ਨਸ਼ਾ ਵੇਚਣ ਤੋਂ ਰੋਕਣ ’ਤੇ ਨੌਜਵਾਨ ''ਤੇ ਚੱਲੀਆਂ ਗੋਲੀਆਂ
Saturday, Jul 18, 2026 - 01:23 PM (IST)
ਤਰਨਤਾਰਨ (ਰਾਜੂ)- ਜ਼ਿਲਾ ਤਰਨਤਾਰਨ ਦੇ ਪਿੰਡ ਬਨਵਾਲੀਪੁਰ ਵਿਖੇ ਕਥਿਤ ਨਸ਼ਾ ਵੇਚਣ ਤੋਂ ਰੋਕਣ ’ਤੇ ਇਕ ਨੌਜਵਾਨ ਉੱਤੇ ਹਮਲਾ ਕਰਦਿਆਂ ਉਸ ਦੀਆਂ ਐਨਕਾਂ ਤੋੜਨ, ਮੋਬਾਈਲ ਖੋਹਣ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਪੁਲਸ ਨੇ 7 ਲੋਕਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵੱਡੇ ਹਾਦਸੇ ਦਾ ਸ਼ਿਕਾਰ ਹੋਇਆ ਆਸਟ੍ਰੇਲੀਆ ਗਿਆ ਪੰਜਾਬੀ ਨੌਜਵਾਨ, ਪੁੱਤ ਦੀ ਖਬਰ ਨੇ ਘਰ 'ਚ ਵਿਛਾ'ਤੇ ਸੱਥਰ
ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਲਭਜੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਬਨਵਾਲੀਪੁਰ ਨੇ ਦੱਸਿਆ ਕਿ ਬੀਤੀ 14 ਜੁਲਾਈ ਨੂੰ ਕੁਝ ਲੋਕ ਪਿੰਡ ਦੇ ਸ਼ਮਸ਼ਾਨਘਾਟ ਵਿਚ ਕਥਿਤ ਨਸ਼ਾ (ਸਮੈਕ) ਵੇਚ ਰਹੇ ਸੀ, ਜਿਨ੍ਹਾਂ ਨੂੰ ਉਸ ਨੇ ਨਸ਼ਾ ਵੇਚਣ ਤੋਂ ਰੋਕਿਆ ਤਾਂ ਤੈਸ਼ ਵਿਚ ਆ ਕੇ ਉਕਤ ਵਿਅਕਤੀਆਂ ਨੇ ਉਸ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ।
ਇਹ ਵੀ ਪੜ੍ਹੋ-ਅੰਮ੍ਰਿਤਸਰ: ਮਾਸੜ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ
ਜਦੋਂ ਉਸ ਨੇ ਮੋਬਾਈਲ ’ਤੇ ਵੀਡੀਓ ਬਣਾਉਣੀ ਚਾਹੀ ਤਾਂ ਉਸ ਦਾ ਮੋਬਾਈਲ ਖੋਹ ਲਿਆ ਅਤੇ ਐਨਕਾਂ ਵੀ ਤੋੜ ਦਿੱਤੀਆਂ। ਇਕ ਵਿਅਕਤੀ ਨੇ ਉਸ ’ਤੇ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ ਪਰ ਉਸ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ ਤੇ ਪੁਲਸ ਨੂੰ ਸ਼ਿਕਾਇਤ ਕੀਤੀ। ਇਸ ਸਬੰਧੀ ਏ. ਐੱਸ. ਆਈ. ਬੀਰ ਸਿੰਘ ਨੇ ਦੱਸਿਆ ਕਿ ਮੁਦਈ ਦੀ ਸ਼ਿਕਾਇਤ ’ਤੇ ਰਾਹੁਲ ਉਰਫ਼ ਸੁੰਡੀ, ਗੈਰੀ ਸਿੰਘ, ਹਨੀ ਵਾਸੀਆਨ ਕਲੇਰ, ਦੀਪੀ ਵਾਸੀ ਡੁੱਗਰੀ ਅਤੇ 3 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ ਟੁੱਟਿਆ ਕਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
