ਤਰਨਤਾਰਨ ਜ਼ਿਲ੍ਹੇ ''ਚ ਕੋਰੋਨਾ ਦੇ 20 ਨਵੇਂ ਮਾਮਲੇ ਆਏ ਸਾਹਮਣੇ

09/17/2020 2:38:54 AM

ਤਰਨਤਾਰਨ, (ਰਮਨ)- ਕੋੋਰੋਨਾ ਦੇ ਚੱਲਦਿਆਂ ਲੋਕਾਂ ’ਚ ਜਾਗਰੂਕਤਾ ਲਿਆਉਣ ਅਤੇ ਕੋਵਿਡ ਟੈਸਟਾਂ ਦੌਰਾਨ ਮਰੀਜ਼ਾਂ ਦੀ ਪੁਸ਼ਟੀ ਕਰਨ ਦੇ ਮੱਕਸਦ ਨਾਲ ਬੁੱਧਵਾਰ ਨੂੰ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਡੀ. ਸੀ. ਸਮੇਤ ਕੁੱਲ 45 ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਆਪਣਾ ਕੋਰੋਨਾ ਟੈਸਟ ਕਰਵਾਇਆ। ਜਿਸ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। ਉੱਧਰ ਬੁੱਧਵਾਰ ਦੀ ਸਵੇਰ ਜ਼ਿਲੇ ਦੇ ਕੁੱਲ 20 ਵਿਅਕਤੀਆਂ ਦੇ ਕੋਰੋਨਾ ਟੈਸਟ ਪਾਜ਼ੇਟਿਵ ਆਉਣ ਉਪਰੰਤ ਸਿਹਤ ਵਿਭਾਗ ਨੇ ਆਪਣੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲਾ ਵਾਸੀਆਂ ਨੂੰ ਟੈਸਟਿੰਗ ਲਈ ਬਿਨਾਂ ਕਿਸੇ ਡਰ-ਭੈਅ ਦੇ ਸਵੈ-ਇੱਛਾ ਨਾਲ ਅੱਗੇ ਆਉਣ ਅਤੇ ਟੈਸਟਿੰਗ ਸਬੰਧੀ ਆਪਣੇ ਸ਼ੰਕਿਆਂ ਅਤੇ ਗ਼ਲਤ ਧਾਰਨਾਵਾਂ ਨੂੰ ਦੂਰ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵਲੋਂ ਸੋਸ਼ਲ ਮੀਡੀਆ ’ਤੇ ਕੋਵਿਡ ਸਬੰਧੀ ਗ਼ਲਤ ਅਫ਼ਵਾਹਾਂ ਫੈਲਾਅ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਜ਼ਿਲੇ ਦੇ ਸੂਝਵਾਨ ਤੇ ਸੁਚੇਤ ਨਾਗਰਿਕ ਉਨ੍ਹਾਂ ਦੇ ਭੈਡ਼ੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇ ਰਹੇ। ਉਨ੍ਹਾਂ ਕਿਹਾ ਕਿ ਗ਼ਲਤ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਪੈਨੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉੱਧਰ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਕੋੋਰੋਨਾ ਦੇ ਕੁੱਲ 20 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਸਬੰਧੀ ਲੲ ਗਏ ਸੈਂਪਲਾਂ ’ਚੋਂ 33206 ਨੈਗੇਟਿਵ, 1259 ਪਾਜ਼ੇਟਿਵ ਅਤੇ 46 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ਤੋਂ ਭੇਜੇ ਗਏ 576 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਹਾਲੇ ਬਾਕੀ ਹਨ।


Bharat Thapa

Content Editor

Related News