ਤਰਨਤਾਰਨ ਨੂੰ ‘ਪਵਿੱਤਰ ਸ਼ਹਿਰ’ ਐਲਾਨਣ ਸਬੰਧੀ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਵਫਦ ਡੀ. ਸੀ. ਨੂੰ ਮਿਲਿਆ
Tuesday, Aug 18, 2026 - 01:43 PM (IST)
ਤਰਨਤਾਰਨ(ਰਾਜੂ)- ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦਾ ਇਕ ਵਫਦ ਡਿਪਟੀ ਕਮਿਸ਼ਨਰ ਤਰਨਤਾਰਨ ਮਿਲਿਆ ਅਤੇ ਗੁਰੂ ਨਗਰੀ ਤਰਨਤਾਰਨ ਸ਼ਹਿਰ ਨੂੰ ਪਵਿੱਤਰ ਸ਼ਹਿਰ ਐਲਾਨ ਕਰਨ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਆਗੂਆਂ ਨੇ ਕਿਹਾ ਕਿ ਤਰਨਤਾਰਨ ਸਾਹਿਬ ਸਿੱਖ ਪੰਥ ਦਾ ਇਕ ਅਤਿ ਮਹੱਤਵਪੂਰਨ ਧਾਰਮਿਕ ਅਤੇ ਇਤਿਹਾਸਕ ਕੇਂਦਰ ਹੈ।
ਇਹ ਵੀ ਪੜ੍ਹੋ- ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ ਬਚਾ ਸਕਿਆ ਜਾਨ, ਹੋਈ ਮੌਤ
ਇਸ ਪਾਵਨ ਨਗਰੀ ਨੂੰ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣੇ ਕਰ ਕਮਲਾਂ ਨਾਲ ਵਸਾਇਆ ਅਤੇ ਇਹ ਅਸਥਾਨ ਸਿੱਖ ਕੌਮ ਲਈ ਅਥਾਹ ਆਸਥਾ ਦਾ ਕੇਂਦਰ ਹੈ। ਦੇਸ਼-ਵਿਦੇਸ਼ ਤੋਂ ਹਰ ਰੋਜ਼ ਵੱਡੀ ਗਿਣਤੀ ਵਿਚ ਸੰਗਤਾਂ ਇਥੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ ਪਰ ਅਫ਼ਸੋਸ ਦੀ ਗੱਲ ਹੈ ਕਿ ਇਸ ਪਵਿੱਤਰ ਨਗਰੀ ’ਚ ਸ਼ਰਾਬ, ਤੰਬਾਕੂ, ਮਾਸ, ਮੱਛੀ ਅਤੇ ਹੋਰ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਹੋ ਰਹੀ ਹੈ, ਜਿਸ ਨਾਲ ਸ਼ਹਿਰ ਦੀ ਧਾਰਮਿਕ ਮਰਿਆਦਾ ਅਤੇ ਪਵਿੱਤਰਤਾ ਪ੍ਰਭਾਵਿਤ ਹੋ ਰਹੀ ਹੈ। ਗੁਰੂ ਸਾਹਿਬਾਨ ਵੱਲੋਂ ਬਖ਼ਸ਼ੇ ਗਏ ਸਿਧਾਂਤ ਮਨੁੱਖਤਾ ਨੂੰ ਨਸ਼ਿਆਂ ਅਤੇ ਵਿਕਾਰਾਂ ਤੋਂ ਦੂਰ ਰਹਿਣ ਦਾ ਸੰਦੇਸ਼ ਦਿੰਦੇ ਹਨ।
ਇਹ ਵੀ ਪੜ੍ਹੋ-ਪੰਜਾਬ ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ ਲਾਗੂ, PWD ਨੇ ਲਿਆ ਵੱਡਾ ਫੈਸਲਾ
ਅਜਿਹੇ ਵਿਚ ਗੁਰੂ ਘਰ ਦੀ ਛਤਰ-ਛਾਇਆ ਹੇਠ ਵੱਸਦੀ ਇਸ ਪਾਵਨ ਨਗਰੀ ’ਚ ਨਸ਼ਿਆਂ ਅਤੇ ਮਾਸਾਹਾਰ ਦੀ ਵਿਕਰੀ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀ ਹੈ। ਇਸ ਕਰਕੇ ਤਰਨਤਾਰਨ ਸਾਹਿਬ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ’ਚ ਰੱਖਦਿਆਂ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਆਪ ਜੀ ਪਾਸੋਂ ਪੁਰਜ਼ੋਰ ਮੰਗ ਕੀਤੀ ਜਾਂਦੀ ਹੈ ਕਿ ਤਰਨਤਾਰਨ ਸਾਹਿਬ ਨੂੰ ਸਰਕਾਰੀ ਤੌਰ ’ਤੇ ‘ਪਵਿੱਤਰ ਸ਼ਹਿਰ’ ਐਲਾਨਿਆ ਜਾਵੇ ਅਤੇ ਸ਼ਹਿਰ ਦੀ ਹੱਦ ਅੰਦਰ ਸ਼ਰਾਬ ਦੇ ਠੇਕੇ, ਤੰਬਾਕੂ ਅਤੇ ਨਸ਼ੀਲੇ ਪਦਾਰਥਾਂ ਦੀ ਵਿਕਰੀ, ਮਾਸ-ਮੱਛੀ ਦੀਆਂ ਦੁਕਾਨਾਂ ਅਤੇ ਹੋਰ ਅਜਿਹੀਆਂ ਗਤੀਵਿਧੀਆਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਉਣ ਲਈ ਲੋੜੀਂਦੇ ਕਾਨੂੰਨੀ ਕਦਮ ਚੁੱਕੇ ਜਾਣ। ਇਸ ਮੌਕੇ ਤਰਸੇਮ ਸਿੰਘ ਕੌਮੀ ਪ੍ਰਧਾਨ, ਇਕਬਾਲ ਸਿੰਘ ਸੰਧੂ, ਹਰਭਜਨ ਸਿੰਘ ਤੁੜ, ਦਲਜੀਤ ਸਿੰਘ ਜਵੰਦਾ, ਨਰਿੰਦਰ ਸਿੰਘ, ਮਨਜੀਤ ਕੌਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਬਣੇਗਾ ਇਕ ਹੋਰ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ! PCA ਵੱਲੋਂ ਯੋਜਨਾ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
