ਲੁਟੇਰਿਆਂ ਵਲੋਂ ਕੋਆਪ੍ਰੇਟਿਵ ਬੈਂਕ ਨੂੰ ਲੁੱਟਣ ਦੀ ਅਸਫਲ ਕੋਸ਼ਿਸ਼

02/05/2020 12:32:39 PM

ਤਰਨਤਾਰਨ (ਰਮਨ, ਸੌਰਭ) : ਜ਼ਿਲ੍ਹਾ ਤਰਨਤਾਰਨ ਦੀ ਤਹਿਸੀਲ ਪੱਟੀ ਅਧੀਨ ਮੁੱਖ ਰੋਡ 'ਤੇ ਸਥਿਤ ਪਿੰਡ ਲੋਹੁਕਾ ਵਿਖੇ ਬੀਤੀ ਰਾਤ ਚੋਰਾਂ ਵਲੋਂ ਕੋਆਪ੍ਰੇਟਿਵ ਬੈਂਕ ਦੇ ਸ਼ਟਰ ਅਤੇ ਦਰਵਾਜ਼ੇ ਤੋੜ ਕੇ ਬੈਂਕ ਲੁੱਟਣ ਦੀ ਅਸਫਲ ਕੋਸ਼ਿਸ਼ ਕੀਤੀ ਗਈ। ਚੋਰਾਂ ਵਲੋਂ ਬੈਂਕ ਅੰਦਰ ਦਾਖ਼ਲ ਹੋ ਕੇ ਬੈਂਕ ਦਾ ਲਾਕਰ ਖੋਲ੍ਹਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਨਾ ਖੁੱਲ੍ਹਿਆ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ ਅੰਦਰ ਲੱਗੇ ਸੀ. ਸੀ. ਟੀ. ਵੀ. ਕੈਮਰੇ ਅਤੇ ਤਾਰਾਂ ਤੋੜ ਕੇ ਚਲੇ ਗਏ। ਉੱਧਰ ਇਸ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਐੱਸ. ਐੱਸ. ਓ. ਹਰਮਨਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।


Baljeet Kaur

Content Editor

Related News