ਕਿਸਾਨਾਂ ਦੇ ਹੱਕ 'ਚ ਤਰਨਤਾਰਨ ਵਿਖੇ ਧਰਨਾ, ਕੇਂਦਰ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

12/14/2020 10:44:56 AM

ਤਰਨਤਾਰਨ (ਰਮਨ) : ਖੇਤੀਬਾੜੀ ਸੁਧਾਰ ਕਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਜਿਥੇ ਕਿਸਾਨਾਂ ਦਿੱਲੀ 'ਚ ਡਟੇ ਹੋਏ ਹਨ ਉਥੇ ਹੀ ਦੂਜੇ ਪਾਸੇ ਤਰਨਤਾਰਨ 'ਚ ਅੱਜ ਤਹਿਸੀਲ ਚੌਕ 'ਚ ਹਲਕਾ ਵਿਧਾਇਕ ਅਗਨੀਹੋਤਰੀ ਦੇ ਪੁੱਤਰ ਡਾ. ਸੰਦੀਪ ਅਗਨੀਹੋਤਰੀ ਦੀ ਅਗਵਾਈ 'ਚ ਧਰਨਾ ਲਗਾਇਆ ਗਿਆ ਹੈ। ਇਸ ਧਰਨੇ 'ਚ ਸਾਰੀਆਂ ਸਿਆਸੀ ਪਾਰਟੀਆਂ, ਵਪਾਰਿਕ ਸੰਸਥਾਵਾਂ, ਸਮਾਜਿਕ ਧਾਰਮਿਕ ਜਥੇਬੰਦੀਆਂ ਅਤੇ ਸ਼ਹਿਰ ਵਾਸੀਆਂ ਨੂੰ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਕਾਲੇ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ : ਹਵਸੀ ਭੇੜੀਏ ਨੇ ਦੋਸਤ ਦੀ 14 ਸਾਲਾ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਇੰਝ ਖੁੱਲ੍ਹਿਆ ਭੇਤ

ਇਥੇ ਦੱਸ ਦੇਈਏ ਕਿ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਕਿਸਾਨ ਪਿਛਲੇ 19 ਦਿਨਾਂ ਤੋਂ ਦਿੱਲੀ 'ਚ ਡਟੇ ਹੋਏ ਹਨ। ਅੱਜ ਕਿਸਾਨ ਸੰਗਠਨ ਵਲੋਂ ਅੰਦੋਲਨ ਨੂੰ ਤੇਜ਼ ਕਰ ਦਿੱਤਾ ਅਤੇ ਸਰਕਾਰ 'ਤੇ ਦਬਾਅ ਵਧਾਉਣ ਲਈ ਭੁੱਖ ਹੜਤਾਲ 'ਤੇ ਚਲੇ ਗਏ ਹਨ। ਕਿਸਾਨ ਨੇਤਾ ਸਵੇਰੇ 8 ਵਜੇ ਤੋਂ ਭੁੱਖ ਹੜਤਾਲ 'ਤੇ ਚਲੇ ਗਏ ਜੋ ਸ਼ਾਮ 5 ਵਜੇ ਤੱਕ ਜਾਰੀ ਰਹੇਗੀ। ਇਹ ਭੁੱਖ ਹੜਤਾਲ ਰਾਜਧਾਨੀ ਦੇ ਗਾਜੀਪੁਰ, ਟਿਕਰੀ, ਸਿੱਘੂ ਸਰਹੱਦ ਅਤੇ ਕੁੱਝ ਹੋਰ ਸਥਾਨਾਂ 'ਤੇ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਆਹ ਵਾਲੇ ਘਰ 'ਚ ਪਏ ਕੀਰਨੇ: ਭੈਣ ਦੇ ਵਿਆਹ ਮੌਕੇ ਭੰਗੜੇ ਪਾਉਂਦੇ ਨੌਜਵਾਨ ਦੀ ਮੌਤ, ਲੁਟੇਰੇ ਵੀ ਚੁੱਕ ਗਏ ਫ਼ਾਇਦਾ


Baljeet Kaur

Content Editor

Related News