ਤਰਨਤਾਰਨ ਦੀ ਜੇਲ੍ਹ ਫਿਰ ਤੋਂ ਸੁਰਖੀਆਂ ''ਚ, 11 ਮੋਬਾਈਲ ਫੋਨ ਤੇ ਨਸ਼ੀਲੇ ਪਦਾਰਥ ਸਣੇ ਹੋਰ ਸਾਮਾਨ ਬਰਾਮਦ

Monday, Apr 29, 2024 - 01:37 PM (IST)

ਤਰਨਤਾਰਨ (ਰਮਨ)- ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ ਵਿਚ ਰਹਿੰਦੀ ਹੈ। ਇਸ ਦੀ ਇਕ ਹੋਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 11 ਮੋਬਾਈਲ ਫੋਨ, 2 ਡਾਟਾ ਕੇਬਲ, 3 ਅਡਾਪਟਰ, 99 ਬੀੜੀ ਦੇ ਬੰਡਲ, 3 ਸਿਗਰਟ ਦੀਆਂ ਡੱਬੀਆਂ, 40 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਅਤੇ ਇਕ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-  ਪਾਕਿਸਤਾਨ ’ਚ ਫਿਰੌਤੀ ਨਾ ਦੇਣ ’ਤੇ ਅਗਵਾਕਾਰਾਂ ਨੇ 13 ਸਾਲਾ ਮੁੰਡੇ ਦਾ ਕੀਤਾ ਕਤਲ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਕੁਲਜੀਤ ਸਿੰਘ ਅਤੇ ਹਰੀਸ਼ ਕੁਮਾਰ ਵੱਲੋਂ ਚਲਾਏ ਗਏ ਅਚਾਨਕ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਅੰਦਰੋਂ 11 ਮੋਬਾਈਲ ਫੋਨ, 2 ਡਾਟਾ ਕੇਬਲ, 3 ਅਡਾਪਟਰ, 99 ਬੀੜੀ ਦੇ ਬੰਡਲ, 3 ਸਿਗਰਟ ਦੀਆਂ ਡੱਬੀਆਂ, 40 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਸਾਰੀ ਜਾਣਕਾਰੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਨੌਜਵਾਨ ਦੀ ਮੌਤ, ਛੇ ਮਹੀਨੇ ਦੇ ਬੱਚੇ ਦਾ ਪਿਓ ਸੀ ਮ੍ਰਿਤਕ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਇਸ ਮਾਮਲੇ ਵਿਚ ਸੰਦੀਪ ਸਿੰਘ ਪੁੱਤਰ ਹਰੀ ਸਿੰਘ ਵਾਸੀ ਮੁਰਾਦਪੁਰ ਤਰਨਤਾਰਨ ਨੂੰ ਨਾਮਜ਼ਦ ਕਰਦੇ ਹੋਏ ਅਤੇ ਇਕ ਅਣਪਛਾਤੇ ਖ਼ਿਲਾਫ਼ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News