ਤਰਨਤਾਰਨ ਪੁਲਸ ਨੇ ਹੈਰੋਇਨ ਸਮੇਤ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Thursday, Jul 21, 2022 - 07:55 PM (IST)

ਤਰਨਤਾਰਨ ਪੁਲਸ ਨੇ ਹੈਰੋਇਨ ਸਮੇਤ ਪੰਜ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ (ਰਮਨ, ਜ.ਬ)- ਐੱਸ.ਐੱਸ.ਪੀ. ਤਰਨਤਾਰਨ ਰਣਜੀਤ ਸਿੰਘ ਢਿੱਲੋਂ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਹੈਰੋਇਨ ਸਮੇਤ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਐੱਸ.ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਅਧੀਨ ਆਉਂਦੀ ਚੌਂਕੀ ਰਾਜੋਕੇ ਦੇ ਇੰਚਾਰਜ ਰਵੀ ਸ਼ੰਕਰ ਨੇ ਪੁਲਸ ਪਾਰੀ ਸਮੇਤ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਜਿਸ ਦੀ ਤਲਾਸ਼ੀ ਲੈਣ ’ਤੇ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਉਕਤ ਵਿਅਕਤੀ ਦੀ ਪਛਾਣ ਪਰਗਟ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਬਾਸਰਕੇ ਵਜੋਂ ਹੋਈ। 

ਇਸੇ ਤਰ੍ਹਾਂ ਥਾਣਾ ਝਬਾਲ ਦੇ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਰਾਜਬੀਰ ਸਿੰਘ ਪੁੱਤਰ ਗੁਰਮੁੱਖ ਸਿੰਘ ਵਾਸੀ ਸੁਲਤਾਨਵਿੰਡ ਨੂੰ 40 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਗੋਇੰਦਵਾਲ ਸਾਹਿਬ ਦੇ ਸਬ ਇੰਸਪੈਕਟਰ ਇਕਬਾਲ ਸਿੰਘ ਨੇ ਗਸ਼ਤ ਦੌਰਾਨ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜਸਵੰਤ ਸਿੰਘ ਵਾਸੀ ਖਡੂਰ ਸਾਹਿਬ ਨੂੰ 18 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਸਬ ਇੰਸਪੈਕਟਰ ਬਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਮੋਟਰ ਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ। ਜਿੰਨਾਂ ਕੋਲੋਂ ਤਲਾਸ਼ੀ ਲੈਣ ’ਤੇ 35 ਗ੍ਰਾਮ ਹੈਰੋਇਨ ਬਰਾਮਦ ਹੋਈ।

ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਅੰਗਰੇਜ਼ ਸਿੰਘ ਉਰਫ ਗੇਜੂ ਪੁੱਤਰ ਸੰਤੋਖ ਸਿੰਘ ਵਾਸੀ ਮਨਾਵਾਂ ਅਤੇ ਗੁਰਵਿੰਦਰ ਸਿੰਘ ਪੁੱਤਰ ਸੁਬੇਗ ਸਿੰਘ ਵਾਸੀ ਨੰਦਪੁਰ ਹਾਲ ਵਾਸੀ ਚੰਬਾ ਵਜੋਂ ਹੋਈ। ਐੱਸ. ਪੀ. ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


 


author

rajwinder kaur

Content Editor

Related News