ਤਰਨਤਾਰਨ ਪੁਲਸ ਨੇ 16 ਮੁਕੱਦਮਿਆਂ ’ਚ 27 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ
Tuesday, Jul 07, 2026 - 12:29 PM (IST)
ਤਰਨਤਾਰਨ (ਰਾਜੂ)- ਸੁਰਿੰਦਰ ਲਾਂਬਾ ਐੱਸ. ਐੱਸ. ਪੀ. ਤਰਨਤਾਰਨ ਦੀ ਨਿਗਰਾਨੀ ਹੇਠ ਤਰਨਤਾਰਨ ਪੁਲਸ ਵੱਲੋਂ ਜ਼ਿਲੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ’ਚ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਇਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਰਿਪੁਤਾਪਨ ਸਿੰਘ ਐੱਸ.ਪੀ. (ਡੀ) ਤਰਨਤਾਰਨ ਵੱਲੋਂ ਨਸ਼ਾ ਤਸਕਰਾਂ ’ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ’ਚ ਭੇਜੀਆਂ ਗਈਆਂ ਸਨ। ਜਿਸ ’ਚ ਤਰਨਤਾਰਨ ਪੁਲਸ ਵੱਲੋਂ ਜ਼ਿਲ੍ਹਾ ਤਰਨਤਾਰਨ ’ਚ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਕੁੱਲ 13 ਮੁਕੱਦਮੇ ਦਰਜ ਕਰਕੇ 24 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ ਕੁੱਲ 266 ਗ੍ਰਾਮ ਹੈਰੋਇਨ, 1 ਦੇਸੀ ਕੱਟਾ ਸਮੇਤ ਇਕ 315 ਬੋਰ ਜ਼ਿੰਦਾ ਰੌਂਦ, 3000 ਰੁਪਏ ਡਰੱਗ ਮਨੀ, 2 ਇਲੈਕਟ੍ਰੋਨਿਕ ਕੰਡੇ ਅਤੇ 01 ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਦੇ ਨਾਲ ਹੀ ਤਰਨਤਾਰਨ ਪੁਲਸ ਵੱਲੋਂ ਆਬਕਾਰੀ ਐਕਟ ਦੇ ਕੁੱਲ 2 ਮੁਕੱਦਮੇ ਦਰਜ਼ ਕੀਤੇ ਗਏ ਹਨ, ਜਿਨ੍ਹਾਂ ਵਿਚ ਕੁੱਲ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਪਾਸੋਂ 12930 ਐੱਮ.ਐੱਲ. ਨਾਜਾਇਜ ਸ਼ਰਾਬ ਬਰਾਮਦ ਕੀਤੀ ਗਈ ਹੈ।
ਇਹ ਵੀ ਪੜ੍ਹੋ-ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ AK47, SSP ਨੇ ਕਰ'ਤੀ ਕਾਰਵਾਈ
ਇਸ ਤੋਂ ਇਲਾਵਾ ਅਸਲਾ ਐਕਟ ਦਾ 1 ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ’ਚ 01 ਪਿਸਟਲ 30 ਬੋਰ ਬਰਾਮਦ ਕੀਤਾ ਗਿਆ ਹੈ। ਤਰਨਤਾਰਨ ਪੁਲਸ ਵੱਲੋਂ ਮਿਤੀ 5 ਜੁਲਾਈ ਨੂੰ ਤਰਨਤਾਰਨ ਦੇ ਵੱਖ-ਵੱਖ ਥਾਣਿਆਂ ’ਚ ਵੱਖ-ਵੱਖ ਧਰਾਵਾਂ ਤਹਿਤ (ਐੱਨ.ਡੀ.ਪੀ.ਐੱਸ. ਐਕਟ, 307, 302, ਅਸਲਾ ਐਕਟ ਅਤੇ ਹੋਰ ਧਰਾਵਾਂ ਦੇ ਤਹਿਤ ਪਹਿਲਾਂ ਦਰਜ ਹੋਏ ਮੁਕੱਦਮਿਆਂ ’ਚ ਕੁੱਲ 33 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਤਰਨਤਾਰਨ ਪੁਲਸ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ ਕੁੱਲ 23 ਦੋਸ਼ੀਆਂ ਖਿਲਾਫ ਜ਼ੁਰਮ ਰੋਕੂ ਕਾਰਵਾਈਆਂ ਕਰਕੇ ਗ੍ਰਿਫਤਾਰ ਕੀਤਾ ਗਿਆ। ਇਸ ਤਹਿਤ ਆਪ੍ਰੇਸ਼ਨ ਪ੍ਰਹਾਰ 3.0 ਦੌਰਾਨ ਤਰਨਤਾਰਨ ਪੁਲਸ ਵੱਲੋਂ ਕੁੱਲ 83 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
