ਤਰਨਤਾਰਨ ਪੁਲਸ ਨੂੰ ਮਿਲੀ ਵੱਡੀ ਸਫਲਤਾ, ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
Tuesday, Aug 12, 2025 - 05:29 PM (IST)

ਤਰਨਤਾਰਨ(ਰਾਜੂ)- ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲਾ ਪੁਲਸ ਮੁਖੀ ਦੀਪਕ ਪਾਰੀਕ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ ਤਰਨਤਾਰਨ ਪੁਲਸ ਨੇ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਪੁਲਸ ਨੇ ਵੱਖ ਵੱਖ ਥਾਣਿਆਂ ਵਿਚ ਕੇਸ ਦਰਜ ਕਰਦਿਆਂ 12 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਇਸ ਸਬੰਧੀ ਐੱਸ.ਪੀ. (ਆਈ) ਅਜੇਰਾਜ ਸਿੰਘ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੂੰ ਸੂਚਨਾਂ ਮਿਲੀ ਸੀ ਕਿ ਪਿੰਡ ਮਹਿੰਦੀਪੁਰ ਦੀ ਡਰੇਨ ਦੇ ਨਾਲ ਸ਼ਮਸ਼ਾਨਘਾਟ ਨੇੜੇ ਝਾੜੀਆਂ ਵਿਚ ਕੋਈ ਇਤਰਾਜ਼ਯੋਗ ਵਸਤੂ ਪਈ ਹੋਈ ਹੈ। ਜਿਸ ’ਤੇ ਪੁਲਸ ਪਾਰਟੀ ਨੇ ਮੌਕੇ ’ਤੇ ਪਹੁੰਚ ਕੇ ਤਲਾਸ਼ੀ ਕੀਤੀ ਤਾਂ ਝਾੜੀਆਂ ਵਿਚੋਂ ਇਕ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਪੈਕੇਟ ਮਿਲਿਆ ਜਿਸ ਵਿਚੋਂ ਕਰੀਬ 3 ਕਿਲੋ ਹੈਰੋਇਨ ਬਰਾਮਦ ਹੋਈ। ਜਿਸ ਦੀ ਅੰਤਰ ਰਾਸ਼ਟਰੀ ਬਜ਼ਾਰ ਵਿਚ ਕੀਮਤ ਕਰੀਬ 15 ਕਰੋੜ ਰੁਪਏ ਦੱਸੀ ਜਾਂਦੀ ਹੈ।
ਇਹ ਵੀ ਪੜ੍ਹੋ- ਪੰਜਾਬੀਓ ਘਬਰਾਉਣ ਦੀ ਲੋੜ ਨਹੀਂ, ਬਿਆਸ ਤੇ ਰਾਵੀ ਦਰਿਆ ਪੂਰੀ ਤਰ੍ਹਾਂ ਸੁਰੱਖਿਅਤ
ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਥਾਣਾ ਝਬਾਲ ਦੀ ਪੁਲਸ ਨੇ ਮੁਖਤਾਰ ਸਿੰਘ ਵਾਸੀ ਪੰਡੋਰੀ ਰਣ ਸਿੰਘ ਨੂੰ 32 ਗ੍ਰਾਮ ਹੈਰੋਇਨ, ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੇ ਲਵਪ੍ਰੀਤ ਸਿੰਘ ਵਾਸੀ ਹਵੇਲੀਆਂ ਨੂੰ 7 ਗ੍ਰਾਮ ਹੈਰੋਇਨ, ਥਾਣਾ ਵੈਰੋਂਵਾਲ ਦੀ ਪੁਲਸ ਨੇ ਪ੍ਰਭਜੋਤ ਸਿੰਘ ਵਾਸੀ ਮੀਆਂਵਿੰਡ ਨੂੰ 4 ਗ੍ਰਾਮ ਹੈਰੋਇਨ ਅਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੋਬਨ ਸਿੰਘ ਵਾਸੀ ਤੁੜ ਨੂੰ 22 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣਾ ਚੋਹਲਾ ਸਾਹਿਬ ਦੀ ਪੁਲਸ ਨੇ ਰਛਪਾਲ ਸਿੰਘ ਵਾਸੀ ਚੋਹਲਾ ਸਾਹਿਬ ਨੂੰ 5 ਗ੍ਰਾਮ 80 ਮਿਲੀਗ੍ਰਾਮ ਹੈਰੋਇਨ, 4050 ਰੁਪਏ ਭਾਰਤੀ ਕਰੰਸੀ ਅਤੇ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਵਿਸ਼ਾਲ ਸਿੰਘ ਅਤੇ ਦਲੇਰ ਸਿੰਘ ਵਾਸੀਆਨ ਪੱਖੋਕੇ ਨੂੰ 35 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਥਾਣਾ ਖਾਲੜਾ ਦੀ ਪੁਲਸ ਨੇ ਹਰਚੰਦ ਸਿੰਘ ਵਾਸੀ ਰਾਜੋਕੇ ਨੂੰ 8 ਗ੍ਰਾਮ ਹੈਰੋਇਨ, ਥਾਣਾ ਸਦਰ ਪੱਟੀ ਦੀ ਪੁਲਸ ਨੇ ਦਵਿੰਦਰ ਸਿੰਘ ਵਾਸੀ ਸਭਰਾ ਨੂੰ 23 ਗ੍ਰਾਮ ਹੈਰੋਇਨ, 500 ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ। ਜਦਕਿ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਵਿਕਰਮ ਉਰਫ਼ ਵਿੱਕੀ ਵਾਸੀ ਪੱਟੀ ਨੂੰ 7 ਗ੍ਰਾਮ ਹੈਰੋਇਨ, ਥਾਣਾ ਸਰਹਾਲੀ ਦੀ ਪੁਲਸ ਨੇ ਬੰਟੀ ਉਰਫ਼ ਸੰਨੀ ਵਾਸੀ ਚੌਧਰੀਵਾਲਾ ਨੂੰ 30 ਗ੍ਰਾਮ ਹੈਰੋਇਨ ਅਤੇ ਥਾਣਾ ਕੱਚਾ ਪੱਕਾ ਦੀ ਪੁਲਸ ਨੇ ਰਵਿੰਦਰ ਸਿੰਘ ਵਾਸੀ ਸੂਰਵਿੰਡ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਗਿਆਨੀ ਹਰਪ੍ਰੀਤ ਸਿੰਘ ਦੇ ਪ੍ਰਧਾਨ ਬਣਨ 'ਤੇ ਹਰਜਿੰਦਰ ਸਿੰਘ ਧਾਮੀ ਦਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8