ਪੁਲਸ ਵਲੋਂ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਮੁੱਖ ਮੁਲਜ਼ਮ ਸ਼ਾਲੂ ਦੀਆਂ ਜਾਇਦਾਦਾਂ ਫ੍ਰੀਜ਼

01/02/2021 9:58:25 AM

ਤਰਨਤਾਰਨ (ਰਮਨ): ਜ਼ਹਿਰੀਲੀ ਸ਼ਰਾਬ ਮਾਮਲੇ ਦੇ ਮੁੱਖ ਮੁਲਜ਼ਮ ਰਸ਼ਪਾਲ ਸਿੰਘ ਸ਼ਾਲੂ ਦੀ ਜ਼ਿਲਾ ਪੁਲਸ ਵਲੋਂ 1 ਕਰੋੜ 60 ਲੱਖ ਰੁਪਏ ਕੀਮਤ ਵਾਲੀਆਂ ਜਾਇਦਾਦ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਸ ਦੀ ਗਿ੍ਰਫ਼ਤਾਰੀ ਲਈ ਛਾਪੇਮਾਰੀ ਹੋਰ ਤੇਜ਼ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਜ਼ਿਲਾ ਪੁਲਸ ਵਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਹੁਣ ਤੱਕ ਜ਼ਿਲ੍ਹੇ ਦੇ ਕੁੱਲ 91 ਨਸ਼ਾ ਸਮੱਗਲਰਾਂ ਦੀਆਂ 1 ਅਰਬ 16 ਕੋਰੜ 98 ਲੱਖ 93 ਹਜ਼ਾਰ 11 ਰੁਪਏ ਕੀਮਤ ਵਾਲੀਆਂ ਜਾਇਦਾਦਾਂ ਫ੍ਰੀਜ਼ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀ, FIR ਦਰਜ

ਜਾਣਕਾਰੀ ਅਨੁਸਾਰ ਬੀਤੇ ਜੁਲਾਈ ਅਤੇ ਅਗਸਤ ਮਹੀਨੇ ਦੌਰਾਨ ਜ਼ਿਲੇ੍ਹ ’ਚ ਵਾਪਰੇ ਜ਼ਹਿਰੀਲੀ ਸ਼ਰਾਬ ਮਾਮਲੇ ਦੌਰਾਨ 100 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਗਈ ਸੀ ਜਦਕਿ 8 ਦੇ ਕਰੀਬ ਵਿਅਕਤੀਆਂ ਦੀਆਂ ਅੱਖਾਂ ਦੀ ਰੌਸ਼ਨੀ ਚਲੀ ਗਈ ਹੈ। ਇਸ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਪੁਲਸ ਨੇ ਵੱਡੀ ਗਿਣਤੀ ’ਚ ਦੋਸ਼ੀਆਂ ਖਿਲਾਫ ਇਰਾਦਾ ਕਤਲ ਤਹਿਤ ਮਾਮਲੇ ਦਰਜ ਕਰਦੇ ਹੋਏ ਮੁਲਜ਼ਮਾਂ ਨੂੰ ਜੇਲ ਭੇਜਿਆ ਹੈ ਪਰ ਇਸ ਮਾਮਲੇ ਦਾ ਮੁੱਖ ਮੁਲਜ਼ਮ ਰਸ਼ਪਾਲ ਸਿੰਘ ਉਰਫ ਸ਼ਾਲੂ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਢੋਟੀਆਂ ਜਿਸ ਦੇ ਖ਼ਿਲਾਫ਼ 2014 ਨੂੰ 206 ਗ੍ਰਾਮ ਹੈਰੋਇਨ ਅਤੇ 150 ਗ੍ਰਾਮ ਨਸ਼ੀਲਾ ਪਾਊਡਰ ਦੀ ਬਰਾਮਦਗੀ ਤਹਿਤ ਥਾਣਾ ਸਿਟੀ ਪੱਟੀ ਵਿਖੇ ਮਾਮਲਾ ਦਰਜ ਹੈ। ਇਸ ਦੌਰਾਨ ਉਕਤ ਮੁਲਜ਼ਮ ਦੀ ਪੁਲਸ ਵਲੋਂ ਇਕ ਆਲੀਸ਼ਾਨ ਕੋਠੀ ਨੂੰ ਫ੍ਰੀਜ਼ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਦੀ ਕੀਮਤ 1 ਕਰੋੜ 60 ਲੱਖ ਰੁਪਏ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਕੈਪਟਨ ਨੇ ਪ੍ਰਦਰਸ਼ਨਕਾਰੀਆਂ ਵਲੋਂ ਸਿਆਸਤਦਾਨਾਂ ਦੇ ਘਰਾਂ ’ਚ ਜਬਰੀ ਦਾਖ਼ਲ ਹੋਣ ਦਾ ਲਿਆ ਗੰਭੀਰ ਨੋਟਿਸ

ਐੱਸ. ਐੱਸ. ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਉਕਤ ਮੁਲਜ਼ਮ ਦੀ ਗਿ੍ਰਫ਼ਤਾਰੀ ਲਈ ਪੁਲਸ ਦੀ ਛਾਪੇਮਾਰੀ ਜਾਰੀ ਹੈ ਜਦਕਿ ਇਸ ਦੇ ਭਰਾ ਗੁਰਪਾਲ ਸਿੰਘ ਜੋ ਜ਼ਹਿਰੀਲੀ ਸ਼ਰਾਬ ਮਾਮਲੇ ’ਚ ਸ਼ਾਮਲ ਹੈ ਦੀ ਪਹਿਲਾਂ ਦੀ ਜਾਇਦਾਦ ਫ੍ਰੀਜ਼ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ ਦੇ ਕੁੱਲ 91 ਨਸ਼ਾ ਸਮੱਗਲਰਾਂ ਦੀਆਂ 1 ਅਰਬ 16 ਕਰੋਡ਼ 98 ਲੱਖ 93 ਹਜ਼ਾਰ 11 ਰੁਪਏ ਕੀਮਤ ਵਾਲੀਆਂ ਕੀਮਤ ਵਾਲੀਆਂ ਜਾਇਦਾਦਾਂ ਫ੍ਰੀਜ਼ ਕੀਤੀਆਂ ਜਾ ਚੁੱਕੀਆਂ ਹਨ।


Baljeet Kaur

Content Editor

Related News