ਤਰਨਤਾਰਨ ਪੁਲਸ ਨੇ ਚਾਰ ਦਿਨਾਂ ’ਚ 2 ਕਿਲੋ ਹੈਰੋਇਨ ਤੇ ਹਥਿਆਰ ਸਣੇ 6 ਮੁਲਜ਼ਮ ਗ੍ਰਿਫ਼ਤਾਰ
Saturday, Dec 27, 2025 - 12:32 PM (IST)
ਤਰਨਤਾਰਨ (ਰਮਨ ਚਾਵਲਾ,ਰਾਜੂ)- ਬੀਤੇ ਕਰੀਬ 4 ਦਿਨਾਂ ਵਿਚ ਜ਼ਿਲੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਦੋ ਕਿਲੋ 46 ਗ੍ਰਾਮ ਹੈਰੋਇਨ, 6 ਜ਼ਿੰਦਾ ਰੌਂਦ, 2 ਗੱਡੀਆਂ ਅਤੇ ਇਕ ਮੋਟਰਸਾਈਕਲ ਬਰਾਮਦ ਕਰਦੇ ਹੋਏ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ, ਜਿਨ੍ਹਾਂ ਦੀ ਪੁੱਛਗਿੱਛ ਵਿਚ ਖੁਲਾਸਾ ਹੋਇਆ ਹੈ ਕਿ ਮੁਲਜ਼ਮਾਂ ਦੇ ਸਬੰਧ ਗੁਆਂਢੀ ਦੇਸ਼ ਪਾਕਿਸਤਾਨ ਨਾਲ ਪਾਏ ਗਏ ਹਨ, ਜੋ ਡਰੋਨ ਦੀ ਮਦਦ ਨਾਲ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮੰਗਵਾ ਕੇ ਸਪਲਾਈ ਕਰਨ ਦਾ ਧੰਦਾ ਕਰਦੇ ਸਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲੇ ਦੇ ਐੱਸ.ਐੱਸ.ਪੀ ਸੁਰਿੰਦਰ ਲਾਂਭਾ ਨੇ ਕੀਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਹਵਾ 'ਚ ਚੱਕਰ ਕੱਟਦਾ ਰਿਹਾ ਜਹਾਜ਼, ਨਹੀਂ ਮਿਲੀ ਉਤਰਣ ਦੀ ਇਜਾਜ਼ਤ, ਜਾਣੋ ਕੀ ਹੈ ਮਾਮਲਾ
ਪ੍ਰੈੱਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਸਰਾਏ ਅਮਾਨਤ ਖਾਂ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ 1 ਕਿਲੋ 492 ਗ੍ਰਾਮ ਹੈਰੋਇਨ ਅਤੇ ਇਕ ਬਿਨਾਂ ਨੰਬਰੀ ਕਾਰ ਸਮੇਤ ਮੁਲਜ਼ਮ ਨਸੀਬ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਗੰਡੀਵਿੰਡ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਦੇ ਸਬੰਧ ਵਿਚ ਪਰਚਾ ਦਰਜ ਕਰਦੇ ਹੋਏ ਹਾਸਲ ਕੀਤੇ ਗਏ, ਰਿਮਾਂਡ ਦੌਰਾਨ ਪੁਲਸ ਵੱਲੋਂ ਅਗਲੇਰੀ ਪੁੱਛ ਕੇ ਲਗਾਤਾਰ ਜਾਰੀ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਦੋਸ਼ੀ ਦੇ ਸਬੰਧ ਪਾਕਿਸਤਾਨ ਵਿਚ ਬੈਠੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ, ਜੋ ਮੋਬਾਈਲ ਦੀ ਮਦਦ ਨਾਲ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਜ਼ਿਲੇ ਦੇ ਵੱਖ-ਵੱਖ ਹਿੱਸਿਆਂ ਵਿਚ ਸਪਲਾਈ ਕਰਨ ਦਾ ਧੰਦਾ ਕਰ ਰਿਹਾ ਸੀ।
ਇਹ ਵੀ ਪੜ੍ਹੋ- ਦਿੱਲੀ ਤੋਂ ਵੀ ਵੱਧ ਖ਼ਰਾਬ ਹੋਈ ਅੰਮ੍ਰਿਤਸਰ ਦੀ ਹਵਾ, 987 ਦਰਜ ਹੋਇਆ AQI !
ਇਸ ਤੋਂ ਇਲਾਵਾ ਬੀਤੀ 22 ਦਸੰਬਰ ਨੂੰ ਗੁਰਲਾਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸਭਰਾ ਨਾਮਕ ਮੁਲਜ਼ਮ ਨੂੰ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਗ੍ਰਿਫਤਾਰ ਕਰਦੇ ਹੋਏ, ਇਸ ਪਾਸੋਂ ਦੋ 9 ਐੱਮ.ਐੱਮ ਦੇ ਪਿਸਤੌਲ ਅਤੇ ਚਾਰ ਜ਼ਿੰਦਾ ਰੌਂਦ ਬਰਾਮਦ ਕੀਤੇ ਗਏ ਸਨ, ਜਿਸ ਦੇ ਸਬੰਧ ਵਿਚ ਥਾਣਾ ਸਦਰ ਪੱਟੀ ਵਿਖੇ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਕੀਤੀ ਗਈ ਅਗਲੇਰੀ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਦੇ ਸਬੰਧ ਗੈਂਗਸਟਰਾਂ ਨਾਲ ਹਨ, ਜੋ ਉਨ੍ਹਾਂ ਦੀ ਮਦਦ ਨਾਲ ਨਾਜਾਇਜ਼ ਹਥਿਆਰ ਮੰਗਵਾ ਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿਚ ਸਪਲਾਈ ਕਰਨ ਦਾ ਕੰਮ ਕਰਦਾ ਸੀ। ਐੱਸ.ਐੱਸ.ਪੀ ਨੇ ਦੱਸਿਆ ਕਿ ਮੁਲਜ਼ਮ ਦਾ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਸ ਵਿਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪਿਓ ਵੱਲੋਂ ਕੁੜੀ ਦਾ ਬੇਰਹਿਮੀ ਨਾਲ ਕਤਲ, ਖੂਨ ਨਾਲ ਲਥਪਥ ਮਿਲੀ ਲਾਸ਼
ਐੱਸ.ਐੱਸ.ਪੀ ਲਾਂਬਾ ਨੇ ਦੱਸਿਆ ਕਿ ਸੀ.ਆਈ.ਏ ਸਟਾਫ ਤਰਨਤਾਰਨ ਦੀ ਪੁਲਸ ਵੱਲੋਂ ਬੀਤੀ 23 ਦਸੰਬਰ ਨੂੰ ਦੋ ਪਿਓ-ਪੁੱਤਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਉਨ੍ਹਾਂ ਪਾਸੋਂ 504 ਗ੍ਰਾਮ ਹੈਰੋਇਨ ਅਤੇ ਇਕ ਆਲਟੋ ਕਾਰ ਬਰਾਮਦ ਕੀਤੀ ਗਈ ਸੀ। ਜਿਸ ਦੇ ਸਬੰਧ ਵਿਚ ਥਾਣਾ ਸਰਹਾਲੀ ਵਿਖੇ ਪਰਚਾ ਦਰਜ ਕਰਦੇ ਹੋਏ ਦੋਵਾਂ ਗ੍ਰਿਫਤਾਰ ਮੁਲਜ਼ਮਾਂ, ਜਿਨ੍ਹਾਂ ਦੀ ਪਹਿਚਾਣ ਸੁਰਿੰਦਰ ਕੁਮਾਰ ਪੁੱਤਰ ਓਮ ਪ੍ਰਕਾਸ਼ ਅਤੇ ਇਸ ਦਾ ਲੜਕਾ ਵੀਭੁੱਲ ਯਾਦਵ ਉਰਫ ਸੋਨੂ ਪੁੱਤਰ ਸੁਰਿੰਦਰ ਕੁਮਾਰ ਵਾਸੀਆਨ ਹਨੂਮਾਨਗੜ੍ਹ ਵਜੋਂ ਹੋਈ ਹੈ, ਜੋ ਸਰਹਾਲੀ ਇਲਾਕੇ ਵਿਚ ਹੈਰੋਇਨ ਦੀ ਸਪਲਾਈ ਕਰਨ ਲਈ ਆਏ ਸਨ। ਐੱਸ.ਐੱਸ.ਪੀ ਲਾਂਬਾ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਪਿਓ-ਪੁੱਤਰਾਂ ਦੇ ਸਬੰਧ ਪਾਕਿਸਤਾਨ ਵਿਚ ਬੈਠੇ ਨਸ਼ਾ ਤਸਕਰਾਂ ਨਾਲ ਪਾਏ ਗਏ ਹਨ, ਜੋ ਹੈਰੋਇਨ ਦੀਆਂ ਖੇਪਾਂ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਮੰਗਵਾ ਕੇ ਪੰਜਾਬ ਅਤੇ ਰਾਜਸਥਾਨ ਦੇ ਵੱਖ-ਵੱਖ ਜ਼ਿਲਿਆਂ ਵਿਚ ਸਪਲਾਈ ਕਰਦੇ ਸਨ, ਜਿਨ੍ਹਾਂ ਦਾ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਪੁੱਛਗਿਛ ਵਿਚ ਇਨ੍ਹਾਂ ਪਾਸੋਂ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਹ ਵੀ ਪੜ੍ਹੋ- ਸਕੂਲਾਂ 'ਚ ਸਰਕਾਰੀ ਛੁੱਟੀਆਂ ਦੇ ਮੱਦੇਨਜ਼ਰ ਜਾਰੀ ਹੋਏ ਵੱਡੇ ਹੁਕਮ
ਐੱਸ.ਐੱਸ.ਪੀ ਨੇ ਦੱਸਿਆ ਕਿ ਇਸੇ ਤਰ੍ਹਾਂ ਬੀਤੀ 23 ਦਸੰਬਰ ਨੂੰ ਦੋ ਮੁਲਜ਼ਮਾਂ ਨੂੰ ਸੀ.ਆਈ.ਏ ਸਟਾਫ ਦੀ ਪੁਲਸ ਵੱਲੋਂ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਦੀ ਪਹਿਚਾਣ ਰਾਹੁਲ ਪੁੱਤਰ ਲੱਡੂ ਵਾਸੀ ਏਕਤਾ ਨਗਰ ਅੰਮ੍ਰਿਤਸਰ ਅਤੇ ਯੁਵਰਾਜਬੀਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਗੋਬਿੰਦ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਇਕ ਗਲੋਕ ਪਿਸਤੌਲ, 2 ਜ਼ਿੰਦਾ ਰੌਂਦ, 50 ਗ੍ਰਾਮ ਹੈਰੋਇਨ ਅਤੇ 4500 ਡਰੱਗ ਮਨੀ ਦੇ ਨਾਲ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਸੀ। ਜਿਸ ਦੇ ਸਬੰਧ ਵਿਚ ਥਾਣਾ ਖਾਲੜਾ ਵਿਖੇ ਪਰਚਾ ਦਰਜ ਕਰਦੇ ਹੋਏ ਮਾਨਯੋਗ ਅਦਾਲਤ ਪਾਸੋਂ 3 ਦਿਨਾਂ ਰਿਮਾਂਡ ਹਾਸਲ ਕੀਤਾ ਗਿਆ ਹੈ। ਐੱਸ.ਐੱਸ.ਪੀ ਨੇ ਦੱਸਿਆ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਪਾਸੋਂ ਕੀਤੀ ਗਈ ਪੁੱਛਗਿੱਛ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮਾਂ ਦੇ ਸਬੰਧ ਪਾਕਿਸਤਾਨ ਵਿਚ ਹਥਿਆਰ ਤਸਕਰਾਂ ਨਾਲ ਪਾਏ ਗਏ ਹਨ, ਜੋ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਖੇਪਾਂ ਮੰਗਵਾ ਕੇ ਇਲਾਕੇ ਵਿਚ ਸਪਲਾਈ ਕਰਨ ਦਾ ਕੰਮ ਕਰਦੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
