ਤਰਨਤਾਰਨ ਪੁਲਸ ਨੇ ਅੰਨ੍ਹੇ ਕਤਲ ਕੇਸ ਨੂੰ ਕੀਤਾ ਹੱਲ
Thursday, Oct 24, 2024 - 02:57 PM (IST)
ਤਰਨਤਾਰਨ (ਰਮਨ)- ਬੀਤੀ 25 ਸਤੰਬਰ ਦੀ ਰਾਤ ਅਣਪਛਾਤੇ ਮੁਲਜ਼ਮਾਂ ਨੇ ਗੋਲੀਆਂ ਮਾਰ ਕੇ ਵਿਨੇ ਕੁਮਾਰ (24) ਪੁੱਤਰ ਰਮੇਸ਼ ਕੁਮਾਰ ਵਾਸੀ ਮਹੱਲਾ ਟਾਂਕ ਛਤਰੀ ਤਰਨਤਾਰਨ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਜਾਣਕਾਰੀ ਮੁਤਾਬਕ ਘਟਨਾ ਨੂੰ ਅੰਜਾਮ ਮੋਟਰਸਾਈਕਲ 'ਤੇ ਆਏ ਅਜੇ ਕੁਮਾਰ ਉਰਫ ਪੁੱਤਰ ਰਣਜੀਤ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨਤਰਨ ਨੇ ਦਿੱਤਾ ਸੀ ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਇਸ ਦੌਰਾਨ ਪੁਲਸ ਨੇ ਪੂਰੇ ਮਾਮਲੇ ਦੀ ਕਾਰਵਾਈ ਕਰਦਿਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਨੂੰ 32 ਬੋਰ ਨਜਾਇਜ਼ ਪਿਸਤੌਲ, 2 ਜਿੰਦਾ ਰੌਂਦ ਅਤੇ ਵਾਰਦਾਤ ਵਿੱਚ ਵਰਤੇ ਮੋਟਰਸਾਈਕਲ ਨੂੰ ਬਰਾਮਦ ਕੀਤਾ ਹੈ। ਪੁਲਸ ਨੇ ਕਤਲ ਪਿੱਛੇ ਨਿੱਜੀ ਰੰਜਿਸ਼ ਨੂੰ ਮੁੱਖ ਕਾਰਨ ਦੱਸਿਆ ਹੈ। ਇਸ ਦੌਰਾਨ ਐੱਸ. ਐੱਸ. ਪੀ. ਗੌਰਵ ਤੂਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ 'ਚ ਕਿਹਾ ਕਿ ਰਿਮਾਂਡ ਦੌਰਾਨ ਪੁੱਛਗਿੱਛ 'ਚ ਕਈ ਹੋਰ ਵੀ ਖੁਲਾਸੇ ਹੋ ਸਕਦੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਦੀਵਾਲੀ ਤੋਂ ਪਹਿਲਾਂ ਜਾਰੀ ਹੋਏ ਵੱਡੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8