ਸੀਵਰੇਜ਼ ਦੀ ਸਮੱਸਿਆ ਤੋਂ ਪਰੇਸ਼ਾਨ ਵਾਰਡ-10 ਦੇ ਲੋਕ, ਨਗਰ ਕੌਂਸਲ ਬੇਖਬਰ

02/25/2020 11:41:59 AM

ਤਰਨਤਾਰਨ (ਵਿਜੇ) - ਵਿਧਾਨ ਸਭਾ ਹਲਕਾ ਤਰਨਤਾਰਨ ਦੀ ਵਾਰਡ-10 ’ਚ ਰਹਿ ਰਹੇ ਲੋਕ ਗੰਦਗੀ ਭਰੀ ਜਿੰਦਗੀ ਬਤੀਤ ਕਰਨ ਲਈ ਮਜ਼ਬੂਰ ਹੋ ਰਹੇ ਹਨ। ਉਕਤ ਵਾਰਡ ’ਚ ਸੀਵਰੇਜ਼ ਦੇ ਪਾਣੀ ਦੀ ਸਮੱਸਿਆ ਸਭ ਤੋਂ ਵੱਧ ਪਾਈ ਜਾ ਰਹੀ ਹੈ, ਜਿਸ ਦਾ ਗੰਦਾ ਪਾਣੀ ਲੋਕਾਂ ਦੀਆਂ ਗਲੀਆਂ ਅਤੇ ਘਰਾਂ ਦੇ ਬਾਹਰ ਖੜ੍ਹਾ ਰਹਿੰਦਾ ਹੈ। ਗੰਦੇ ਪਾਣੀ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਹੋਣ ਦਾ ਡਰ ਸਤਾ ਰਿਹਾ ਹੈ। ਗਲੀਆਂ ਦੀ ਹਾਲਤ ਇਨ੍ਹੀ ਜ਼ਿਆਦਾ ਖਰਾਬ ਹੋ ਚੁੱਕੀ ਹੈ ਕਿ ਉਥੋਂ ਲੰਘ ਵੀ ਨਹੀਂ ਹੋ ਰਿਹਾ। ਵਾਰਡ ਦੇ ਲੋਕਾਂ ਨੇ ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਵੋਟਾਂ ਦੇ ਸਮੇਂ ਆਗੂਆਂ ਨੇ ਉਨ੍ਹਾਂ ਨਾਲ ਕਈ ਤਰ੍ਹਾਂ ਦੇ ਵੱਡੇ-ਵੱਡੇ ਦਾਅਵੇ ਕੀਤੇ ਸਨ। ਚੋਣਾਂ ਤੋਂ ਬਾਅਦ ਉਨ੍ਹਾਂ ਦੇ ਵਾਰਡ ਦਾ ਕੋਈ ਵੀ ਕੰਮ ਨਹੀਂ ਹੋਇਆ ਅਤੇ ਸਾਰੇ ਕੰਮ ਅਧੂਰੇ ਪਏ ਹੋਏ ਹਨ।

ਉਨ੍ਹਾਂ ਕਿਹਾ ਕਿ ਉਹ ਕਈ ਵਾਰ ਸੀਵਰੇਜ਼ ਦੇ ਪਾਣੀ ਦੀ ਸਮੱਸਿਆ ਦੇ ਬਾਰੇ ਨਗਰ ਕੌਂਸਲ ਨੂੰ ਦੱਸ ਚੁੱਕੇ ਹਨ, ਜਿਨ੍ਹਾਂ ਨੇ ਕੋਈ ਧਿਆਨ ਨਹੀਂ ਦਿੱਤਾ। ਵਾਰਡ ਨੰਬਰ-10 ਦੇ ਐੱਮ.ਸੀ ਰਾਮ ਲਾਲ ਦੀ ਵੀ ਕੋਈ ਸੁਣਵਾਈ ਨਹੀਂ। ਸੀਵਰੇਜ਼ ਦੀ ਸਮੱਸਿਆ ਦੇ ਕਾਰਨ ਵਾਰਡ ਦੀ ਹਾਲਤ ਠੀਕ ਨਾ ਹੋਣ ਕਾਰਨ ਉਨ੍ਹਾਂ ਦਾ ਕੋਈ ਵੀ ਰਿਸ਼ਤੇਦਾਰ ਉਨ੍ਹਾਂ ਦੇ ਘਰ ਨਹੀਂ ਆ ਰਿਹਾ। 
 


rajwinder kaur

Content Editor

Related News