ਝਗੜੇ ਵਾਲੀ ਜ਼ਮੀਨ ਵਾਹੁਣ ਦੇ ਦੋਸ਼ ''ਚ 3 ਨਾਮਜ਼ਦ

10/14/2019 11:12:52 AM

ਤਰਨਤਾਰਨ (ਰਾਜੂ) : ਥਾਣਾ ਵਲਟੋਹਾ ਪੁਲਸ ਨੇ ਜ਼ਮੀਨੀ ਝਗੜੇ ਸਬੰਧੀ ਅਦਾਲਤ ਵਲੋਂ ਕਾਸ਼ਤ ਕਰਨ 'ਤੇ ਰੋਕ ਲਾਉਣ ਦੇ ਬਾਵਜੂਦ ਜ਼ਮੀਨ ਵਾਹੁਣ ਦੇ ਦੋਸ਼ ਹੇਠ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਰਾਜ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਸਕੱਤਰਾਂ ਨੇ ਦੱਸਿਆ ਕਿ ਉਸ ਦਾ ਆਪਣੇ ਭਰਾ ਸੁਖਚੈਨ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਚਲਦਾ ਹੈ। ਜਿਸ ਦਾ ਕੇਸ ਮਾਣਯੋਗ ਅਦਾਲਤ 'ਚ ਚੱਲ ਰਿਹਾ ਹੈ ਅਤੇ ਮਾਣਯੋਗ ਅਦਾਲਤ ਵਲੋਂ ਇਸ ਜ਼ਮੀਨ 'ਤੇ ਦੋਹਾਂ ਧਿਰਾਂ ਨੂੰ ਕਾਸ਼ਤ ਕਰਨ ਤੋਂ ਰੋਕਿਆ ਗਿਆ ਹੈ ਪਰ ਸੁਖਚੈਨ ਸਿੰਘ ਨੇ ਆਪਣੇ ਪੁੱਤਰਾਂ ਨਾਲ ਮਿਲ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਝਗੜੇ ਵਾਲੀ ਜ਼ਮੀਨ ਨੂੰ ਵਾਹ ਦਿੱਤਾ। ਜਿਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਸੁਖਚੈਨ ਸਿੰਘ ਪੁੱਤਰ ਮੁਖਤਿਆਰ ਸਿੰਘ, ਹਰਦੇਵ ਸਿੰਘ ਅਤੇ ਹਰਚੰਦ ਸਿੰਘ ਪੁੱਤਰ ਸੁਖਚੈਨ ਸਿੰਘ ਵਾਸੀਆਨ ਸਕੱਤਰਾਂ ਖਿਲਾਫ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Baljeet Kaur

This news is Content Editor Baljeet Kaur