ਵਿਦਿਆਰਥਣ ਨਾਲ ਬਦਸਲੂਕੀ ਕਰਨ ’ਤੇ ਅਧਿਆਪਕ ਮੁਅੱਤਲ, ਵਿਭਾਗ ਨੇ ਜਾਂਚ ਤੋਂ ਬਾਅਦ ਕੀਤੀ ਕਾਰਵਾਈ

Saturday, Jan 06, 2024 - 12:29 PM (IST)

ਵਿਦਿਆਰਥਣ ਨਾਲ ਬਦਸਲੂਕੀ ਕਰਨ ’ਤੇ ਅਧਿਆਪਕ ਮੁਅੱਤਲ, ਵਿਭਾਗ ਨੇ ਜਾਂਚ ਤੋਂ ਬਾਅਦ ਕੀਤੀ ਕਾਰਵਾਈ

ਅੰਮ੍ਰਿਤਸਰ (ਦਲਜੀਤ)- ਸਿੱਖਿਆ ਵਿਭਾਗ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਭੰਗਵਾਂ ਦੇ ਇਕ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਿਭਾਗ ਨੇ ਸਬੰਧਤ ਅਧਿਆਪਕ ਨੂੰ ਹੈੱਡ ਕੁਆਰਟਰ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ, ਤਰਨਤਾਰਨ ਬੁਲਾਇਆ ਗਿਆ ਹੈ। ਅਧਿਆਪਕ ’ਤੇ ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਇਸ ਦੀ ਪੁਸ਼ਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਨੇ ਕੀਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਧੁੰਦ ਤੇ ਠੰਡ ਦਾ ਲਗਾਤਾਰ ਪ੍ਰਕੋਪ, ਮੌਸਮ ਵਿਭਾਗ ਨੇ ਐਤਵਾਰ ਤੱਕ ਜਾਰੀ ਕੀਤਾ ਅਲਰਟ

ਜਾਣਕਾਰੀ ਅਨੁਸਾਰ ਬਲਾਕ ਮਜੀਠਾ ਅਧੀਨ ਪੈਂਦੇ ਸਰਕਾਰੀ ਐਲੀਮੈਂਟਰੀ ਸਕੂਲ ਭੰਗਵਾ ਦੇ ਇਕ ਅਧਿਆਪਕ ’ਤੇ ਨਾਬਾਲਗ ਵਿਦਿਆਰਥਣ ਨਾਲ ਬਦਸਲੂਕੀ ਕਰਨ ਦੇ ਗੰਭੀਰ ਦੋਸ਼ ਲੱਗੇ ਹਨ। ਸਿੱਖਿਆ ਵਿਭਾਗ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਬਲਾਕ ਸਿੱਖਿਆ ਅਫ਼ਸਰ ਜਤਿੰਦਰ ਸਿੰਘ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ। ਕਰੀਬ 12 ਘੰਟਿਆਂ ਬਾਅਦ ਜਾਂਚ ਪੂਰੀ ਹੋਣ ਤੋਂ ਬਾਅਦ ਵਿਭਾਗ ਵੱਲੋਂ ਸਬੰਧਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਫਿਰ ਇਕ ਹੋਰ ਬਲਾਸਟ, ਦੂਰ ਤੱਕ ਫੈਲੀਆਂ ਅੱਗ ਦੀਆਂ ਲਪਟਾਂ

ਦੱਸਿਆ ਜਾ ਰਿਹਾ ਹੈ ਕਿ ਇਹ ਰਿਪੋਰਟ ਬੀਤੇ ਦਿਨੀਂ ਡਾਇਰੈਕਟਰ ਐਲੀਮੈਂਟਰੀ ਨੂੰ ਸੌਂਪੀ ਗਈ ਸੀ, ਜਿਸ ਤੋਂ ਬਾਅਦ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਮੀਟਿੰਗ ਵਿਚ ਉਕਤ ਮੁੱਦੇ ’ਤੇ ਵਿਚਾਰ ਕੀਤਾ ਗਿਆ, ਜਿਸ ਤੋਂ ਬਾਅਦ ਡਾਇਰੈਕਟਰ ਸਤਨਾਮ ਸਿੰਘ ਵੱਲੋਂ ਸਬੰਧਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ। ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਉਨ੍ਹਾਂ ਨੂੰ ਪੰਜਾਬ ਸਿਵਲ ਸਰਵੀਸਿਜ਼ ਰੂਲਜ਼ 1970 ਅਨੁਸਾਰ ਸਰਕਾਰੀ ਨੌਕਰੀ ਤੋਂ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੀ. ਐੱਚ. ਡੀ. ਪਾਸ ਸਬਜ਼ੀ ਵੇਚ ਕਰ ਰਿਹੈ ਘਰ ਦਾ ਗੁਜ਼ਾਰਾ, ਜਾਣੋ ਪ੍ਰੋਫੈਸਰ ਦੀ ਪੂਰੀ ਕਹਾਣੀ

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਹੈ, ਜਿਸ ਤੋਂ ਬਾਅਦ ਸਬੰਧਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਅਨੁਸ਼ਾਸਨ ਕਾਇਮ ਰੱਖਣਾ ਸਾਰਿਆਂ ਦੀ ਜ਼ਿੰਮੇਵਾਰੀ ਹੈ। ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਵਾਪਰਨ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਸਿੱਖਿਆ ਵਿਭਾਗ ਦੀ ਕਾਰਵਾਈ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੀ ਇਸ ਮਾਮਲੇ ਸਬੰਧੀ ਕਾਰਵਾਈ ਕਰਨ ਦੀ ਤਿਆਰੀ ਕਰ ਰਿਹਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News