ਮੰਗਾਂ ਨੂੰ ਲੈ ਕੇ ਅਧਿਆਪਕਾਂ ਨੇ ਖੋਲ੍ਹਿਆ ਮੋਰਚਾ, 27 ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ
Tuesday, Aug 18, 2026 - 04:49 PM (IST)
ਗੁਰਦਾਸਪੁਰ (ਹਰਮਨ) : ਜ਼ਿਲਾ ਗੁਰਦਾਸਪੁਰ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੀਆਂ ਲਮਕਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ 27 ਅਗਸਤ ਨੂੰ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਆਗੂਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਪਰਮਜੀਤ ਅਤੇ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਅਨਿਲ ਸ਼ਰਮਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਸੌਂਪਿਆ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ !
ਇਸ ਤੋਂ ਪਹਿਲਾਂ ਗੁਰੂ ਨਾਨਕ ਪਾਰਕ ਗੁਰਦਾਸਪੁਰ ਵਿਖੇ ਕੀਤੀ ਗਈ ਮੀਟਿੰਗ ਦੌਰਾਨ 27 ਅਗਸਤ ਦੀ ਹੜਤਾਲ ਨੂੰ ਜ਼ਿਲੇ ’ਚ ਪੂਰੀ ਤਰ੍ਹਾਂ ਲਾਗੂ ਕਰਵਾਉਣ ਦਾ ਫ਼ੈਸਲਾ ਲਿਆ ਗਿਆ। ਅਧਿਆਪਕ ਆਗੂਆਂ ਨੇ ਮੰਗ ਕੀਤੀ ਕਿ ਹਾਈ ਕੋਰਟ ਦੇ ਫੈਸਲੇ ਅਨੁਸਾਰ ਤੁਰੰਤ ਡੀ. ਏ. ਦੀ ਬਕਾਇਆ ਕਿਸ਼ਤ ਜਾਰੀ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਤੇ 4-9-14 ਏ.ਸੀ.ਪੀ. ਸਕੀਮ ਬਹਾਲ ਕੀਤੀ ਜਾਵੇ, ਰੋਕੇ ਭੱਤੇ ਦੁਬਾਰਾ ਚਾਲੂ ਕੀਤੇ ਜਾਣ ਅਤੇ ਕੱਚੇ ਅਧਿਆਪਕਾਂ ਨੂੰ ਪੂਰੇ ਗ੍ਰੇਡ ਦੇ ਕੇ ਪੱਕਾ ਕੀਤਾ ਜਾਵੇ।
ਇਹ ਵੀ ਪੜ੍ਹੋ-21 ਅਗਸਤ ਨੂੰ ਪੰਜਾਬ ਬੰਦ ! SGPC ਨੇ ਵੀ ਕੀਤਾ ਸਮਰਥਨ
ਇਸ ਮੌਕੇ ਰਵਿੰਦਰਜੀਤ ਸਿੰਘ ਪੰਨੂ, ਗੁਰਿੰਦਰ ਸਿੱਧੂ, ਕੁਲਦੀਪ ਪੂਰੋਵਾਲ, ਅਸ਼ਵਨੀ ਫਜ਼ੂਪੁਰ, ਸੋਮ ਸਿੰਘ, ਹਰਜਿੰਦਰ ਸਿੰਘ, ਤਰਸੇਮ ਪਾਲ, ਓਂਕਾਰ ਸਿੰਘ, ਬਲਵਿੰਦਰ ਕੌਰ, ਤੇਜਿੰਦਰ ਸਿੰਘ ਸ਼ਾਹ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਤਰਪਿੰਦਰਪਾਲ ਸਿੰਘ ਅਤੇ ਤਰਲੋਕ ਸਿੰਘ ਸਮੇਤ ਵੱਡੀ ਗਿਣਤੀ ’ਚ ਅਧਿਆਪਕ ਆਗੂ ਹਾਜ਼ਰ ਸਨ।
ਇਹ ਵੀ ਪੜ੍ਹੋ- ਪੰਜਾਬ: ਵਿਦੇਸ਼ 'ਚ ਸਿੱਖ ਨੌਜਵਾਨ ਨੇ ਅੱਗ 'ਚੋਂ ਬਚਾਈਆਂ ਕਈ ਜਾਨਾਂ, ਖੁਦ ਦੀ ਨਾ ਬਚਾ ਸਕਿਆ ਜਾਨ, ਹੋਈ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
