ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਟੀਮਾਂ ਮੁਸਤੈਦ

Sunday, Nov 08, 2026 - 01:57 PM (IST)

ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਟੀਮਾਂ ਮੁਸਤੈਦ

ਗੁਰਦਾਸਪੁਰ (ਵਿਨੋਦ)- ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਮੋਨੀਟਰਿੰਗ ਦਾ ਕੰਮ ਕੀਤਾ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਪ੍ਰਦੂਸ਼ਣ ਨੂੰ ਰੋਕਣ ਲਈ ਲਗਾਤਾਰ ਪਿੰਡਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ 'ਤੇ ਠੱਲ੍ਹ ਪਾਈ ਜਾ ਸਕੇ। ਇਸ ਤੋਂ ਇਲਾਵਾ ਪਿੰਡ-ਪਿੰਡ ਤੱਕ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦਿੰਦੇ ਹੋਏ ਨੋਡਲ ਅਫ਼ਸਰਾਂ ਵੱਲੋਂ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਦਾ ਖੇਤਾਂ ਵਿਚ ਹੀ ਪ੍ਰਬੰਧਨ ਕਰਨ ਸਬੰਧੀ ਪ੍ਰੇਰਿਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਹੁਤ ਸਾਰੇ ਕਿਸਾਨ ਵੀਰਾਂ ਵੱਲੋਂ ਪਰਾਲੀ ਦਾ ਪ੍ਰਬੰਧਨ ਖੇਤਾਂ ਵਿਚ ਹੀ ਕਰ ਕੇ ਬਾਕੀ ਕਿਸਾਨਾਂ ਲਈ ਮਿਸਾਲ ਬਣ ਰਹੇ ਹਨ। ਕਿਸਾਨਾਂ ਵੱਲੋਂ ਪਰਾਲੀ ਦੇ ਕਰਚਿਆਂ ਦੀ ਮਲਚਿੰਗ ਕਰ ਕੇ ਉਲਟਾਵੇਂ ਹਲਾਂ ਨਾਲ ਪਰਾਲੀ ਧਰਤੀ ਵਿਚ ਦੱਬੀ ਗਈ ਹੈ। ਹੁਣ ਹੈਪੀ ਸੀਡਰ ਜਾਂ ਰੋਟਾਵੇਟਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰੇਗਾ। ਜਿਹੜਾ ਕਿਸਾਨ ਵੀਰ ਪਰਾਲੀ ਨੂੰ ਅੱਗ ਲਗਾਏਗਾ, ਉਸ ਦਾ ਨਿਬੇੜਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਘਰ ਪਹੁੰਚਣ ਮਗਰੋਂ ਪਿਤਾ ਭੀਮ ਸਿੰਘ ਦਾ ਖ਼ਾਸ ਸੰਦੇਸ਼ (ਵੀਡੀਓ)

ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਸ਼ਹਿਬਾਜ਼ ਸਿੰਘ ਚੀਮਾ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ 118 ਰੇਕ ਬੇਲਰ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸਾਂਭ-ਸੰਭਾਲ ਲਈ ਜ਼ਿਲੇ ਵਿਚ ਲੋੜੀਂਦੀ ਮਸ਼ੀਨਰੀ ਉਪਲਬਧ ਹੈ। ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ 1647 ਖੇਤੀ ਸੰਦ ਮੁਹੱਈਆ ਕਰਵਾਏ ਗਏ ਹਨ, ਜਿਸ ਵਿਚ 1430 ਸੁਪਰ ਸੀਡਰ ਵੀ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਬੇਲਰ, ਸੁਪਰ ਸੀਡਰ, ਹੈਪੀ ਸੀਡਰ, ਜ਼ੀਰੋ ਡ੍ਰਿਲ ਆਦਿ ਆਧੁਨਿਕ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ। ਇਨ੍ਹਾਂ ਮਸ਼ੀਨਾਂ ਦੀ ਮਦਦ ਨਾਲ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਉਪਰੰਤ ਕਣਕ ਦੀ ਬਿਜਾਈ ਸਮੇਂ ਸਿਰ ਅਤੇ ਵਾਤਾਵਰਣ ਪੱਖੀ ਢੰਗ ਨਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿਚ ਹੀ ਸੰਭਾਲਿਆ ਜਾਵੇ ਜਾਂ ਬੇਲਰਾਂ ਰਾਹੀਂ ਗੱਠਾਂ ਬਣਵਾ ਕੇ ਇਸ ਦਾ ਯੋਗ ਪ੍ਰਬੰਧਨ ਕੀਤਾ ਜਾਵੇ। ਇਸ ਨਾਲ ਜਿਥੇ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕਦਾ ਹੈ, ਉਥੇ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ ਨਿਕਲੇ ਪੱਤਰਕਾਰ ਪਤੀ-ਪਤਨੀ ਨੂੰ ਮਾਰੀਆਂ ਗੋਲ਼ੀਆਂ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News