ਵਾਹਨ ਦੀ ਲਪੇਟ ’ਚ ਆਉਣ ਨਾਲ ਟੈਂਪੂ ਚਾਲਕ ਦੀ ਮੌਤ

12/14/2020 8:17:40 PM

ਬਟਾਲਾ, (ਸਾਹਿਲ/ਯੋਗੀ)- ਬੀਤੀ ਰਾਤ ਸਥਾਨਕ ਬਾਈਪਾਸ ’ਤੇ ਤੇਜ਼ ਰਫ਼ਤਾਰ ਵਾਹਨ ਦੀ ਲਪੇਟ ਵਿਚ ਆਉਣ ਨਾਲ ਇਕ ਛੋਟਾ ਹਾਥੀ ਟੈਂਪੂ ਚਾਲਕ ਦੀ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਸਦਰ ਦੇ ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਨਿਰਮਲ ਕੁਮਾਰ ਪੁੱਤਰ ਅਮਰਨਾਥ ਵਾਸੀ ਮਾਡਲ ਟਾਊਨ ਬਟਾਲਾ ਆਪਣੇ ਛੋਟੇ ਹਾਥੀ (ਟੈਂਪੂ) ’ਤੇ ਸਵਾਰ ਹੋ ਕੇ ਬਾਈਪਾਸ ਰਸਤੇ ਬਟਾਲਾ ਤੋਂ ਗੁਰਦਾਸਪੁਰ ਵਾਲੀ ਸਾਈਡ ਨੂੰ ਜਾ ਰਿਹਾ ਸੀ, ਜਦੋਂ ਉਹ ਪਿੰਡ ਭੁੱਲਰ ਨਜ਼ਦੀਕ ਪੁੱਜਾਂ ਤਾਂ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਵਾਹਨ ਨੇ ਉਸਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਉਸ ਦਾ ਟੈਂਪੂ ਪਲਟ ਗਿਆ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਏ. ਐੱਸ. ਆਈ. ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਬਲਵਿੰਦਰ ਪਾਲ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰ ਦਿੱਤਾ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ।

Bharat Thapa

This news is Content Editor Bharat Thapa