ਕਿਰਾਏਦਾਰ ਘਰ ’ਚੋਂ ਨਕਦੀ ਤੇ ਹੋਰ ਸਾਮਾਨ ਕੇ ਹੋਇਆ ਫ਼ਰਾਰ

Tuesday, Jun 30, 2026 - 04:58 PM (IST)

ਕਿਰਾਏਦਾਰ ਘਰ ’ਚੋਂ ਨਕਦੀ ਤੇ ਹੋਰ ਸਾਮਾਨ ਕੇ ਹੋਇਆ ਫ਼ਰਾਰ

ਧਾਰੀਵਾਲ (ਖੋਸਲਾ, ਬਲਬੀਰ)- ਪਿੰਡ ਰਣੀਆ ਦੇ ਇਕ ਮਕਾਨ ’ਚ ਕਿਰਾਏ ’ਤੇ ਰਹਿ ਰਿਹਾ ਇਕ ਵਿਅਕਤੀ ਘਰ ’ਚੋਂ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਜਤਿੰਦਰ ਕੁਮਾਰ ਪੁੱਤਰ ਯਸ਼ਪਾਲ ਵਾਸੀ ਰਣੀਆ ਨੇ ਦੱਸਿਆ ਕਿ ਅਕਾਸ਼ ਨਾਮਕ ਇਕ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਉਸ ਦੇ ਘਰ ’ਚ ਬਤੌਰ ਕਿਰਾਏਦਾਰ ਰਹਿ ਰਿਹਾ ਸੀ। ਬੀਤੇ ਦਿਨੀਂ ਉਕਤ ਕਿਰਾਏਦਾਰ ਘਰ ’ਚ ਪਏ 4 ਚਾਂਦੀ ਦੇ ਸਿੱਕੇ, 15 ਹਜ਼ਾਰ ਰੁਪਏ ਦੀ ਨਕਦੀ ਅਤੇ ਕੁਝ ਪਿੱਤਲ ਦੇ ਬਰਤਨ ਚੋਰੀ ਕਰ ਕੇ ਮੌਕੇ ਤੋਂ ਫ਼ਰਾਰ ਹੋ ਗਿਆ।

ਇਹ ਵੀ ਪੜ੍ਹੋ- ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ ਪਰਤੇ ਭਾਰਤ

ਚੋਰੀ ਦੀ ਇਸ ਘਟਨਾ ਤੋਂ ਬਾਅਦ ਪੀੜਤ ਵੱਲੋਂ ਸਥਾਨਕ ਪੁਲਸ ਨੂੰ ਸੂਚਿਤ ਕੀਤਾ ਗਿਆ। ਥਾਣਾ ਧਾਰੀਵਾਲ ਦੀ ਪੁਲਸ ਨੇ ਜਤਿੰਦਰ ਕੁਮਾਰ ਦੇ ਬਿਆਨਾਂ ਦੇ ਆਧਾਰ ’ਤੇ ਉਕਤ ਮੁਲਜ਼ਮ ਕਿਰਾਏਦਾਰ ਅਕਾਸ਼ ਦੇ ਵਿਰੁੱਧ ਕਾਨੂੰਨੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਤੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਸੇਵਾਮੁਕਤ ਫ਼ੌਜੀ ਦੇ ਘਰ ਦੀ ਛੱਤ 'ਤੇ ਡਿੱਗੀ 20 ਕਰੋੜ ਦੀ ਹੈਰੋਇਨ, ਸੁਰੱਖਿਆ ਏਜੰਸੀਆਂ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News