ਆਟੋ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 2 ਗੰਭੀਰ ਜ਼ਖ਼ਮੀ

Monday, Apr 15, 2024 - 12:52 PM (IST)

ਆਟੋ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ, 2 ਗੰਭੀਰ ਜ਼ਖ਼ਮੀ

ਬਟਾਲਾ (ਜ. ਬ.)-ਆਟੋ ਅਤੇ ਮੋਟਰਸਾਈਕਲ ਦੀ ਟੱਕਰ ’ਚ 2 ਜਣਿਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਮਨਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਅਤੇ ਪਰਮਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਮੈਸਨਪੁਰ ਅੰਮ੍ਰਿਤਸਰ, ਜੋ ਕਿ ਕਰੇਨ ਚਲਾਉਣ ਦਾ ਕੰਮ ਕਰਦੇ ਹਨ, ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਇਹ ਕੰਡਿਆਲ ਬਾਈਪਾਸ ਨੇੜੇ ਪਹੁੰਚੇ ਤਾਂ ਅਚਾਨਕ ਆਟੋ ਚਾਲਕ ਨਾਲ ਜ਼ੋਰਦਾਰ ਟੱਕਰ ਹੋ ਗਈ, ਜਿਸ ਦੇ ਸਿੱਟੇ ਵਜੋਂ ਉਕਤ ਦੋਵੇਂ ਜਣੇ ਸੜਕ ’ਤੇ ਡਿੱਗਣ ਨਾਲ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ-  ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ 5 ਦੋਸਤ, 3 ਨੌਜਵਾਨਾਂ ਨੂੰ ਮਿਲੀ ਦਰਦਨਾਕ ਮੌਤ

ਇਸ ਦੌਰਾਨ  ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਪੁਲਸ ਮੁਲਾਜ਼ਮਾਂ ਨੇ ਆਪਣੇ ਵਾਹਨ ਰਾਹੀਂ ਦਾਖਲ ਕਰਵਾਇਆ, ਜਿਥੋਂ ਡਾਕਟਰਾਂ ਨੇ ਇਨ੍ਹਾਂ ਨੂੰ 108 ਐਂਬੂਲੈਂਸ ਰਾਹੀਂ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ।

ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਖੇਤਾਂ 'ਚ ਘੇਰ ਲਿਆ ਬਜ਼ੁਰਗ ਕਿਸਾਨ ਦਾ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News