ਦੀਨਾਨਗਰ ਦੇ ਸਿੰਘੋਵਾਲ ਬਾਈਪਾਸ ‘ਤੇ ਬਲੈਰੋ ਤੇ ਬਲੇਨੋ ਵਿਚ ਭਿਆਨਕ ਟੱਕਰ, ਨੌਜਵਾਨ ਵਾਲ-ਵਾਲ ਬਚਿਆ
Sunday, Mar 15, 2026 - 04:31 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ): ਦੀਨਾਨਗਰ ਦੇ ਸਿੰਘੋਵਾਲ ਬਾਈਪਾਸ ‘ਤੇ ਅੱਜ ਸਵੇਰੇ ਇਕ ਬਲੈਰੋ ਜੀਪ ਅਤੇ ਬਲੇਨੋ ਕਾਰ ਵਿਚ ਭਿਆਨਕ ਸੜਕ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਵਾਹਨ ਵੱਖ-ਵੱਖ ਦਿਸ਼ਾਵਾਂ ਤੋਂ ਆ ਰਹੇ ਸਨ, ਤਾਂ ਅਚਾਨਕ ਦੋਨਾਂ ਵਿਚ ਜ਼ੋਰਦਾਰ ਟੱਕਰ ਹੋ ਗਈ। ਟੱਕਰ ਇੰਨੀ ਤੇਜ਼ ਸੀ ਕਿ ਬਲੇਨੋ ਕਾਰ ਬੇਕਾਬੂ ਹੋ ਕੇ ਸੜਕ ਦੇ ਵਿਚਕਾਰ ਬਣੇ ਡਿਵਾਇਡਰ ਨਾਲ ਜਾ ਟਕਰਾਈ ਅਤੇ ਉੱਥੇ ਹੀ ਪਲਟ ਗਈ।
ਇਹ ਵੀ ਪੜ੍ਹੋ- ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! ਨਾ ਨਿਕਲਿਓ ਘਰੋਂ ਬਾਹਰ, ਅਗਲੇ 3 ਘੰਟੇ ਅਹਿਮ
ਹਾਦਸੇ ਦੌਰਾਨ ਕਾਰ ਚਲਾ ਰਿਹਾ ਨੌਜਵਾਨ ਕਿਸਮਤ ਨਾਲ ਵਾਲ-ਵਾਲ ਬਚ ਗਿਆ ਅਤੇ ਉਸ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ, ਪਰ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਘਟਨਾ ਦੇ ਤੁਰੰਤ ਬਾਅਦ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਸਹਾਇਤਾ ਲਈ ਅੱਗੇ ਆਏ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਪਰਤੀ ਠੰਡ, ਕਈ ਇਲਾਕਿਆਂ 'ਚ ਪਿਆ ਮੀਂਹ, ਵਿਭਾਗ ਨੇ 18 ਮਾਰਚ ਤੱਕ ਕਰ'ਤਾ ਅਲਰਟ
ਹਾਦਸੇ ਦੀ ਸੂਚਨਾ ਮਿਲਦੇ ਹੀ ਦੀਨਾਨਗਰ ਪੁਲਸ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਸ ਨੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਟ੍ਰੈਫਿਕ ਨੂੰ ਮੁੜ ਸੁਚਾਰੂ ਬਣਾਇਆ। ਇਸ ਦੌਰਾਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ। ਪੁਲਸ ਵੱਲੋਂ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉੱਧਰ ਦੋਵੇਂ ਵਾਹਨਾਂ ਦੇ ਚਾਲਕ ਇਕ-ਦੂਜੇ ਨੂੰ ਹਾਦਸੇ ਲਈ ਕਸੂਰਵਾਰ ਠਹਿਰਾ ਰਹੇ ਹਨ।
ਇਹ ਵੀ ਪੜ੍ਹੋ- ਅਕਾਲੀ ਦਲ ਨੇ ਕੰਚਨਪ੍ਰੀਤ ਕੌਰ ਨੂੰ ਤਰਨਤਾਰਨ ਤੋਂ ਨਿਯੁਕਤ ਕੀਤਾ ਹਲਕਾ ਇੰਚਾਰਜ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
