ਕਾਰ ਨੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਦੀ ਮੌਤ

Saturday, Apr 22, 2023 - 01:19 PM (IST)

ਕਾਰ ਨੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਦੀ ਮੌਤ

ਬਟਾਲਾ (ਸਾਹਿਲ)- ਸਥਾਨਕ ਜਲੰਧਰ-ਅੰਮ੍ਰਿਤਸਰ ਬਾਈਪਾਸ ਰੋਡ ’ਤੇ ਇਕ ਕਾਰ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਟੱਕਰ ਮਾਰਨ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੂਜਾ ਗੰਭੀਰ ਜ਼ਖ਼ਮੀ ਹੋ ਗਿਆ। ਜਾਣਕਾਰੀ ਮੁਤਾਬਕ ਕਸ਼ਮੀਰ ਸਿੰਘ ਪੁੱਤਰ ਜਗਦੇਵ ਸਿੰਘ ਵਾਸੀ ਨੂੰ ਦਿਆਂਵਾਲ ਅਤੇ ਪ੍ਰਗਟ ਸਿੰਘ ਵਾਸੀ ਪਿੰਡ ਡੋਗਰ, ਜੋ ਕਿ ਮੱਝਾਂ ਦਾ ਵਾਪਰ ਕਰਦੇ ਹਨ, ਬੀਤੇ ਦਿਨ ਬਟਾਲਾ ਵਿਖੇ ਆਏ ਹੋਏ ਸੀ ਅਤੇ ਇਹ ਦੋਵੇਂ ਸ਼ਾਮ ਸਮੇਂ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਲੰਧਰ ਰੋਡ ਬਾਈਪਾਸ ਰਾਹੀਂ ਅੰਮ੍ਰਿਤਸਰ ਰੋਡ ਬਾਈਪਾਸ ਵੱਲ ਜਾ ਰਹੇ ਸਨ। ਜਦੋਂ ਇਹ ਪਿੰਡ ਮੜੀਆਂਵਾਲ ਮੁੜ ਲੱਗੇ ਤਾਂ ਇਨ੍ਹਾਂ ਦੇ ਪਿੱਛੇ ਆ ਰਹੀ ਕਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਵਜੋਂ ਇਹ ਦੋਵੇਂ ਸੜਕ ’ਤੇ ਡਿੱਗ ਪਏ ਤੇ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ- ਸ਼ੱਕੀ ਹਾਲਤ 'ਚ ਪੁਲਸ ਮੁਲਾਜ਼ਮ ਦੀ ਸਫ਼ਾਰੀ ਗੱਡੀ 'ਚੋਂ ਮਿਲੀ ਲਾਸ਼, ਕੋਲ ਪਈ ਸੀ ਅਸਾਲਟ ਰਾਈਫ਼ਲ

ਦੂਜੇ ਪਾਸੇ ਇਸ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਉਕਤ ਦੋਵਾਂ ਜ਼ਖ਼ਮੀਆਂ ਨੂੰ 108 ਐਂਬੂਲੈਂਸ ਰਾਹੀਂ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆ, ਜਿਥੇ ਡਾਕਟਰਾਂ ਨੇ ਪ੍ਰਗਟ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਦਕਿ ਦੂਜੇ ਪਾਸੇ ਪੁਲਸ ਕਾਰਵਾਈ ਜਾਰੀ ਹੈ।

ਇਹ ਵੀ ਪੜ੍ਹੋ-  ਸ਼ਹੀਦ ਹਰਕ੍ਰਿਸ਼ਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਸਰਕਾਰੀ ਸਨਮਾਨਾਂ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News