ਜੁਗਾੜੂ ਰੇਹੜੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

Friday, Sep 29, 2023 - 12:53 PM (IST)

ਜੁਗਾੜੂ ਰੇਹੜੀ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ

ਭਿੱਖੀਵਿੰਡ (ਭਾਟੀਆ)- ਪਿੰਡ ਕਾਲੇ ਦੇ ਮੋੜ ’ਤੇ ਜੁਗਾੜੂ ਰੇਹੜੀ ਅਤੇ ਮੋਟਰਸਾਈਕਲ ਦੀ ਹੋਈ ਆਹਮੋ-ਸਾਹਮਣੇ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਜਦਕਿ 2 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਦੱਸੇ ਜਾ ਰਹੇ ਹਨ । ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ । 

ਇਹ ਵੀ ਪੜ੍ਹੋ- ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀ ਹੋਏ ਮਾਲਾਮਾਲ, ਗ਼ਲਤੀ ਪਤਾ ਚੱਲਦਿਆਂ ਵਿਭਾਗ ਨੇ ਦਿੱਤੇ ਸਖ਼ਤ ਹੁਕਮ

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਹਿਚਾਣ ਹਰਮਨਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਜੋਂ ਹੋਈ ਹੈ । ਜ਼ਖ਼ਮੀ ਵਿਅਕਤੀ ਜਗਦੀਸ਼ ਸਿੰਘ ਸਣੇ ਇਕ ਹੋਰ ਮਜ਼ਦੂਰ ਨੂੰ ਡਾਕਟਰਾਂ ਵੱਲੋਂ ਤਰਨਤਾਰਨ ਰੈਫ਼ਰ ਕਰ ਦਿੱਤਾ ਗਿਆ । ਇਸ ਮੌਕੇ ਘਟਨਾ ਸਥਾਨ ’ਤੇ ਪੁੱਜੇ ਥਾਣਾ ਭਿੱਖੀਵਿੰਡ ਦੇ ਐੱਸ.ਐੱਚ. ਓ. ਬਲਜਿੰਦਰ ਸਿੰਘ ਵੱਲੋਂ ਜੁਗਾੜੂ ਰੇਹੜੀ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਕੇ ਪਰਿਵਾਰ ਦੇ ਬਿਆਨ ਦਰਜ਼ ਕਰਕੇ ਪਰਚਾ ਦਰਜ ਕੀਤਾ ਜਾ ਰਿਹਾ ਹੈ ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News