ਬਹਿਰਾਮਪੁਰ ਰੋਡ ਨੇੜੇ ਮੋਟਰਸਾਈਕਲ ਤੇ ਕਾਰ ਦੀ ਭਿਆਨਕ ਟੱਕਰ
Wednesday, Mar 26, 2025 - 03:37 PM (IST)

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਤੋਂ ਬਹਿਰਾਮਪੁਰ ਰੋਡ 'ਤੇ ਸਥਿਤ (ਵੀ ਸ਼ੇਪ) ਦੌਦਵਾ ਚੌਕ ਨੇੜੇ ਇਕ ਹਾਦਸਾ ਹੋਇਆ ਹੈ। ਜਾਣਕਾਰੀ ਅਨੁਸਾਰ ਇੱਕ ਮੋਟਰਸਾਈਕਲ 'ਤੇ ਇਕ ਨੌਜਵਾਨ ਸਵਾਰ ਹੋ ਕੇ ਦੀਨਾਨਗਰ ਵਾਲੀ ਸਾਈਡ ਤੋਂ ਆ ਰਿਹਾ ਸੀ ਉਧਰੋਂ ਕਸਬਾ ਬਹਿਰਾਮਪੁਰ ਤੋਂ ਦੀਨਾਨਗਰ ਨੂੰ ਆ ਰਹੀ ਇਕ ਮਾਰੂਤੀ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ। ਜਿਸ ਕਾਰਨ ਕਾਰ ਤੇ ਮੋਰਟਸਾਈਕਲ ਦੀ ਭਿਆਨਕ ਟੱਕਰ ਹੋ ਗਈ। ਇਹ ਸਾਰੀ ਘਟਨਾ ਸੜਕ ਕਿਨਾਰੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ।
ਜੇਕਰ ਸੀਸੀਟੀਵੀ ਕੈਮਰੇ ਦੇ ਅਧਾਰ 'ਤੇ ਗੱਲ ਕੀਤੀ ਜਾਵੇ ਤਾਂ ਇਹ ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਨੌਜਵਾਨ ਕਰੀਬ 2-3 ਫੁੱਟ ਦੀ ਉਚਾਈ 'ਤੇ ਉਛਲ ਕੇ ਖੇਤਾਂ ਵਿੱਚ ਜਾ ਕੇ ਡਿੱਗ ਗਿਆ। ਇਸ ਟੱਕਰ ਦੌਰਾਨ 'ਚ ਮੋਟਰਸਾਈਕਲ ਅਤੇ ਕਾਰ ਦੋਵਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜ਼ਖਮੀ ਨੌਜਵਾਨ ਮੋਟਰਸਾਈਕਲ ਸਵਾਰ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਜਦ ਕਿ ਕਾਰ ਚਾਲਕ ਬਿਲਕੁਲ ਠੀਕ ਠਾਕ ਹੈ ਪਰ ਅਜੇ ਤੱਕ ਕਾਰ ਸਵਾਰ ਅਤੇ ਮੋਟਰਸਾਈਕਲ ਸਵਾਰ ਦੋਵਾਂ ਦੀ ਕੋਈ ਵੀ ਪਹਿਚਾਣ ਨਹੀਂ ਹੋ ਸਕੀ।