ਮੋਟਰਸਾਈਕਲ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਨੌਜਵਾਨ ਦੀ ਮੌਤ

Thursday, Nov 17, 2022 - 02:31 PM (IST)

ਮੋਟਰਸਾਈਕਲ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, ਨੌਜਵਾਨ ਦੀ ਮੌਤ

ਬਟਾਲਾ (ਗੁਰਪ੍ਰੀਤ ਚਾਵਲਾ) - ਡੇਰਾ ਬਾਬਾ ਨਾਨਕ ਦੇ ਮੁੱਖ ਮਾਰਗ ’ਤੇ ਮੋਟਰਸਾਈਕਲ ਅਤੇ ਟਰੱਕ ਨਾਲ ਟੱਕਰ ਹੋਈ ਗਈ। ਇਸ ਦੌਰਾਨ ਮੋਟਰਸਾਈਕਲ ਸਵਾਰ 17 ਸਾਲ ਦੇ ਨੌਜਵਾਨ ਦੀ ਮੌਕੇ ’ਤੇ ਮੌਤ ਹੋ ਗਈ। ਉੱਥੇ ਹੀ ਦੂਸਰੇ ਮੋਟਰਸਾਈਕਲ ਸਵਾਰ ਜਖ਼ਮੀ ਹੋ ਗਿਆ, ਜਿਸ ਦ ਇਲਾਜ ਸਿਵਲ ਹਸਪਤਾਲ ਬਟਾਲਾ ’ਚ ਚੱਲ ਰਿਹਾ ਹੈ ।

ਇਹ ਵੀ ਪੜ੍ਹੋ- ਮੁੱਖ ਮੰਤਰੀ ਮਾਨ ਦੀ ਬਿਆਨਬਾਜ਼ੀ ’ਤੇ ਭੜਕੇ ਬਿਕਰਮ ਮਜੀਠੀਆ, ਕੀਤਾ ਧਮਾਕੇਦਾਰ ਟਵੀਟ

ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜਖ਼ਮੀ ਨੌਜਵਾਨ ਨੇ ਦੱਸਿਆ ਕਿ ਉਹ ਅਸਾਮ ਦਾ ਰਹਿਣ ਵਾਲਾ ਹੈ ਅਤੇ ਉਸਦਾ ਸਾਥੀ ਜੋ ਬਿਹਾਰ ਦਾ ਰਹਿਣ ਵਾਲਾ ਸੀ। ਉਹ ਦੋਵੇਂ ਮੋਟਰਸਾਈਕਲ ’ਤੇ ਕੁਝ ਸਾਮਾਨ ਲੈਣ ਲਈ ਜਾ ਰਹੇ ਸਨ ਕਿ ਅਚਾਨਕ ਪਿੰਡ ਭਾਗੋਵਾਲ ਨੇੜੇ ਇੱਕ ਅਣਪਛਾਤੇ ਟਰੱਕ ਨਾਲ ਟੱਕਰ ਹੋ ਗਈ ਅਤੇ ਉਸ ਹਾਦਸੇ ’ਚ ਉਸਦੇ ਸਾਥੀ ਦੀ ਮੌਤ ਹੋ ਗਈ। ਇਹ ਦੋਵੇਂ ਨੌਜਵਾਨ ਪਿੰਡ ਭਾਗੋਵਾਲ ਨੇੜੇ ਇਕ ਸਰਵਿਸ ਸਟੇਸ਼ਨ ’ਤੇ ਨੌਕਰੀ ਕਰਦੇ ਹਨ।

ਇਹ ਵੀ ਪੜ੍ਹੋ- ਸੁਧੀਰ ਸੂਰੀ ਕਤਲ ਮਾਮਲੇ ’ਚ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਭੇਜਿਆ ਮੁਲਜ਼ਮ ਸੰਦੀਪ ਸਿੰਘ

ਐੱਸ.ਐੱਮ.ਓ ਸਿਵਲ ਹਸਪਤਾਲ ਬਟਾਲਾ ਡਾ. ਰਵਿੰਦਰ ਸਿੰਘ ਨੇ ਦੱਸਿਆ ਕਿ ਸੜਕ ਹਾਦਸੇ ’ਚ ਸ਼ਿਕਾਰ ਹੋਏ ਦੋ ਨੌਜਵਾਨ ਬੀਤੀ ਦੇਰ ਰਾਤ ਇਲਾਜ ਲਈ ਹਸਪਤਾਲ ਪਹੁੰਚੇ ਸਨ ਜਿਨ੍ਹਾਂ ’ਚ ਇਕ ਨੌਜਵਾਨ ਦੀ ਮੌਤ ਹੋ ਚੁਕੀ ਸੀ ਜਦਕਿ ਦੂਸਰੇ ਦਾ ਇਲਾਜ ਹਸਪਤਾਲ ’ਚ ਚੱਲ ਰਿਹਾ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹੈ । 


author

Shivani Bassan

Content Editor

Related News