ਟਰੈਕਟਰ-ਟਰਾਲੀ ਤੇ ਬੱਸ ਦੀ ਭਿਆਨਕ ਟੱਕਰ, ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ

Friday, Jan 16, 2026 - 12:30 PM (IST)

ਟਰੈਕਟਰ-ਟਰਾਲੀ ਤੇ ਬੱਸ ਦੀ ਭਿਆਨਕ ਟੱਕਰ, ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ

ਜੈਂਤੀਪੁਰ(ਬਲਜੀਤ)- ਅੰਮ੍ਰਿਤਸਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਸਥਿਤ ਪਿੰਡ ਪਾਖਰਪੁਰਾ ਦੇ ਓਵਰਬ੍ਰਿਜ ਵਿਖੇ ਬੀਤੀ ਦੇਰ ਸ਼ਾਮ ਸੰਘਣੀ ਧੁੰਦ ਕਾਰਨ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਕ ਟਰੈਕਟਰ-ਟਰਾਲੀ ਅਤੇ ਬੱਸ ਦੀ ਹੋਈ ਜ਼ੋਰਦਾਰ ਟੱਕਰ ’ਚ ਬੱਸ ਦੇ ਡਰਾਈਵਰ ਅਤੇ ਕੰਡਕਟਰ ਸਮੇਤ ਕਈ ਸਵਾਰੀਆਂ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਇਕ ਨੌਜਵਾਨ ਟਰੈਕਟਰ ਦੇ ਮਗਰਾਟ ’ਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਕਰੀਬ ਇਕ ਘੰਟੇ ਦੀ ਭਾਰੀ ਜੱਦੋਜਹਿਦ ਤੋਂ ਬਾਅਦ ਸੁਰੱਖਿਅਤ ਬਾਹਰ ਕੱਢ ਕੇ ਉਸ ਦੀ ਜਾਨ ਬਚਾਈ ਗਈ।

ਇਹ ਵੀ ਪੜ੍ਹੋ- Big Breaking: ਪੰਜਾਬ ਦੇ DC ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਜੈਂਤੀਪੁਰ ਦੇ ਏ.ਐੱਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਇਕ ਟਰੈਕਟਰ-ਟਰਾਲੀ, ਜਿਸ ’ਚ ਚੌਲਾਂ ਦੇ ਪਾਊਡਰ ਦੀਆਂ ਬੋਰੀਆਂ ਲੱਦੀਆਂ ਹੋਈਆਂ ਸਨ, ਬਟਾਲਾ ਤੋਂ ਅੰਮ੍ਰਿਤਸਰ ਦੇ ਪਿੰਡ ਗੁਰੂਵਾਲੀ ਵੱਲ ਜਾ ਰਹੀ ਸੀ। ਸੰਘਣੀ ਧੁੰਦ ਕਾਰਨ ਪਿੱਛੋਂ ਆ ਰਹੀ ਇਕ ਬੱਸ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਰੈਕਟਰ ਚਾਲਕ ਗੁਰਦਿਆਲ ਸਿੰਘ ਇਕ ਪਾਸੇ ਜਾ ਡਿੱਗਿਆ, ਜਦਕਿ ਉਸ ਦੇ ਨਾਲ ਬੈਠਾ ਹਰਪ੍ਰੀਤ ਸਿੰਘ ਪੁੱਤਰ ਜੱਗਾ ਸਿੰਘ ਟਰੈਕਟਰ ਦੇ ਮਗਰਾਟ ’ਚ ਫਸ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ 16, 17, 18 ਤੇ 19 ਦੀ ਪੜ੍ਹੋ Weather Update, ਵਿਭਾਗ ਦੀ ਵੱਡੀ ਭਵਿੱਖਬਾਣੀ

ਨੌਜਵਾਨ ਨੂੰ ਬਾਹਰ ਕੱਢਣ ਲਈ ਟੋਲ ਪਲਾਜ਼ਾ ਕੱਥੂਨੰਗਲ ਤੋਂ ਡੀਚ ਮਸ਼ੀਨ ਮੰਗਵਾਈ ਗਈ। ਪਿੰਡ ਪਾਖਰਪੁਰਾ ਦੇ ਨਿਵਾਸੀਆਂ ਅਤੇ ਪੁਲਸ ਦੀ ਮਦਦ ਨਾਲ ਕਰੀਬ ਇਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਮਗਰਾਟ ਨੂੰ ਵੱਢ ਕੇ ਹਰਪ੍ਰੀਤ ਸਿੰਘ ਉਰਫ਼ ਹੈਪੀ ਨੂੰ ਬਾਹਰ ਕੱਢਿਆ ਗਿਆ। ਪੁਲਸ ਅਨੁਸਾਰ ਬੱਸ ਦੇ ਡਰਾਈਵਰ, ਕੰਡਕਟਰ ਅਤੇ ਵੱਡੀ ਗਿਣਤੀ ’ਚ ਜ਼ਖ਼ਮੀ ਹੋਈਆਂ ਸਵਾਰੀਆਂ ਨੂੰ ਅੰਮ੍ਰਿਤਸਰ ਤੇ ਬਟਾਲਾ ਦੇ ਵੱਖ-ਵੱਖ ਹਸਪਤਾਲਾਂ ’ਚ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਤੜਕਸਾਰ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ਜਾ ਰਹੀ ਔਰਤ ਦਾ ਕਤਲ

ਪੁਲਸ ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਜ਼ਖ਼ਮੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਕਈ ਕੀਮਤੀ ਜਾਨਾਂ ਬਚ ਗਈਆਂ ਹਨ। ਪੁਲਸ ਨੇ ਵਾਹਨਾਂ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਰਾਵੀ ਦਰਿਆ 'ਚ ਹਜ਼ਾਰਾਂ ਦੀ ਗਿਣਤੀ ’ਚ ਮੱਛੀਆਂ ਮਰੀਆਂ, ਸਾਹਮਣੇ ਆਇਆ ਹੈਰਾਨੀਜਨਕ ਕਾਰਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News