ਪੰਜਾਬ ''ਚ ਰੂੰ ਦੀ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਤਾਇਨਾਤ
Wednesday, Aug 28, 2024 - 06:23 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਦੇ ਛੇਹਰਟਾ 'ਚ ਉਸ ਸਮੇਂ ਹੜਕਮ ਮੱਚ ਗਿਆ ਜਦੋਂ ਉੱਥੇ ਇੱਕ ਰੂੰ ਦੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਅੱਗ ਨੂੰ ਬੁਝਾਉਣ ਲਈ 16 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਉਣੀਆਂ ਪਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫੈਕਟਰੀ ਮਾਲਕ ਨੇ ਦੱਸਿਆ ਕਿ ਸਵੇਰੇ 7 ਵਜੇ ਉਹਨਾਂ ਨੂੰ ਫੋਨ 'ਤੇ ਜਾਣਕਾਰੀ ਮਿਲੀ ਕਿ ਫੈਕਟਰੀ ਦੇ ਵਿੱਚ ਭਿਆਨਕ ਅੱਗ ਲੱਗ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਮੌਕੇ 'ਤੇ ਦਮਕਲ ਵਿਭਾਗ ਦੇ ਦਫ਼ਤਰ ਜਾ ਕੇ ਦਮਕਲ ਵਿਭਾਗ ਨੂੰ ਸੂਚਿਤ ਕੀਤਾ ਅਤੇ ਉਹਨਾਂ ਦੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਲੈ ਕੇ ਫੈਕਟਰੀ ਆ ਗਏ। ਫਿਲਹਾਲ ਅੱਗ 'ਤੇ ਕਾਬੂ ਕੀਤੇ ਜਾਣ ਦੀ ਕੋਸ਼ਿਸ਼ ਜਾਰੀ ਹੈ। ਉਹਨਾਂ ਕਿਹਾ ਕਿ ਅੱਗ ਲੱਗਣ ਕਾਰਨ ਕਾਫੀ ਵੱਡਾ ਨੁਕਸਾਨ ਹੋਇਆ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਕੁਝ ਪਤਾ ਨਹੀਂ ਲੱਗ ਸਕਿਆ।
ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ
ਦੂਜੇ ਪਾਸੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਸੀ ਤੇ ਉਹ ਮੌਕੇ 'ਤੇ ਪਹੁੰਚੇ ਕੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਨੇ ਦੱਸਿਆ ਕਿ ਇਹ ਇੱਕ ਰੂੰ ਦੀ ਫੈਕਟਰੀ ਹੈ ਜਿੱਥੇ ਅੱਗ ਲੱਗੀ ਹੈ ਤੇ ਹੁਣ ਤੱਕ 16 ਦੇ ਕਰੀਬ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਇੱਥੇ ਪਹੁੰਚ ਕੇ ਅੱਗ ਬੁਝਾ ਰਹੀਆਂ ਹਨ ਅਤੇ ਹੁਣ ਕਾਫੀ ਹੱਦ ਤੱਕ ਅੱਗ 'ਤੇ ਕੰਟਰੋਲ ਕਰ ਲਿਆ ਗਿਆ ਹੈ। ਉਹਨਾਂ ਕਿਹਾ ਕਿ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪੂਰਾ ਪਤਾ ਨਹੀਂ ਚੱਲ ਸਕਿਆ ।
ਇਹ ਵੀ ਪੜ੍ਹੋ- ਪੰਜਾਬ ਦੇ ਇਲਾਕੇ 'ਚ ਧੜੱਲੇ ਨਾਲ ਚੱਲ ਰਿਹੈ ਜਿਸਮ ਫਿਰੋਸ਼ੀ ਤੇ ਨਸ਼ੇ ਦਾ ਕਾਲਾ ਧੰਦਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8