ਬਟਾਲਾ ਦੇ ਇੰਡਸਟਰੀ ਏਰੀਏ ''ਚ ਕਬਾੜ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

11/09/2022 1:28:14 AM

ਬਟਾਲਾ (ਪ੍ਰਿੰਸ) : ਬਟਾਲਾ ਦੇ ਇੰਡਸਟਰੀ ਏਰੀਆ 'ਚ ਮੰਗਲਵਾਰ ਦੇਰ ਸ਼ਾਮ ਕਬਾੜ ਦੇ ਗੋਦਾਮ 'ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਇੰਨੀਆਂ ਵੱਧ ਰਹੀਆਂ ਸਨ ਕਿ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਨੂੰ ਕਾਫੀ ਮੁਸ਼ੱਕਤ ਕਰਨੀ ਪਈ। ਅੱਗ 'ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਦੀ ਮਦਦ ਲਈ ਗਈ। ਅੱਗ 'ਤੇ ਕਾਬੂ ਪਾਉਣ ਤੱਕ ਲੱਖਾਂ ਰੁਪਇਆਂ ਦਾ ਨੁਕਸਾਨ ਹੋ ਚੁੱਕਾ ਸੀ।

ਇਹ ਵੀ ਪੜ੍ਹੋ : ਇੰਦੌਰ ਦੇ ਖਾਲਸਾ ਕਾਲਜ 'ਚ ਕਮਲਨਾਥ ਦੀ ਐਂਟਰੀ ਨੂੰ ਲੈ ਕੇ ਹੰਗਾਮਾ, ਭੜਕਿਆ ਰਾਗੀ ਜਥਾ

ਪੀੜਤ ਮਾਲਕ ਹਰਸ਼ ਅਗਰਵਾਲ ਵਾਸੀ ਟਿੱਬਾ ਬਾਜ਼ਾਰ ਬਟਾਲਾ ਨੇ ਦੱਸਿਆ ਕਿ ਉਹ ਕਰੀਬ 4 ਸਾਲਾਂ ਤੋਂ ਇੰਡਸਟਰੀ ਏਰੀਆ ਬਟਾਲਾ ਵਿੱਚ ਕਬਾੜ ਦਾ ਕੰਮ ਕਰ ਰਿਹਾ ਹੈ। ਉਨ੍ਹਾਂ ਦਾ ਉਕਤ ਉਦਯੋਗ ਖੇਤਰ ਵਿੱਚ ਕਬਾੜ ਦਾ ਵੱਡਾ ਗੋਦਾਮ ਹੈ। ਉਨ੍ਹਾਂ ਦੱਸਿਆ ਕਿ ਗੋਦਾਮ ਦੀ ਛੱਤ ਨਹੀਂ ਹੈ, ਜਿਸ ਕਾਰਨ ਮੰਗਲਵਾਰ ਦੀ ਰਾਤ ਨੂੰ ਆਲੇ-ਦੁਆਲੇ ਦੇ ਲੋਕਾਂ ਵੱਲੋਂ ਆਤਿਸ਼ਬਾਜ਼ੀ ਚਲਾਏ ਜਾਣ ਕਾਰਨ ਅੱਗ ਲੱਗ ਗਈ, ਹੋ ਸਕਦਾ ਹੈ ਕਿ ਆਤਿਸ਼ਬਾਜ਼ੀ ਦੀ ਚੰਗਿਆੜੀ ਕਾਰਨ ਅੱਗ ਲੱਗੀ ਹੋਵੇ। ਅੱਗ ਲੱਗਣ ਕਾਰਨ ਉਨ੍ਹਾਂ ਦਾ 5 ਲੱਖ ਰੁਪਏ ਦੇ ਕਰੀਬ ਨੁਕਸਾਨ ਹੋ ਗਿਆ ਹੈ। ਇਸ ਦੇ ਨਾਲ ਹੀ ਸਾਮਾਨ ਦੀ ਢੋਆ-ਢੁਆਈ ਲਈ ਰੱਖਿਆ ਵਾਹਨ ਵੀ ਸੜ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਇਸ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕਰਦਾ। ਇਕ ਤਰ੍ਹਾਂ ਉਨ੍ਹਾਂ ਦੀ ਰੋਜ਼ੀ-ਰੋਟੀ ਖੁਸ ਗਈ ਹੈ ਅਤੇ ਹੁਣ ਪਰਿਵਾਰ ਦਾ ਗੁਜ਼ਾਰਾ ਚਲਾਉਣਾ ਮੁਸ਼ਕਿਲ ਹੋ ਜਾਵੇਗਾ। 

ਇਹ ਵੀ ਪੜ੍ਹੋ : ਢੀਂਡਸਾ ਨੇ ਬੀਬੀ ਜਗੀਰ ਕੌਰ ਦੇ ਹੱਕ 'ਚ ਕੀਤੀ ਮੀਟਿੰਗ, ਸੁਖਬੀਰ 'ਤੇ ਇਲਜ਼ਾਮ ਲਾਉਂਦਿਆਂ ਮੈਂਬਰਾਂ ਨੂੰ ਕੀਤੀ ਇਹ ਅਪੀਲ

ਇਸ ਘਟਨਾ ਨੂੰ ਲੈ ਕੇ ਮੌਕੇ 'ਤੇ ਪਹੁੰਚੇ ਬਟਾਲਾ ਫਾਇਰ ਬ੍ਰਿਗੇਡ ਦੇ ਅਧਿਕਾਰੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਪਰ ਅੱਗ ਇੰਨੀ ਜ਼ਿਆਦਾ ਸੀ ਕਿ ਫਾਇਰ ਬ੍ਰਿਗੇਡ ਨੂੰ ਅੱਗ 'ਤੇ ਕਾਬੂ ਪਾਉਣ ਲਈ ਕਾਫੀ ਮੁਸ਼ੱਕਤ ਕਰਨੀ ਪਈ। ਬਟਾਲਾ ਸਮੇਤ ਗੁਰਦਾਸਪੁਰ ਅਤੇ ਅੰਮ੍ਰਿਤਸਰ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਉਣੀਆਂ ਪਈਆਂ। ਫਿਲਹਾਲ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਟੈਕਸ ਚੋਰੀ ਰੋਕਣ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਇੰਟੈਲੀਜੈਂਸ ਵਿੰਗ ਦੀ ਸਥਾਪਨਾ ਨੂੰ ਦਿੱਤੀ ਹਰੀ ਝੰਡੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News