ਬਟਾਲਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 4 ਲੋਕ ਗੰਭੀਰ ਜ਼ਖ਼ਮੀ
Sunday, Jun 18, 2023 - 11:30 AM (IST)
ਬਟਾਲਾ (ਸਾਹਿਲ)- ਬੀਤੇ ਦਿਨ ਸੜਕ ਹਾਦਸੇ ’ਚ 4 ਜਣਿਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਪ੍ਰਿਤਪਾਲ ਪੁੱਤਰ ਮੰਗਲ ਸਿੰਘ ਵਾਸੀ ਮਹਿਤਾ, ਜਤਿੰਦਰ ਪੱਤਰ ਮਨੀਰ ਤੇ ਮਨੀਰ ਮਸੀਹ ਪੁੱਤਰ ਸਰਦਾਰ ਮਸੀਹ ਵਾਸੀਆਨ ਪਿੰਡ ਨਾਰਦਾ, ਨੇੜੇ ਰਣਜੀਤ ਬਾਗ ਗੁਰਦਾਸਪੁਰ ਜੋ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਹੇ ਸਨ। ਜਦੋਂ ਇਹ ਪਿੰਡ ਮਲਕਪੁਰ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਇਕ ਅਣਪਛਾਤੇ ਵਾਹਨ ਨੇ ਇਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਉਕਤ ਜ਼ਖ਼ਮੀਆਂ ਨੂੰ 108 ਐਂਬੂਲੈਂਸ ਦੇ ਪਾਇਲਟ ਸੁਰਜੀਤ ਸਿੰਘ ਤੇ ਈ. ਐੱਮ. ਟੀ. ਵਿਸ਼ਾਲ ਗਿੱਲ ਮੌਕੇ ’ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਫਸਟ ਏਡ ਦੇਣ ਉਪਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਥਾਪਣ ਮਗਰੋਂ ਗਿਆਨੀ ਹਰਪ੍ਰੀਤ ਸਿੰਘ ਨੇ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਪੋਸਟ
ਇਸੇ ਤਰ੍ਹਾਂ ਕੁਲਵੰਤ ਸਿੰਘ ਪੁੱਤਰ ਨਰੈਣ ਸਿੰਘ ਵਾਸੀ ਪਿੰਡ ਅੰਮੋਨੰਗਲ ਜੋ ਕਿ ਅੰਗਹੀਣ ਹੈ, ਬੀਤੇ ਦਿਨ ਆਪਣੇ ਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਅੱਡੇ ਵਿਚ ਇਸ ਨੂੰ ਇਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਫ਼ੇਟ ਮਾਰ ਦਿੱਤੀ, ਜਿਸ ਦੇ ਸਿੱਟੇ ਵਜੋਂ ਇਹ ਜ਼ਖ਼ਮੀ ਹੋ ਗਿਆ ਅਤੇ ਇਸ ਨੂੰ 108 ਐਂਬੂਲੈਂਸ ਦੇ ਕਰਮਚਾਰੀ ਹਰਜੀਤ ਸਿੰਘ ਤੇ ਗੁਰਚਰਨ ਸਿੰਘ ਨੇ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ- ਦਿੱਲੀ-ਕਟੜਾ ਐਕਸਪ੍ਰੈਸ ਵੇਅ ਨੂੰ ਲੈ ਕੇ ਅਹਿਮ ਖ਼ਬਰ, ਗੁਰਦਾਸਪੁਰ ਦੀਆਂ 20 ਪੰਚਾਇਤਾਂ ਨੇ ਪਾਏ ਇਹ ਮਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।