ਭਿਆਨਕ ਸੜਕ ਹਾਦਸੇ ਨੇ ਉਜਾੜਿਆ ਪਰਿਵਾਰ, ਨੌਜਵਾਨ ਦੀ ਦਰਦਨਾਕ ਮੌਤ
Sunday, Jul 21, 2024 - 11:06 AM (IST)
ਝਬਾਲ (ਨਰਿੰਦਰ)-ਬੀਤੀ ਰਾਤ ਇਕ ਮੋਟਰਸਾਈਕਲ ਸਵਾਰ ਨੌਜਵਾਨ ਦਾ ਮੋਟਰਸਾਈਕਲ ਸੜਕ ਕਿਨਾਰੇ ਲੱਗੀ ਰੈਲਿੰਗ ’ਚ ਵੱਜਣ ਨਾਲ ਨੌਜਵਾਨ ਦੀ ਮੌਕੇ ’ਤੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਤਕਰੀਬਨ 9 ਵਜੇ ਦੇ ਲਗਭਗ ਪਿੰਡ ਝਬਾਲ ਦਾ ਵਸਨੀਕ ਨੌਜਵਾਨ ਅਜੈਪਾਲ ਸਿੰਘ ਪੁੱਤਰ ਨਰਿੰਦਰ ਸਿੰਘ ਜੋ ਕਿ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਕੋਲ ਜਾਣ ਲਈ ਝਬਾਲ ਤੋਂ ਤਰਨਤਾਰਨ ਵੱਲ ਜਾ ਰਿਹਾ ਸੀ ਕਿ ਝਬਾਲ ਦੇ ਬਾਹਰਵਾਰ ਮੋਟਰਸਾਈਕਲ ਤੇਜ਼ੀ ਨਾਲ ਸੜਕ ਕਿਨਾਰੇ ਲੱਗੀ ਰੈਲਿੰਗ ਵਿਚ ਵੱਜ ਗਿਆ, ਜਿਸ ਕਾਰਨ ਮੋਟਰਸਾਈਕਲ ਚਲਾ ਰਹੇ ਨੌਜਵਾਲ ਅਜੈਪਾਲ ਦਾ ਸਿਰ ਸੜਕ ’ਤੇ ਜ਼ੋਰ ਨਾਲ ਵੱਜਣ ਕਾਰਣ ਮੌਕੇ ’ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ- ਨਹਿਰ 'ਚ ਨਹਾਉਂਦਿਆਂ ਸਰਪੰਚ ਸਮੇਤ ਡੁੱਬੇ ਤਿੰਨ ਵਿਅਕਤੀ, ਦੋ ਦੀਆਂ ਲਾਸ਼ਾ ਬਰਾਮਦ, ਦੇਖ ਨਹੀਂ ਹੁੰਦਾ ਪਰਿਵਾਰ ਦਾ ਹਾਲ
ਘਟਨਾ ਦਾ ਪਤਾ ਚੱਲਦਿਆਂ ਹੀ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8