ਬਟਾਲਾ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਦਰੱਖਤ ਨਾਲ ਟਕਰਾਈ ਕਾਰ, ਚਾਲਕ ਦੀ ਮੌਤ
Sunday, Jun 25, 2023 - 06:15 PM (IST)
ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਬੀਤੀ ਦੇਰ ਰਾਤ ਕਾਦੀਆਂ ਹਰਚੋਵਾਲ ਰੋਡ ਨਜ਼ਦੀਕ ਭਾਮੜੀ ਨਹਿਰ ਦੇ ਨਜ਼ਦੀਕ ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਚਾਲਕ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਇਸ ਸਬੰਧੀ ਪੁਲਸ ਅਧਿਕਾਰੀ ਏ. ਐੱਸ. ਆਈ. ਸਰਵਣ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਦੇਰ ਰਾਤ 112 ’ਤੇ ਕੋਲ ਆਈ ਕਿ ਇਕ ਗੱਡੀ ਦਰੱਖਤ ’ਚ ਵੱਜੀ ਹੈ, ਜਿਸ ਤੋਂ ਬਾਅਦ ਉਹ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ- ਸਹੁਰੇ ਪਰਿਵਾਰ ਤੋਂ ਪਰੇਸ਼ਾਨ ਵਿਆਹੁਤਾ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਕਾਰ ਚਾਲਕ ਸੰਦੀਪ ਕੁਮਾਰ ਪੁੱਤਰ ਸੁਖਵਿੰਦਰਪਾਲ ਵਾਸੀ ਪਿੰਡ ਸ਼ਾਹਬਾਦ ਜੋ ਆਪਣੀ ਕਾਰ ਸਵਿਫਟ ਡਿਜ਼ਾਇਰ ’ਤੇ ਸਵਾਰ ਹੋ ਕੇ ਪਿੰਡ ਬੁੱਢਾ ਬਾਲਾ ਤੋਂ ਵਾਪਸ ਪਿੰਡ ਸ਼ਾਹਬਾਦ ਵਾਇਆ ਕਾਦੀਆਂ ਹਰਚੋਵਾਲ ਰੋਡ ਰਾਹੀਂ ਜਾ ਰਿਹਾ ਸੀ। ਜਦੋਂ ਉਹ ਪਿੰਡ ਭਾਮੜੀ ਨਹਿਰ ਦੇ ਕੋਲ ਪੁੱਜਾ ਤਾਂ ਉਸ ਦੀ ਕਾਰ ਸੜਕ ਕਿਨਾਰੇ ਲੱਗੇ ਜਾਂ ਸਫ਼ੈਦੇ ਨਾਲ ਟਕਰਾਈ, ਜਿਸ ਦੌਰਾਨ ਕਾਰ ਚਾਲਕ ਸੰਦੀਪ ਕੁਮਾਰ ਦੀ ਮੌਤ ਹੋ ਗਈ। ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਮ੍ਰਿਤਕ ਵਿਅਕਤੀ ਦੇ ਪਰਿਵਾਰਕ ਮੈਂਬਰ ਜੋ ਵੀ ਬਿਆਨ ਦਰਜ ਕਰਵਾਉਣਗੇ ਉਸ ਦੇ ਆਧਾਰ ’ਤੇ ਅਗਲੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇਗਾ।
ਇਹ ਵੀ ਪੜ੍ਹੋ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ 'ਚ ਸਿੱਖਾਂ ਦੇ ਕਤਲ ਨੂੰ ਲੈ ਕੇ ਪ੍ਰਗਟਾਈ ਚਿੰਤਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।