ਗੁਰਦਾਸਪੁਰ ''ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਾਰ ਅਤੇ ਟਿੱਪਰ ਦੀ ਟੱਕਰ ''ਚ ਇਕ ਦੀ ਮੌਤ
Sunday, Dec 10, 2023 - 12:14 PM (IST)

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਮੁਕੇਰੀਆ ਰੋਡ ’ਤੇ ਕਾਰ ਅਤੇ ਟਿੱਪਰ ਵਿਚਕਾਰ ਹੋਈ ਟੱਕਰ ਕਾਰਨ ਕਾਰ ’ਚ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਰਮੇਸ਼ ਕੁਮਾਰ ਨਵਾ ਸ਼ਾਲਾ ਦੇ ਗੇਟ ਨੰਬਰ ਇਕ ਵਿਖੇ ਕਬਾੜੀਏ ਦਾ ਕੰਮ ਕਰਦਾ ਸੀ ਅਤੇ ਦੀਨਾਨਗਰ ਦਾ ਰਹਿਣ ਵਾਲਾ ਸੀ, ਜੋ ਆਪਣੀ ਦੁਕਾਨ ਬੰਦ ਕਰਨ ਤੋਂ ਬਾਅਦ ਕਾਰ ’ਚ ਗੁਰਦਾਸਪੁਰ ਵਾਪਸ ਆਪਣੇ ਘਰ ਜਾ ਰਿਹਾ ਸੀ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਜਦੋਂ ਉਹ ਪਿੰਡ ਭੁੱਲੇਚੱਕ ਨੇੜੇ ਪਹੁੰਚਿਆ ਤਾਂ ਗੁਰਦਾਸਪੁਰ ਵੱਲੋਂ ਆ ਰਹੇ ਟਿੱਪਰ ਨਾਲ ਟੱਕਰ ਹੋ ਗਈ, ਜਿਸ ਕਾਰਨ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਅਤੇ ਕਾਰ ਸਵਾਰ ਰਮੇਸ਼ ਕੁਮਾਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਕਿ ਟਿੱਪਰ ਚਾਲਕ ਆਪਣਾ ਟਿੱਪਰ ਛੱਡ ਕੇ ਫ਼ਰਾਰ ਹੋ ਗਿਆ। ਮੌਕੇ ’ਤੇ ਪਹੁੰਚੇ ਪੁਲਸ ਮੁਲਾਜ਼ਮਾਂ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਇੰਗਲੈਂਡ ’ਚ ਪਤੀ ਵਲੋਂ ਕਤਲ ਕੀਤੀ ਮਹਿਕ ਦੀ ਪਿੰਡ ਪਹੁੰਚੀ ਲਾਸ਼, ਧੀ ਨੂੰ ਮ੍ਰਿਤਕ ਦੇਖ ਧਾਹਾਂ ਮਾਰ ਰੋਈ ਮਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8