ਤਰਨਤਾਰਨ ''ਚ ਲੁਟੇਰਿਆਂ ਦੀ ਦਹਿਸ਼ਤ, ਪਿਸਤੌਲ ਦੀ ਨੋਕ ’ਤੇ ਕੱਪੜਾ ਵਪਾਰੀ ਦੀ ਦੁਕਾਨ ''ਤੇ ਕੀਤੀ ਲੁੱਟਖੋਹ

05/25/2023 3:14:07 PM

ਤਰਨਤਾਰਨ (ਰਮਨ ਚਾਵਲਾ)- 4 ਲੁਟੇਰਿਆਂ ਵਲੋਂ ਦਿਨ-ਦਿਹਾੜੇ ਗਾਰਮੈਂਟਸ ਦੁਕਾਨ ਦੇ ਕਰਮਚਾਰੀਆਂ ਨੂੰ ਪਿਸਤੌਲ ਦੀ ਨੋਕ 'ਤੇ ਲੈਂਦੇ ਹੋਏ 16000 ਰੁਪਏ ਦੇ ਕੱਪੜੇ ਅਤੇ ਕੀਮਤੀ ਮੋਬਾਇਲ ਫ਼ੋਨ ਖ਼ੋਹ ਫ਼ਰਾਰ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਜੀਓਬਾਲਾ ਵਿਖੇ ਮੌਜੂਦ ਰੈਡੀਮੇਡ ਕੱਪੜਿਆਂ ਦੀ ਰਾਜੂ ਕੁਲੈਕਸ਼ਨ ਨਾਮਕ ਦੁਕਾਨਦਾਰ ਮਾਲਕ ਤਰਸੇਮ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਭੈਣੀ ਮੱਟੂਆਂ ਬੁੱਧਵਾਰ ਦੁਪਹਿਰ ਕਰੀਬ ਤਿੰਨ ਵਜੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਗਿਆ ਸੀ। ਉਹ ਦੁਕਾਨ ਦੇ ਗੱਲੇ ਨੂੰ ਤਾਲਾ ਲਗਾ ਕੇ ਆਪਣੇ ਦੋ ਕਰਮਚਾਰੀਆਂ ਨੂੰ ਦੁਕਾਨ 'ਚ ਛੱਡ ਗਿਆ।

ਇਹ ਵੀ ਪੜ੍ਹੋ- ਬੰਬੀਹਾ ਗਰੁੱਪ ਨੇ ਲਈ ਜਰਨੈਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ, ਪੋਸਟ ਪਾ ਕੇ ਕਹੀ ਇਹ ਗੱਲ

ਇਸ ਦੌਰਾਨ ਦੋ ਮੋਟਰਸਾਈਕਲਾਂ 'ਤੇ ਸਵਾਰ ਨੌਜਵਾਨ ਦੁਕਾਨ ਵਿਚ ਦਾਖ਼ਲ ਹੋ ਕੇ ਕਰਮਚਾਰੀਆਂ ਪਾਸੋਂ ਵੱਖ-ਵੱਖ ਕਿਸਮ ਦੇ ਕੱਪੜੇ, ਬੂਟ, ਪਰਫਯੂਮ ਅਤੇ ਹੋਰ ਕੀਮਤੀ ਸਾਮਾਨ ਨੂੰ ਖ਼ਰੀਦਣ ਲਈ ਬਾਹਰ ਕੱਢਵਾ ਲੈਂਦੇ ਹਨ। ਜਦੋਂ ਕਰਮਚਾਰੀਆਂ ਪ੍ਰਿੰਸ ਅਤੇ ਜੱਗਾ ਵਲੋਂ ਕੀਤੀ ਗਈ ਸ਼ੌਪਿੰਗ ਸਬੰਧੀ 16000 ਦਾ ਬਿੱਲ ਮੰਗਿਆ ਗਿਆ ਤਾਂ ਨੌਜਵਾਨਾਂ ’ਚੋਂ ਇਕ ਨੇ ਪਿਸਤੌਲ ਦੀ ਨੋਕ 'ਤੇ ਕਰਮਚਾਰੀਆਂ ਨੂੰ ਲੈਂਦੇ ਹੋਏ ਕੀਮਤੀ ਕੱਪੜੇ ਮੋਬਾਇਲ ਫੋਨ ਅਤੇ ਹੋਰ ਸਾਮਾਨ ਲੈ ਕੇ ਫ਼ਰਾਰ ਹੋ ਗਏ। ਲੁਟੇਰੇ ਜਾਂਦੇ ਸਮੇਂ ਦੁਕਾਨ ਦੇ ਗੱਲੇ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਰਹੇ ਪਰ ਉਹ ਅਸਫ਼ਲ ਰਹੇ। ਇਹ ਸਾਰੀ ਵਾਰਦਾਤ ਦੁਕਾਨ ਅੰਦਰ ਅੱਗੇ ਸੀ.ਸੀ.ਟੀ.ਵੀ ਕੈਮਰੇ ਵਿਚ ਕੈਦ ਹੋ ਗਈ। ਦੁਕਾਨ ਮਾਲਕ ਤਰਸੇਮ ਸਿੰਘ ਵਲੋਂ ਥਾਣਾ ਸਦਰ ਤਰਨਤਾਰਨ ਵਿਖੇ ਹੋਈ ਲੁੱਟ ਸਬੰਧੀ ਸੂਚਨਾ ਦਿੱਤੀ ਗਈ।

ਇਹ ਵੀ ਪੜ੍ਹੋ- ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਦੇ ਹੱਕ ’ਚ ਆਏ ਜਥੇਦਾਰ ਅਕਾਲ ਤਖ਼ਤ ਸਾਹਿਬ

ਥਾਣਾ ਸਦਰ ਤਰਨਤਾਰਨ ਦੇ ਮੁਖੀ ਇੰਸਪੈਕਟਰ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਸੀ.ਸੀ.ਟੀ.ਵੀ ਕੈਮਰਿਆਂ ਦੀ ਮਦਦ ਲੈਂਦੇ ਹੋਏ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- MP ਵਿਕਰਮ ਸਾਹਨੀ ਦੇ ਯਤਨਾਂ ਨਾਲ ਓਮਾਨ ’ਚ ਫ਼ਸੀਆਂ 15 ਪੰਜਾਬੀ ਕੁੜੀਆਂ ਪਹੁੰਚੀਆਂ ਭਾਰਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

 

 


Shivani Bassan

Content Editor

Related News