ਗੁਰਦਾਸਪੁਰ ਸ਼ਹਿਰ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, 24 ਘੰਟਿਆਂ ਦੌਰਾਨ 8 ਨੂੰ ਵੱਢਿਆ

Saturday, Apr 15, 2023 - 11:44 AM (IST)

ਗੁਰਦਾਸਪੁਰ ਸ਼ਹਿਰ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ, 24 ਘੰਟਿਆਂ ਦੌਰਾਨ 8 ਨੂੰ ਵੱਢਿਆ

ਗੁਰਦਾਸਪੁਰ (ਹਰਮਨ)- ਗੁਰਦਾਸਪੁਰ ਸ਼ਹਿਰ ’ਚ ਆਵਾਰਾ ਕੁੱਤਿਆਂ ਦੀ ਦਹਿਸ਼ਤ ਮੁੜ ਵਧਣ ਲੱਗ ਪਈ ਹੈ। ਇਨ੍ਹਾਂ ਆਵਾਰਾ ਕੁੱਤਿਆਂ ਵੱਲੋਂ 8 ਨੂੰ ਵੱਢ ਕੇ ਜ਼ਖ਼ਮੀ ਕੀਤਾ ਗਿਆ ਹੈ, ਜਿਨ੍ਹਾਂ ’ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਪਹਿਲੀ ਘਟਨਾ ਸ਼ਹਿਰ ਦੇ ਬਹਿਰਾਮਪੁਰ ਰੋਡ ਸਥਿਤ ਹੈਲਥ ਕਲੱਬ ਵਾਲੀ ਗਲੀ ਵਿਖੇ ਹੋਈ, ਜਿੱਥੇ ਕੱਲ ਸ਼ਾਮ 6 ਵਜੇ ਦੇ ਕਰੀਬ ਚਾਰ ਆਵਾਰਾ ਕੁੱਤਿਆਂ ਦੇ ਝੁੰਡ ਨੇ ਗਲੀ ’ਚੋਂ ਲੰਘਦੇ ਕਈ ਲੋਕਾਂ ’ਤੇ ਹਮਲਾ ਕੀਤਾ। ਕੁੱਤਿਆਂ ਦੇ ਇਸ ਹਮਲੇ ਦੌਰਾਨ 6 ‌ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਹੈ, ਜਿਨ੍ਹਾਂ ਵਿਚ ਇਕ ਔਰਤ ਤੇ ਦੋ ਬੱਚੇ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ- ਰੁਕਣ ਦਾ ਨਾਂ ਨਹੀਂ ਲੈ ਰਹੇ ਆਨਲਾਈਨ ਧੋਖਾਧੜੀ ਦੇ ਮਾਮਲੇ, ਹੈਕਰ ਨਵੇਂ ਤਰੀਕਿਆਂ ਨਾਲ ਲੋਕਾਂ ਨੂੰ ਬਣਾ ਰਹੇ ਮੂਰਖ

ਦੂਸਰੀ ਘਟਨਾ ’ਚ ਸਵੇਰੇ ਜੇਲ੍ਹ ਰੋਡ ’ਤੇ ਸੈਰ ਕਰ ਰਹੇ ਸ਼ਹਿਰ ਦੇ ਇਕ ਵਿਅਕਤੀ ’ਤੇ ਆਵਾਰਾ ਕੁੱਤਿਆਂ ਵੱਲੋਂ ਹਮਲਾ ਕਰ ਦਿੱਤਾ ਗਿਆ, ਜਦੋਂ ਕਿ ਉਥੇ ਗੈਰਾਜ ’ਚੋਂ ਆਪਣੀ ਕਾਰ ਲੈਣ ਆਏ ਰੇਲਵੇ ਰੋਡ 'ਤੇ ਰਹਿਣ ਵਾਲੇ ਐਡਵੋਕੇਟ ਹਰਪਾਲ ਸਿੰਘ‌ ਨੇ ਦੇਖਿਆ ਤਾਂ ਉਨ੍ਹਾਂ ਨੇ ਅੱਗੇ ਆ ਕੇ ਉਸ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਕੁੱਤੇ ਉਨ੍ਹਾਂ ਦੇ ਪਿੱਛੇ ਵੀ ਪੈ ਗਏ ਅਤੇ ਉਨ੍ਹਾਂ ਦੇ ਵੀ ਦੰਦ ਲਗਾ ਦਿੱਤੇ। ਐਡਵੋਕੇਟ ਹਰਪਾਲ ਸਿੰਘ ਇਸ ਦੀ ਸ਼ਿਕਾਇਤ ਪੱਤਰ ਲਿਖ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀ ਹੈ।

ਇਹ ਵੀ ਪੜ੍ਹੋ-  ਤਿੱਬੜੀ ਆਰਮੀ ਕੈਂਟ ’ਚ ਨਵੇਂ ਏਅਰਪੋਰਟ ਨੇੜੇ ਲੱਗੀ ਅੱਗ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News