ਕਾਦੀਆਂ ‘ਚ ਚੋਰਾਂ ਦਾ ਆਤੰਕ: ਗੱਡੀ ਤੇ ਮੋਟਰਸਾਈਕਲ ਚੋਰੀ
Friday, Feb 07, 2025 - 02:32 PM (IST)
![ਕਾਦੀਆਂ ‘ਚ ਚੋਰਾਂ ਦਾ ਆਤੰਕ: ਗੱਡੀ ਤੇ ਮੋਟਰਸਾਈਕਲ ਚੋਰੀ](https://static.jagbani.com/multimedia/2025_2image_14_31_578319927untitled1234.jpg)
ਕਾਦੀਆਂ(ਜ਼ੀਸ਼ਾਨ)–ਇਲਾਕੇ ‘ਚ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਪਿੰਡ ਨਾਥਪੁਰ ‘ਚ ਇੱਕ ਘਰ ਦੇ ਬਾਹਰੋਂ ਖੜ੍ਹੀ ਸਵਿਫਟ ਕਾਰ ਚੋਰੀ ਹੋ ਗਈ, ਜਦਕਿ ਕਾਦੀਆਂ ਬੈਂਕ ਦੇ ਬਾਹਰੋਂ ਇੱਕ ਮੋਟਰਸਾਈਕਲ ਚੋਰੀ ਹੋਣ ਦੀ ਘਟਨਾ ਵੀ ਸਾਹਮਣੇ ਆਈ ਹੈ। ਪਿੰਡ ਨਾਥਪੁਰ ਦੇ ਵਿਕਰਾਂਤ ਉਰਫ ਕਾਸ਼ੀ ਨੇ ਦੱਸਿਆ ਕਿ ਉਸ ਨੇ ਆਪਣੀ ਸਵਿਫਟ ਕਾਰ (PB46X2375) ਘਰ ਦੇ ਬਾਹਰ ਖੜੀ ਕੀਤੀ ਸੀ, ਜੋ ਤੜਕੇ ਸਵੇਰੇ ਚੋਰ ਲੈ ਉੱਠੇ। ਜਦੋਂ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਗਈ, ਤਾਂ ਇੱਕ ਅਣਪਛਾਤਾ ਵਿਅਕਤੀ ਕਾਰ ਚੋਰੀ ਕਰਕੇ ਲਿਜਾਂਦਾ ਹੋਇਆ ਦਿਖਾਈ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਵਾਰਦਾਤ, ਕੁਝ ਦਿਨ ਪਹਿਲਾਂ ਵਿਦੇਸ਼ੋਂ ਆਏ ਵਿਅਕਤੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
ਇਸੇ ਤਰ੍ਹਾਂ, ਚਰਨਜੀਤ ਸਿੰਘ ਨੇ ਦੱਸਿਆ ਕਿ ਥਾਣੇ ਵਾਲੇ ਚੌਂਕ ਦੇ ਨਜ਼ਦੀਕ ਪੰਜਾਬ ਐਂਡ ਸਿੰਧ ਬੈਂਕ ਦੇ ਵਿੱਚ ਪੈਸੇ ਜਮਾ ਕਰਾਉਣ ਲਈ ਗਿਆ ਤਾਂ ਉਸਨੇ ਆਪਣਾ ਮੋਟਰਸਾਈਕਲ ਬੈਂਕ ਦੇ ਬਾਹਰ ਖੜ੍ਹਾ ਕਰ ਦਿੱਤਾ। ਜਦ ਵਾਪਸ ਆਇਆ ਤਾਂ ਉਸਦਾ ਮੋਟਰ ਸਾਇਕਲ ਚੋਰੀ ਹੋ ਗਿਆ ਸੀ। ਸੀਸੀਟੀਵੀ ਫੁਟੇਜ ‘ਚ ਇੱਕ ਨੌਜਵਾਨ ਮੋਟਰਸਾਈਕਲ ਲਿਜਾਂਦਾ ਹੋਇਆ ਨਜ਼ਰ ਆਇਆ। ਦੋਵਾਂ ਪੀੜਤਾਂ ਨੇ ਥਾਣਾ ਕਾਦੀਆਂ ‘ਚ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਇਲਾਕੇ ‘ਚ ਚੋਰੀ ਦੀਆਂ ਵਧਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਥਾਣੇ ਦੇ ਨੇੜੇ ਹੋਣ ਦੇ ਬਾਵਜੂਦ, ਚੋਰ ਬੇਖੌਫ ਹੋ ਕੇ ਚੋਰੀਆਂ ਕਰ ਰਹੇ ਹਨ। ਸਥਾਨਕ ਵਾਸੀਆਂ ਨੇ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਕੋਲੋਂ ਮੰਗ ਕੀਤੀ ਹੈ ਕਿ ਇਲਾਕੇ ‘ਚ ਪੁਲਿਸ ਗਸ਼ਤ ਵਧਾਈ ਜਾਵੇ, ਤਾਂ ਜੋ ਅਜਿਹੀਆਂ ਘਟਨਾਵਾਂ ਰੋਕੀਆਂ ਜਾ ਸਕਣ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8