ਪੱਟੀ ’ਚ ਫਿਰੌਤੀ ਨੂੰ ਲੈ ਕੇ ਦਹਿਸ਼ਤ : ਦੋ ਘਰਾਂ ਦੇ ਬਾਹਰ ਅੰਨ੍ਹੇਵਾਹ ਫਾਇਰਿੰਗ
Tuesday, Jun 16, 2026 - 11:23 AM (IST)
ਪੱਟੀ,(ਪਾਠਕ)-ਪੱਟੀ ਸ਼ਹਿਰ ’ਚ ਅਮਨ-ਕਾਨੂੰਨ ਦੀ ਸਥਿਤੀ ਉਸ ਵੇਲੇ ਪੂਰੀ ਤਰ੍ਹਾਂ ਚਰਮਰਾ ਗਈ, ਜਦੋਂ ਸ਼ਨੀਵਾਰ ਦੇਰ ਰਾਤ ਫਿਰੌਤੀ ਦੀ ਕਾਲ ਤੋਂ ਬਾਅਦ ਦੋ ਘਰਾਂ ’ਚ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਮਾਮਲੇ ਸਾਹਮਣੇ ਆਏ। ਇਨ੍ਹਾਂ ਘਟਨਾਵਾਂ ਤੋਂ ਬਾਅਦ ਸਥਾਨਕ ਲੋਕਾਂ ਅਤੇ ਵਪਾਰੀਆਂ ’ਚ ਭਾਰੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਪਹਿਲੀ ਘਟਨਾ ਪੱਟੀ ਦੀ ਵਾਰਡ ਨੰਬਰ-18 ਸਥਿਤ ਵਿਸ਼ਾਲ ਕਾਲੋਨੀ ਦੀ ਹੈ। ਇੱਥੋਂ ਦੇ ਰਹਿਣ ਵਾਲੇ ਮੈਡੀਕਲ ਸਟੋਰ ਵਿਕ੍ਰੇਤਾ ਦੀਪਕ ਮਹਿਤਾ ਪੁੱਤਰ ਹੀਰਾ ਲਾਲ ਦੇ ਘਰ ਦੇ ਬਾਹਰ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ 6 ਗੋਲੀਆਂ ਚਲਾਈਆਂ ਗਈਆਂ। ਹਮਲਾਵਰਾਂ ਨੇ ਪਹਿਲੀ ਗੋਲੀ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਤੇ ਮਾਰੀ। ਪੀੜਤ ਦੀਪਕ ਮਹਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੱਟੀ ਮੋੜ ’ਤੇ ਮੈਡੀਕਲ ਸਟੋਰ ਹੈ, ਜਿੱਥੇ ਪਹਿਲਾਂ ਵੀ ਗੋਲੀਆਂ ਚਲਾ ਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਇਹ ਵੀ ਪੜ੍ਹੋ-ਪੰਜਾਬ ਦੇ 8 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, 18 ਜੂਨ ਤੱਕ ਮੀਂਹ...
ਉਨ੍ਹਾਂ ਖੁਲਾਸਾ ਕੀਤਾ ਕਿ ਬੀਤੀ ਰਾਤ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਇਕ ਆਡੀਓ ਰਿਕਾਰਡਿੰਗ ਭੇਜੀ ਗਈ ਹੈ, ਜਿਸ ’ਚ ਪ੍ਰਭ ਦਾਸੂਵਾਲ ਵੱਲੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਪੀੜਤ ਪਰਿਵਾਰ ਨੇ ਇਸ ਸਬੰਧੀ ਜ਼ਿਲਾ ਪੁਲਸ ਮੁਖੀ ਨੂੰ ਸੂਚਿਤ ਕਰਕੇ ਇਨਸਾਫ਼ ਅਤੇ ਸੁਰੱਖਿਆ ਦੀ ਗੁਹਾਰ ਲਾਈ ਹੈ। ਇਸੇ ਤਰ੍ਹਾਂ ਸ਼ਹਿਰ ਦੇ ਇਕ ਹੋਰ ਨਾਗਰਿਕ ਪਰਵੇਜ਼ ਮਰਵਾਹਾ ਪੁੱਤਰ ਗੋਪਾਲ ਦਾਸ ਦੇ ਘਰ ਦੇ ਬਾਹਰ ਵੀ ਰਾਤ ਦੇ ਸਮੇਂ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਕੋ ਰਾਤ ’ਚ ਹੋਈਆਂ ਇਨ੍ਹਾਂ ਦੋਵਾਂ ਘਟਨਾਵਾਂ ਨੇ ਪੁਲਸ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ’ਤੇ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ- ਪੰਜਾਬ : ਗੁਰਦੁਆਰਾ ਸਾਹਿਬ 'ਚ ਔਰਤ ਵੱਲੋਂ ਬੇਅਦਬੀ ਦੀ ਕੋਸ਼ਿਸ਼, ਸੇਵਾਦਾਰਾਂ ਨੇ ਫੜ ਕੇ ਕੀਤਾ ਪੁਲਸ ਹਵਾਲੇ
ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਸ ਮੁਸਤੈਦ ਹੋ ਗਈ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਪੱਟੀ ਰਵੀਸ਼ੇਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਦੋਵਾਂ ਘਟਨਾ ਸਥਾਨਾਂ ਦੇ ਆਸ-ਪਾਸ ਅਤੇ ਸ਼ਹਿਰ ਦੇ ਮੁੱਖ ਮਾਰਗਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ। ਫੁਟੇਜ ’ਚ ਦਿਖਾਈ ਦੇ ਰਹੇ ਸ਼ੱਕੀ ਨੌਜਵਾਨਾਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਡੀ. ਐੱਸ. ਪੀ. ਨੇ ਦਾਅਵਾ ਕੀਤਾ ਕਿ ਪੁਲਸ ਜਲਦੀ ਹੀ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਕਾਬੂ ਕਰਕੇ ਸਲਾਖਾਂ ਪਿੱਛੇ ਭੇਜੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
