ਪੰਨੂ ਦੇ ਪਿੰਡ ਦੇ ਲੋਕਾਂ ਅਨੁਸਾਰ ਅੱਤਵਾਦ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਲੈਣ-ਦੇਣ ਨਹੀਂ

09/25/2023 5:53:33 PM

ਅੰਮ੍ਰਿਤਸਰ- ਰਾਸ਼ਟਰੀ ਜਾਂਚ ਏਜੰਸੀ ਨੇ ਅੱਤਵਾਦੀ ਸੰਗਠਨ 'ਸਿੱਖਸ ਫਾਰ ਜਸਟਿਸ' ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਦੀ ਅੰਮ੍ਰਿਤਸਰ ਨੇੜੇ ਖਾਨਕੋਟ ਪਿੰਡ 'ਚ 18 ਏਕੜ ਜ਼ਮੀਨ ਜ਼ਬਤ ਕਰ ਲਈ ਗਈ ਹੈ। ਪੰਨੂ ਦੀ ਜ਼ਮੀਨ ਦੇ ਨਾਲ ਲਗਦੀ ਜ਼ਮੀਨ ਦੇ ਮਾਲਕਾਂ ਨੇ ਸਰਕਾਰ ਦੇ ਇਸ ਫ਼ੈਸਲੇ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ 'ਤੇ ਸ਼ਿਕੰਜਾ ਕੱਸਿਆ ਜਾਵੇ। ਉਸ ਦੇ ਇਕ ਹੋਰ ਪਿੰਡ ਵਾਸੀ ਨੇ ਕਿਹਾ ਕਿ ਸਰਕਾਰ ਨੇ ਅੱਤਵਾਦ ਖ਼ਿਲਾਫ਼ ਜੋ ਕੀਤਾ ਹੈ, ਉਹ ਬਿਲਕੁਲ ਸਹੀ ਹੈ। ਜ਼ਮੀਨ ਜ਼ਬਤ ਕਰਨ ਸਮੇਂ ਪਿੰਡ 'ਚ ਤਣਾਅ ਦਾ ਮਾਹੌਲ ਬਿਲਕੁਲ ਨਹੀਂ ਸੀ। ਲੋਕ ਆਪਣੇ ਕੰਮਾਂ 'ਚ ਲੱਗੇ ਰਹੇ ਪਰ ਲੋਕ ਪੰਨੂ ਬਾਰੇ ਜ਼ਿਆਦਾ ਗੱਲ ਕਰਨ ਤੋਂ ਬਚਦੇ ਦਿਖੇ। ਪਿੰਡ 'ਚ ਪੰਨੂ ਦੀ ਇਕ ਹਵੇਲੀ ਹੈ, ਜਿੱਥੇ ਹੁਣ ਉਨ੍ਹਾਂ ਦੇ ਪਿਤਾ ਮਹਿੰਦਰ, ਭਰਾ ਭਗਵੰਤ ਸਿੰਘ ਅਤੇ ਹੋਰ ਰਿਸ਼ਤੇਦਾਰ ਰਹਿੰਦੇ ਸੀ। 

ਇਹ ਵੀ ਪੜ੍ਹੋ-  ਭਾਰਤ-ਕੈਨੇਡਾ ਵਿਚਾਲੇ ਤਣਾਅ ਕਾਰਨ ਹਵਾਈ ਖੇਤਰ ਪ੍ਰਭਾਵਿਤ, ਕਿਰਾਏ ਵਧੇ, ਯਾਤਰੀਆਂ ਦੀ ਗਿਣਤੀ ਘਟੀ

ਪਿੰਡ ਦੇ ਲੋਕਾਂ ਅਨੁਸਾਰ ਅੱਤਵਾਦੀ ਸੋਚ ਦਾ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਲੈਣ-ਦੇਣ ਨਹੀਂ ਹੈ। ਕੁਝ ਲੋਕ ਹੀ ਹਨ ਜੋ ਇਸ ਤਰਾਂ ਦੀ ਸੋਚ ਰੱਖਦੇ ਹਨ, ਨਹੀਂ ਤਾਂ ਬਾਕੀ ਸਭ ਤਾਂ ਆਪਣੇ ਪਰਿਵਾਰ ਪਾਲਣ 'ਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ ਪੰਨੂ ਦੇ ਪਰਿਵਾਰ ਕੋਲ ਸ਼ੁਰੂ ਤੋਂ ਹੀ ਕਾਫ਼ੀ ਜ਼ਮੀਨ-ਜਾਇਦਾਦ ਰਹੀ ਹੈ। ਤਿੰਨ-ਚਾਰ ਦਹਾਕਿਆਂ ਤੋਂ ਪੰਨੂ ਦੇ ਪਰਿਵਾਰ ਦਾ ਕੋਈ ਵੀ ਮੈਂਬਰ ਪਿੰਡ ਨਹੀਂ ਆਇਆ।

ਇਹ ਵੀ ਪੜ੍ਹੋ-  12 ਸਾਲ ਤੱਕ ਵੇਚੀਆਂ ਪ੍ਰੇਮਿਕਾ ਦੀਆਂ ਅਸ਼ਲੀਲ ਵੀਡੀਓਜ਼, ਪਤਨੀ ਬਣਾਉਣ ਮਗਰੋਂ ਕਰ 'ਤਾ ਵੱਡਾ ਕਾਂਡ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News