ਪੁਲਸ ਚੌਕੀ ਹੋਏ ਹਮਲੇ ਦੀ ਅੱਤਵਾਦੀ ਸੰਗਠਨ ਨੇ ਲਈ ਜ਼ਿੰਮੇਵਾਰੀ, ਪੁਲਸ ਕਰ ਰਹੀ ਇਨਕਾਰ: ਸੁਖਜਿੰਦਰ ਰੰਧਾਵਾ
Sunday, Aug 02, 2026 - 03:30 PM (IST)
ਗੁਰਦਾਸਪੁਰ (ਹਰਮਨ)- ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦਾਸਪੁਰ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਬਟਾਲਾ ਅਰਬਨ ਸਟੇਟ ਪੁਲਸ ਚੌਕੀ 'ਤੇ ਹੋਏ ਹਮਲੇ 'ਤੇ ਬੋਲਦਿਆਂ ਕਿਹਾ ਕਿ ਇੱਕ ਅੱਤਵਾਦੀ ਸੰਗਠਨ ਵੱਲੋਂ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਗਈ ਹੈ ਪਰ ਪੁਲਸ ਅਫਸਰ ਅਜੇ ਵੀ ਨਹੀਂ ਮੰਨਦੇ ਕਿ ਗ੍ਰਨੇਡ ਹਮਲਾ ਹੋਇਆ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ 'ਤੇ ਨਸ਼ਾ ਤਸਕਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਹੈੱਡ ਕਾਂਸਟੇਬਲ ਤੇ ਇਕ ਕੁੜੀ ਨੂੰ ਲੱਗੀ ਗੋਲੀ
ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਪੁਲਸ ਅਧਿਕਾਰੀ ਆਪਣੀ ਜ਼ਿੰਮੇਵਾਰੀ ਤੋਂ ਭੱਜਦੇ ਨਜ਼ਰ ਆ ਰਹੇ ਹਨ, ਹਰ ਵਾਰ ਜਦੋਂ ਵੀ ਕਿਤੇ ਗ੍ਰਨੇਡ ਹਮਲਾ ਹੁੰਦਾ ਹੈ ਪੁਲਸ ਅਧਿਕਾਰੀ ਪਹਿਲਾਂ ਇਸ ਤੋਂ ਇਨਕਾਰ ਹੀ ਕਰਦੇ ਹਨ ਕਿ ਕੋਈ ਹਮਲਾ ਹੋਇਆ ਹੈ ਪਰ ਬਾਅਦ ਵਿੱਚ ਮੰਨ ਵੀ ਜਾਂਦੇ ਹਨ ।
ਇਹ ਵੀ ਪੜ੍ਹੋ-ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੋ ਗਿਆ ਹੈ ਫਿਰੋਤੀਆਂ ਲਈ ਹਰ ਰੋਜ਼ ਗੋਲੀਬਾਰੀ ਹੋ ਰਹੀ ਹੈ ਪਰ ਸਰਕਾਰ ਹਾਲਾਤ ਸੁਧਾਰਨ ਵਿੱਚ ਨਾਕਾਮ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਤਾਂ ਪੰਜਾਬ ਵਿੱਚ ਪਾਕਿਸਤਾਨ ਤੋਂ ਆਉਣ ਵਾਲਾ ਨਸ਼ਾ ਰੁਕਿਆ ਹੈ ਤੇ ਨਾ ਹੀ ਹਥਿਆਰ । ਉੱਥੇ ਹੀ ਮਾਈਨਿੰਗ ਦੇ ਮੁੱਦੇ 'ਤੇ ਬੋਲਦੇ ਰੰਧਾਵਾ ਨੇ ਕਿਹਾ ਅਫਸਰ ਖੁਦ ਸਰਕਾਰ ਦੇ ਦਬਾਅ ਹੇਠ ਆ ਕੇ ਮਾਈਨਿੰਗ ਕਰਵਾ ਰਹੇ ਹਨ ਤੇ ਸਬੂਤ ਦੇਣ ਦੇ ਬਾਵਜੂਦ ਮਾਈਨਿੰਗ ਕਰਨ ਵਾਲਿਆਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।
ਇਹ ਵੀ ਪੜ੍ਹੋ-ਕੈਨੇਡਾ ਜਾਣ ਵਾਲੇ ਯਾਤਰੀਆਂ ਲਈ ਖੁਸ਼ਖਬਰੀ, ਏਅਰ ਇੰਡੀਆ ਨੇ ਲਿਆ ਵੱਡਾ ਫ਼ੈਸਲਾ, ਕਈ ਸਹੂਲਤਾਂ ਸ਼ਾਮਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
