ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
Thursday, May 28, 2026 - 04:24 PM (IST)
ਅੰਮ੍ਰਿਤਸਰ- ਅੰਮ੍ਰਿਤਸਰ 'ਚ ਡਿਊਟੀ 'ਤੇ ਜਾ ਰਹੇ ਸਕੂਟੀ ਸਵਾਰ ਏਐਸਆਈ ਜੋਗਾ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਇੱਕ ਨਵਾਂ ਮੋੜ ਸਾਹਮਣੇ ਆਇਆ ਹੈ। ਅੱਤਵਾਦੀ ਸੰਗਠਨ 'ਤਹਿਰੀਕ-ਏ-ਤਾਲਿਬਾਨ ਹਿੰਦੁਸਤਾਨ' (TTH) ਨੇ ਇਸ ਹੱਤਿਆਕਾਂਡ ਦੀ ਜ਼ਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ 'ਤੇ 8 ਸਕਿੰਟ ਦੀ ਇੱਕ ਵੀਡੀਓ ਜਾਰੀ ਕੀਤੀ ਹੈ। ਸੂਤਰਾਂ ਅਨੁਸਾਰ ਵੀਡੀਓ ਵਿੱਚ ਹਮਲਾਵਰਾਂ ਨੇ ਘਾਤ ਲਗਾ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਆਪਣੀ ਪਛਾਣ ਗੁਪਤ ਰੱਖਣ ਲਈ, ਹਮਲਾਵਰਾਂ ਨੇ ਜਾਰੀ ਕੀਤੀ ਵੀਡੀਓ ਵਿੱਚ ਆਪਣੀ ਬਾਈਕ ਅਤੇ ਪੈਰਾਂ ਵਾਲੇ ਹਿੱਸੇ ਨੂੰ ਲੁਕਾ (hide) ਦਿੱਤਾ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ
ਇਸ ਘਟਨਾ ਨੂੰ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਪੁਲਸ ਅਜੇ ਤੱਕ ਨਕਾਬਪੋਸ਼ ਕਾਤਲਾਂ ਦਾ ਕੋਈ ਸੁਰਾਗ ਨਹੀਂ ਲਗਾ ਸਕੀ ਹੈ। ਐਸਐਚਓ ਮਜੀਠਾ ਰਣਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਇਸ ਘਟਨਾ ਨੂੰ ਪੂਰੀ ਯੋਜਨਾਬੰਦੀ ਨਾਲ ਅੰਜਾਮ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ ਲੈਣ 'ਤੇ ਉਡੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
