ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- ''ਗੋਲੀ ਦਾ ਜਵਾਬ ਗੋਲੀ ਨਾਲ ਦਿਓ''

Monday, Feb 19, 2024 - 06:34 PM (IST)

ਅੱਤਵਾਦੀ ਪੰਨੂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾਇਆ, ਕਿਹਾ- ''ਗੋਲੀ ਦਾ ਜਵਾਬ ਗੋਲੀ ਨਾਲ ਦਿਓ''

ਗੁਰਦਾਸਪੁਰ/ਅੰਮ੍ਰਿਤਸਰ (ਵਿਨੋਦ, ਕੱਕੜ)- ‘ਸਿੱਖਸ ਫਾਰ ਜਸਟਿਸ’ ਸੰਗਠਨ ਦੇ ਮੁਖੀ ਅਤੇ ਖਾਲਿਸਤਾਨ ਦੇ ਸਮਰਥਕ ਗੁਰਪਤਵੰਤ ਸਿੰਘ ਪੰਨੂ ਨੇ ਆਪਣੀ ਆਦਤ ਅਨੁਸਾਰ ਅੰਦੋਲਨਕਾਰੀ ਕਿਸਾਨਾਂ ਨੂੰ ਭੜਕਾ ਕੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਸਾਜ਼ਿਸ਼ ਰਚੀ ਹੈ।

ਇਹ ਵੀ ਪੜ੍ਹੋ : 15 ਦਿਨਾਂ ’ਚ 43 ਹਾਦਸੇ, 7 ਮਿੰਟ 'ਚ ਮਦਦ ਲਈ ਪਹੁੰਚੀ ਸੜਕ ਸੁਰੱਖਿਆ ਫੋਰਸ, ਕਈ ਜਾਨਾਂ ਬਚੀਆਂ

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਕਿਸਾਨਾਂ ਨੂੰ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣ ਲਈ ਉਕਸਾਇਆ ਹੈ। ਪੰਨੂ ਨੇ ਕਿਸਾਨਾਂ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਪਾਕਿਸਤਾਨ ਦੇ ਕਰਤਾਰਪੁਰ ਕਸਬੇ ’ਚ ਭਾਰੀ ਮਾਤਰਾ ਵਿਚ ਹਥਿਆਰ ਪਹੁੰਚਾ ਦਿੱਤੇ ਗਏ ਹਨ ਅਤੇ ਜੇਕਰ ਕਿਸਾਨ ਗੋਲੀਆਂ ਦਾ ਜਵਾਬ ਗੋਲੀਆਂ ਨਾਲ ਦੇਣਾ ਚਾਹੁੰਦੇ ਹਨ ਤਾਂ ਇਹ ਹਥਿਆਰ ਪਾਕਿਸਤਾਨ ਤੋਂ ਰਾਜਸਥਾਨ ਰਾਹੀਂ ਭਾਰਤ ਪਹੁੰਚਾਏ ਜਾਣਗੇ। ਆਪਣੇ ਜਾਰੀ ਕੀਤੇ ਵੀਡੀਓ ’ਚ ਪੰਨੂ ਨੇ ਭਾਰਤ ’ਚ ਆਪਣੀਆਂ ਮੰਗਾਂ ਲਈ ਲੜ ਰਹੇ ਕਿਸਾਨਾਂ ਨੂੰ ਭੜਕਾ ਕੇ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਹੈ। ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਨੂੰ ਖੂਨ-ਖਰਾਬੇ ’ਚ ਬਦਲਣ ਦੀ ਸਾਜ਼ਿਸ਼ ਰਚੀ ਹੈ। ਪੰਨੂ ਨੇ ਪੰਜਾਬ ਦੇ ਨੌਜਵਾਨਾਂ ਨੂੰ ਦਿੱਲੀ ਜਾਣ ਦੀ ਬਜਾਏ ਹਥਿਆਰ ਚੁੱਕਣ ਅਤੇ ਦਿੱਲੀ ’ਤੇ ਕਬਜ਼ਾ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਸ਼ੰਭੂ ਤੋਂ ਕਿਸਾਨ ਗਿਆਨ ਸਿੰਘ ਦੀ ਮ੍ਰਿਤਕ ਦੇਹ ਪਹੁੰਚੀ ਪਿੰਡ, ਦੇਖ ਧਾਹਾਂ ਮਾਰ ਰੋਇਆ ਪਰਿਵਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News