ਬਲਵਿੰਦਰ ਸਿੰਘ ਦੇ ਕਤਲ ਤੋਂ ਬਾਅਦ ਅੱਤਵਾਦੀਆਂ ਨਾਲ ਮੁਕਾਬਲਾ ਕਰਨ ਵਾਲਿਆਂ ਦੀ ਸੁਰੱਖਿਆ ਲਈ ਯੋਜਨਾ ਬਣਾਏਗੀ ਸਰਕਾਰ

10/18/2020 11:03:48 AM

ਚੰਡੀਗੜ੍ਹ/ਤਰਨਤਾਰਨ : ਸ਼ੌਰਿਆ ਚੱਕਰ ਜੇਤੂ ਅਤੇ ਅੱਤਵਾਦੀਆਂ ਨਾਲ ਲੋਹਾ ਲੈਣ ਵਾਲੇ ਬਲਵਿੰਦਰ ਸਿੰਘ ਦੇ ਕਤਲ ਮਾਮਲੇ 'ਚ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਕੋਲੋਂ ਵਿਸਥਾਰ ਰਿਪੋਰਟ ਮੰਗੀ ਹੈ। ਇਸ ਨੂੰ ਲੈ ਕੇ ਜਿਥੇ ਕੇਂਦਰੀ ਏਜੰਸੀਆਂ ਤੇ ਪੰਜਾਬ ਪੁਲਸ ਅਲਰਟ ਹੋ ਗਈ ਹੈ। ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਸਖ਼ਤ ਕਰਨ ਦਾ ਫ਼ੈਸਲਾ ਲਿਆ ਹੈ ਜੋ ਕਿ ਗੈਂਗਸਟਰਾਂ ਅਤੇ ਅੱਤਵਾਦੀਆਂ ਨਾਲ ਲੜਦੇ ਰਹੇ ਹਨ ਅਤੇ ਅੱਜ ਵੀ ਇਨ੍ਹਾਂ ਨੂੰ ਲੈ ਕੇ ਪੁਲਸ ਵਿਭਾਗ ਅਤੇ ਹੋਰ ਥਾਵਾਂ 'ਤੇ ਆਪਣੀਆਂ ਅਹਿਮ ਸੇਵਾਵਾਂ ਨਿਭਾਅ ਰਹੇ ਹਨ। 

ਇਹ ਵੀ ਪੜ੍ਹੋ : ਦਰਦਨਾਕ ਹਾਦਸਾ : ਕ੍ਰੈਸ਼ਰ ਨਾਲ ਲੱਦੇ ਟਰਾਲੇ ਨੇ 6 ਲੋਕਾਂ ਨੂੰ ਕੁਚਲਿਆ, ਕਹੀ ਨਾਲ ਇਕੱਠੀਆਂ ਕੀਤੀਆਂ ਲਾਸ਼ਾਂ

ਸੂਤਰਾਂ ਮੁਤਾਬਕ  ਕਾਮਰੇਡ ਬਲਵਿੰਦਰ ਸਿੰਘ ਦੀ ਹੱਤਿਆ ਤੋਂ ਬਾਅਦ ਅਜਿਹੇ ਲੋਕ ਨਿਸ਼ਾਨੇ 'ਤੇ ਹੋ ਸਕਦੇ ਹਨ, ਇਸ ਲਈ ਉਨ੍ਹਾਂ ਦੇ ਬਚਾਅ ਲਈ ਸਖ਼ਤ ਕਦਮ ਚੁੱਕਣੇ ਜ਼ਰੂਰੀ ਹਨ। ਸਾਰੇ ਜ਼ਿਲ੍ਹਿਆਂ ਦੇ ਪੁਲਸ ਕਮਿਸ਼ਨਰ ਅਤੇ ਐੱਸ.ਐੱਸ.ਪੀ. ਮਿਲ ਕੇ ਨਵੀਂ ਯੋਜਨਾ ਤਿਆਰ ਕਰਨਗੇ। ਗ੍ਰਹਿ ਵਿਭਾਗ ਦੇ ਨਿਰਦੇਸ਼ 'ਤੇ ਪੁਲਸ, ਆਈਬੀ, ਸਟੇਟ ਇੰਟੈਲੀਜੈਂਸ ਅਤੇ ਸੁਰੱਖਿਆ ਵਿੰਗ ਸਾਂਝੇ ਤੌਰ 'ਤੇ ਮਿਲ ਕੇ ਸੁਰੱਖਿਆ ਦੀ ਸਮੀਖਿਆ ਕਰੇਗੀ। 

ਇਹ ਵੀ ਪੜ੍ਹੋ :ਅਜਿਹੀ ਮਾਂ ਜੋ ਆਪਣਾ ਦੁੱਧ ਵੇਚ ਕੇ ਚਲਾਉਂਦੀ ਹੈ ਪਰਿਵਾਰ ਦਾ ਖਰਚਾ


Baljeet Kaur

Content Editor

Related News