ਬਾਬਾ ਬਕਾਲਾ ਸਾਹਿਬ ਵਿਖੇ 3 ਰੋਜ਼ਾ ਸਾਲਾਨਾ ਜੋੜ ਮੇਲਾ ਸ਼ੁਰੂ, 2 ਸਤੰਬਰ ਹੋਵੇਗਾ ਨੂੰ ਭਾਰੀ ਅੰਮ੍ਰਿਤ ਸੰਚਾਰ

08/31/2023 12:56:06 PM

ਬਾਬਾ ਬਕਾਲਾ ਸਾਹਿਬ/ਰਈਆ (ਅਠੌਲ਼ਾ/ਰਾਕੇਸ਼/ਕੰਗ)- ਪਵਿੱਤਰ ਧਰਤੀ, ਬਾਬਾ ਬਕਾਲਾ ਸਾਹਿਬ ਵਿਖੇ “ਸਾਚਾ ਗੁਰੂ ਲਾਧੋ ਰੇ” ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਬੜੀ ਧੂਮਧਾਮ ਨਾਲ ਸ਼ੁਰੂ ਹੋਇਆ। ਹਜ਼ਾਰਾਂ ਦੀ ਤਾਦਾਦ ਵਿਚ ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤੇ ਅਤੇ ਗੁ. ਨੌਵੀਂ ਪਾਤਸ਼ਾਹੀ, ਤਪ ਅਸਥਾਨ ਸ੍ਰੀ ਭੋਰਾ ਸਾਹਿਬ, ਦਰਬਾਰ ਸਾਹਿਬ, ਸ਼ੀਸ਼ ਮਹਿਲ ਅਤੇ ਮੰਜੀ ਸਾਹਿਬ ਵਿਖੇ ਨਤਮਸਤਕ ਹੋਈਆਂ।

ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ

ਗੁ. ਨੌਵੀਂ ਪਾਤਸ਼ਾਹੀ (ਤਪ ਅਸਥਾਨ ਸ੍ਰੀ ਭੋਰਾ ਸਾਹਿਬ) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ 31 ਅਗਸਤ ਨੂੰ ਪੈਣਗੇ। ਅੱਜ ਦੀਵਾਨ ਹਾਲ ਵਿਚ ਧਾਰਮਿਕ ਦੀਵਾਨਾਂ ਦੀ ਆਰੰਭਤਾ ਹੋਈ, 2 ਸਤੰਬਰ ਨੂੰ ਭਾਰੀ ਅੰਮ੍ਰਿਤ ਸੰਚਾਰ ਹੋਵੇਗਾ। ਮੇਲੇ ਦੌਰਾਨ ਸ਼੍ਰੋਮਣੀ ਗੁ. ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁਖੀ, ਸੰਤ ਮਹਾਂਪੁਰਖ, ਅੰਤ੍ਰਿਗ ਮੈਂਬਰ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਵਿਸ਼ੇਸ਼ ਤੌਰ ’ਤੇ ਪੁੱਜਣਗੇ । ਸ਼੍ਰੋਮਣੀ ਕਮੇਟੀ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਸੰਗਤਾਂ ਦੀ ਭਾਰੀ ਆਵਾਜਾਈ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਵਿਸ਼ੇਸ਼ ਪ੍ਰਬੰਧ, ਸੰਗਤਾਂ ਦੀ ਰਿਹਾਇਸ਼, ਲੰਗਰ ਆਦਿ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਤਰਨਾ ਦਲ ਬਾਬਾ ਬਕਾਲਾ ਸਾਹਿਬ ਵੱਲੋਂ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ ਵੀ ਗੁ. ਛੇਵੀਂ ਪਾਤਸ਼ਾਹੀ, ਛਾਉਣੀ ਸਾਹਿਬ, ਕਥਾ ਘਰ ਸਰੋਵਰ ਸਾਹਿਬ, ਗੁ. ਮਾਤਾ ਗੰਗਾ ਜੀ ਆਦਿ ਅਸਥਾਨਾਂ ਤੇ ਧਾਰਮਿਕ ਦੀਵਾਨ ਅਤੇ ਗੁਰੂ ਕੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਬਟਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਇਕ ਦੇ ਲੱਗੀ ਗੋਲ਼ੀ

ਨਿਹੰਗ ਸਿੰਘ ਫੌਜਾਂ ਵੱਲੋਂ ਮੇਲੇ ਦੇ ਅੰਤਿਮ ਦਿਨ ਮਿਤੀ 1 ਸਤੰਬਰ ਨੂੰ ਮਹੱਲਾ ਸਜਾਇਆ ਜਾਵੇਗਾ, ਜਿਸ ਵਿੱਚ ਘੋਲ ਕਬੱਡੀ ਹੋਵੇਗੀ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਘੋੜ ਸਵਾਰੀ, ਨੇਜੇਬਾਜ਼ੀ ਅਤੇ ਗਤਕੇਬਾਜ਼ੀ ਦੇ ਜੌਹਰ ਦਿਖਾਏ ਜਾਣਗੇ।ਅੱਜ  31 ਅਗਸਤ ਨੂੰ ਬਾਬਾ ਮੱਖਣ ਸ਼ਾਹ ਲੁਬਾਣਾ ਦੀ ਯਾਦ ਵਿਚ ਉਸਰੇ ਬੂੰਗਾ ਬਾਬਾ ਮੱਖਣ ਸ਼ਾਹ ਲੁਬਾਣਾ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਰੀ ਧਾਰਮਿਕ ਦੀਵਾਨ ਸੱਜਣਗੇ। ਡਾ. ਭਗਵੰਤ ਸਿੰਘ ਦੇ ਪਲਾਟ ਜੀ.ਟੀ. ਰੋਡ, ਬਾਬਾ ਬਕਾਲਾ ਸਾਹਿਬ ਵਿਖੇ ਕਾਰ ਸੇਵਾ ਬਾਬਾ ਲਾਭ ਸਿੰਘ ਕਿਲਾ ਆਨੰਦਗੜ੍ਹ ਵਾਲਿਆਂ ਵੱਲੋਂ ਲਗਾਤਾਰ 5 ਦਿਨ ਮਹਾਨ ਗੁਰੂ ਕੇ ਲੰਗਰ ਦੀ ਵੀ ਸ਼ੁਰੂਆਤ ਕੀਤੀ ਗਈ।

ਇਹ ਵੀ ਪੜ੍ਹੋ- ਚਾਚਾ ਸਹੁਰੇ ਦੀ ਸ਼ਰਮਨਾਕ ਕਰਤੂਤ, ਭੱਦੀ ਸ਼ਬਦਾਵਲੀ ਲਿਖ ਵਾਇਰਲ ਕੀਤੀਆਂ ਨੂੰਹ ਦੀਆਂ ਤਸਵੀਰਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan