ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਵੱਲੋਂ ਪੰਜਾਬ ’ਚ ਬਣਾਏ 302 ਸ਼ੂਟਰ ਗਿਰੋਹ ਨੂੰ ਕਰ ਦਿੱਤੈ ਖ਼ਤਮ : SSP ਦਯਾਮਾ

Thursday, Nov 14, 2024 - 12:53 PM (IST)

ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਵੱਲੋਂ ਪੰਜਾਬ ’ਚ ਬਣਾਏ 302 ਸ਼ੂਟਰ ਗਿਰੋਹ ਨੂੰ ਕਰ ਦਿੱਤੈ ਖ਼ਤਮ : SSP ਦਯਾਮਾ

ਗੁਰਦਾਸਪੁਰ (ਵਿਨੋਦ) : ਪੰਜਾਬ ਪੁਲਸ ਦੇ ਦਬਾਅ ਦੇ ਚੱਲਦੇ ਪੰਜਾਬ ਤੋਂ ਭੱਜ ਕੇ ਕਿਸੇ ਤਰ੍ਹਾਂ ਵਿਦੇਸ਼ਾਂ ’ਚ ਪਹੁੰਚੇ ਗੈਂਗਸਟਰਾਂ ਵੱਲੋਂ ਪੰਜਾਬ ’ਚ ਆਪਣੀ ਹੋਂਦ ਬਣਾਈ ਰੱਖਣ ਅਤੇ ਆਪਣੀ ਲੁੱਟਮਾਰ ਦੀ ਦੁਕਾਨਦਾਰੀ ਨੂੰ ਜਿਉਂਦਾ ਰੱਖਣ ਲਈ ਪੰਜਾਬ ਦੇ ਅੱਲੜ੍ਹ ਨੌਜਵਾਨਾਂ ਨੂੰ ਕਈ ਤਰ੍ਹਾਂ ਗੁੰਮਰਾਹ ਕਰ ਕੇ ਜਾਂ ਲਾਲਚ ਦੇ ਕੇ ਜੋ 302 ਸ਼ੂਟਰ ਗਿਰੋਹ ਬਣਾਇਆ ਗਿਆ ਸੀ, ਉਸ ਨੂੰ ਕਾਫੀ ਹੱਦ ਤੱਕ ਖਤਮ ਕਰ ਦਿੱਤਾ ਗਿਆ ਹੈ। ਇਹ ਪ੍ਰਗਟਾਵਾ ਜ਼ਿਲ੍ਹਾ ਪੁਲਸ ਮੁਖੀ ਦਯਾਮਾ ਹਰੀਸ਼ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਕੀਤਾ।

ਇਹ ਵੀ ਪੜ੍ਹੋ- ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ

ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਵਿਦੇਸ਼ਾਂ ’ਚ ਬੈਠੇ ਗੈਂਗਸਟਰਾਂ ਨੇ 302 ਸ਼ੂਟਰ ਗੈਂਗ ਬਣਾ ਲਿਆ। ਇਸ ਗਰੋਹ ਵਿਚ 17-18-19 ਸਾਲ ਦੇ ਨੌਜਵਾਨ ਸ਼ਾਮਲ ਹਨ ਅਤੇ ਉਨ੍ਹਾਂ ਨੂੰ ਕਈ ਤਰ੍ਹਾਂ ਦੇ ਲਾਲਚ ਦੇ ਕੇ ਇਸ ਗਰੋਹ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਗਰੋਹ ਵਿਚ ਸ਼ਾਮਲ ਨੌਜਵਾਨ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ’ਤੇ ਲੋਕਾਂ ਨੂੰ ਗੁੰਮਰਾਹ ਕਰਕੇ ਧਮਕੀਆਂ ਭਰੇ ਫੋਨ ਕਰਕੇ ਫਿਰੌਤੀ ਦੀ ਰਕਮ ਦੇਣ ਲਈ ਮਜ਼ਬੂਰ ਕਰਦੇ ਹਨ।

ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

ਐੱਸ. ਐੱਸ. ਪੀ. ਨੇ ਦੱਸਿਆ ਕਿ ਇਸ ਗਰੋਹ ਦੇ ਕੁਝ ਮੈਂਬਰਾਂ ਨੂੰ ਹਥਿਆਰਾਂ ਸਮੇਤ ਕਾਬੂ ਕਰਨ ਤੇ ਪੁੱਛਗਿੱਛ ਕਰਨ ’ਤੇ ਇਹ ਗੱਲ ਸਾਹਮਣੇ ਆਈ ਕਿ ਇਹ ਨੌਜਵਾਨ ਗੰਨ ਕਲਚਰ ਦੇ ਪ੍ਰਭਾਵ ਕਾਰਨ ਇਸ ਗਰੋਹ ’ਚ ਸ਼ਾਮਲ ਹੋ ਰਹੇ ਹਨ। ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਉਨ੍ਹਾਂ ਨੂੰ ਛੋਟੇ ਹਥਿਆਰ ਮੁਹੱਈਆ ਕਰਵਾਉਂਦੇ ਸਨ। ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਕਿ ਕੁਝ ਛੋਟੀ ਉਮਰ ਦੇ ਨੌਜਵਾਨਾਂ ਨੂੰ ਮੁਖਬਰ ਜਾਂ ਇਨ੍ਹਾਂ ਨੌਜਵਾਨਾਂ ਦੇ ਪਰਿਵਾਰ ਵਾਲਿਆਂ ਵੱਲੋਂ ਦਿੱਤੀ ਗਈ ਗੁਪਤ ਸੂਚਨਾ ਦੇ ਆਧਾਰ ’ਤੇ ਇਨ੍ਹਾਂ ਨੂੰ ਕਾਬੂ ਕਰਕੇ ਜਦ ਪੁੱਛਗਿਛ ਕੀਤੀ ਗਈ ਤਾਂ ਪਾਇਆ ਕਿ ਇਹ ਨੌਜਵਾਨ ਗੁੰਮਰਾਹ ਹੋ ਕੇ, ਲਾਲਚ ਵਿਚ ਆ ਕੇ ਅਤੇ ਗੰਨਕਲਚਰ ਕਾਰਨ ਇਸ 302 ਸ਼ੂਗਰ ਗਿਰੋਹ ਨਾਲ ਜੁੜਦੇ ਜਾ ਰਹੇ ਸੀ। ਇਨ੍ਹਾਂ ਨੌਜਵਾਨਾਂ ਨੇ ਅਪਰਾਧ ਕਰਨ ਦੇ ਅੰਜਾਮ, ਉਨ੍ਹਾਂ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਦਰਪੇਸ਼ ਮੁਸ਼ਕਲਾਂ, ਪੁਲਸ ਵੱਲੋਂ ਪਰਿਵਾਰਕ ਜਾਇਦਾਦ ਨੂੰ ਕਬਜ਼ੇ ਵਿਚ ਲੈਣ ਆਦਿ ਬਾਰੇ ਸਾਰੀ ਜਾਣਕਾਰੀ ਦਿੱਤੀ ਗਈ। ਅਜਿਹਾ ਨਹੀਂ ਹੈ ਕਿ ਪੁਲਸ ਨੇ ਉਨ੍ਹਾਂ ਨੂੰ ਛੱਡ ਦਿੱਤਾ ਹੈ। ਇਨ੍ਹਾਂ ਨੌਜਵਾਨਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਇਨ੍ਹਾਂ ’ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਜਿਸ ਨਾਲ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News