ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਪਾਸਪੋਰਟ ਸ਼ਰਤ ਖ਼ਤਮ ਕਰਨ ਸਬੰਧੀ 6ਵੀਂ ਅਰਦਾਸ ਹੋਈ
Monday, May 01, 2023 - 05:55 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਆਲ ਇੰਡੀਆ ਲੋਕ ਯੁਵਾ ਸ਼ਕਤੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਡਾ. ਸਤਿਨਾਮ ਸਿੰਘ ਬਾਜਵਾ ਵਲੋਂ ਡੇਰਾ ਬਾਬਾ ਨਾਨਕ ਕੋਰੀਡੋਰ ਤੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਬਿਨਾਂ ਪਾਸਪੋਰਟ ਅਤੇ 20 ਡਾਲਰ ਫ਼ੀਸ ਮੁਆਫ਼ੀ ਕਰ ਕੇ ਕੇਵਲ ਆਧਾਰ ਕਾਰਡ ’ਤੇ ਕਰਵਾਉਣ ਸਬੰਧੀ ਵਾਹਿਗੁਰੂ ਦੇ ਚਰਨਾਂ ਵਿਚ 6ਵੀਂ ਅਰਦਾਸ ਕੀਤੀ ਗਈ।
ਇਹ ਵੀ ਪੜ੍ਹੋ- 15 ਮਹੀਨਿਆਂ 'ਚ ਲੁਧਿਆਣਾ ਦੇ 50 ਪੁਲਸ ਮੁਲਾਜ਼ਮਾਂ ਦੀ ਮੌਤ, ਕਾਰਨ ਜਾਣ ਹੋਵੋਗੇ ਹੈਰਾਨ
ਇਸ ਮੌਕੇ ਡਾ. ਬਾਜਵਾ ਨੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਨੂੰ ਬੇਨਤੀ ਕੀਤੀ ਕਿ ਮਿਲ ਬੈਠ ਕੇ ਮਤਾ ਪਾਸ ਕਰ ਕੇ ਆਧਾਰ ਕਾਰਡ ’ਤੇ ਦਰਸ਼ਨ ਕਰਨ ਲਈ ਜਾਣ ਵਾਸਤੇ ਆਗਿਆ ਦੇਣ ਤਾਂ ਜੋ ਗਰੀਬ ਲੋਕ ਵੀ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ। ਇਸ ਮੌਕੇ ਸੁਖਵਿੰਦਰ ਸਿੰਘ ਜ਼ਿਲਾ ਪ੍ਰਧਾਨ, ਬਾਬਾ ਸੁਰਜੀਤ ਸਿੰਘ ਢੀਂਡਸਾ ਪ੍ਰਧਾਨ ਪੰਜਾਬ, ਮਦਨ ਲਾਲ ਨਰੂਲਾ, ਬਾਬਾ ਕਸ਼ਮੀਰ ਸਿੰਘ, ਬਾਬਾ ਹਜ਼ੂਰਾ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
ਇਹ ਵੀ ਪੜ੍ਹੋ- ਨਹਿਰ ’ਚ ਕਾਰ ਡਿੱਗਣ ਕਾਰਨ ਰੁੜ੍ਹੇ 3 ਬੈਂਕ ਮੁਲਾਜ਼ਮਾਂ ਦੀਆਂ ਮ੍ਰਿਤਕ ਦੇਹਾਂ ਬਰਾਮਦ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।