ਚੋਰਾਂ ਦੇ ਹੌਂਸਲੇ ਬੁਲੰਦ, ਚੋਰੀਸ਼ੁਦਾ ਵਾਹਨਾਂ ਸਮੇਤ ਮੁਲਜ਼ਮ ਪੁਲਸ ਅੜਿੱਕੇ

Sunday, Feb 04, 2024 - 06:15 PM (IST)

ਚੋਰਾਂ ਦੇ ਹੌਂਸਲੇ ਬੁਲੰਦ, ਚੋਰੀਸ਼ੁਦਾ ਵਾਹਨਾਂ ਸਮੇਤ ਮੁਲਜ਼ਮ ਪੁਲਸ ਅੜਿੱਕੇ

ਅੰਮ੍ਰਿਤਸਰ (ਜਸ਼ਨ)-ਥਾਣਾ ਗੇਟ ਹਕੀਮਾਂ ਦੀ ਪੁਲਸ ਨੇ ਚੋਰ ਕੀਤੀਆਂ 5 ਐਕਟਿਵਾ ਅਤੇ 3 ਮੋਟਰਸਾਈਕਲਾਂ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਸੁਨੀਲ ਸਿੰਘ ਵਾਸੀ ਨੀਵਾ ਪਾਸਾ ਅੰਨਗੜ੍ਹ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਇਸ ਕਾਰਵਾਈ ਦੌਰਾਨ ਚੌਕੀ ਅੰਨਗੜ੍ਹ ਦੀ ਪੁਲਸ ਨੇ ਉਕਤ ਮੁਲਜ਼ਮ ਨੂੰ ਕਾਬੂ ਕਰ ਕੇ ਉਸ ਨੂੰ ਚੋਰੀ ਦੇ ਵਾਹਨਾਂ ਸਮੇਤ ਕਾਬੂ ਕੀਤਾ ਹੈ। ਪੁੱਛਗਿੱਛ ਦੌਰਾਨ ਪੁਲਸ ਨੇ ਉਕਤ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਚੋਰੀ ਦੀਆਂ 5ਐਕਟਿਵਾ ਅਤੇ 3 ਮੋਟਰਸਾਈਕਲਾਂ ਸਮੇਤ ਕੁੱਲ 8 ਚੋਰੀ ਦੇ ਵਾਹਨ ਬਰਾਮਦ ਕੀਤੇ।

ਇਹ ਵੀ ਪੜ੍ਹੋ : CM ਮਾਨ ਨੇ ਦੇਸ਼ ਦਾ ਮਾਣ ਵਧਾਉਣ ਵਾਲੇ ਪੰਜਾਬ ਦੇ 11 ਖਿਡਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਸੰਬੰਧੀ ਥਾਣਾ ਈ ਡਵੀਜ਼ਨ ਦੀ ਪੁਲਸ ਨੇ ਇਕ ਸਨੈਚਰ ਨੂੰ ਕਾਬੂ ਕੀਤਾ ਹੈ, ਜਿਸ ਦੀ ਪਛਾਣ ਭਰਤ ਸੱਭਰਵਾਲ ਵਾਸੀ ਪ੍ਰੇਮ ਨਗਰ ਢੱਪਈ ਰੋਡ ਵਜੋਂ ਹੋਈ ਹੈ, ਜਦਕਿ ਉਸ ਦਾ ਇਕ ਸਾਥੀ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਮੁਲਜ਼ਮ ਦੇ ਕਬਜ਼ੇ ’ਚੋਂ ਵਾਰਦਾਤ ਦੌਰਾਨ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ। ਪੁਲਸ ਨੇ ਦੱਸਿਆ ਕਿ ਜਲਦ ਹੀ ਮੁਲਜ਼ਮ ਦਾ ਹੋਰ ਸਾਥੀ ਵੀ ਪੁਲਸ ਦੀ ਗ੍ਰਿਫ਼ਤ ਵਿਚ ਹੋਵੇਗਾ।

ਇਹ ਵੀ ਪੜ੍ਹੋ : ਬਦਲਦੇ ਮੌਸਮ ਕਾਰਨ ਲੋਕ ਪ੍ਰੇਸ਼ਾਨ, ਅੱਜ ਫਿਰ ਆਸਮਾਨ ’ਤੇ ਛਾਏ ਬੱਦਲ, ਭਾਰੀ ਮੀਂਹ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News