ਵਿਆਹੁਤਾ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

Sunday, Nov 03, 2024 - 03:55 PM (IST)

ਵਿਆਹੁਤਾ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ (ਵਿਨੋਦ)- ਭੈਣੀ ਮੀਆਂ ਖਾਂ ਦੀ ਪੁਲਸ ਨੇ ਇਕ ਔਰਤ ਨੂੰ ਰੋਕ ਕੇ ਉਸ ਨਾਲ ਛੇੜਛਾੜ ਕਰਨ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਭੈਣੀ ਮੀਆਂ ਖਾਂ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਥਾਣਾ ਭੈਣੀ ਮੀਆਂ ਖਾਂ ਦੀ ਰਹਿਣ ਵਾਲੀ ਇਕ ਔਰਤ ਨੇ ਦੱਸਿਆ ਕਿ ਉਹ ਚੱਕ ਸ਼ਰੀਫ ਦੀ ਇਕ ਦੁਕਾਨ ’ਤੇ ਕੰਮ ਕਰਦੀ ਹੈ। ਬੀਤੀ ਸ਼ਾਮ ਕਰੀਬ 5.30 ਵਜੇ ਜਦੋਂ ਉਹ ਆਪਣੀ ਡਿਊਟੀ ਖਤਮ ਕਰਕੇ ਆਪਣੇ ਸਕੂਟਰੀ 'ਤੇ ਘਰ ਪਰਤ ਰਹੀ ਸੀ ਤਾਂ ਹੈਪੀ ਪੁੱਤਰ ਤਰਸੇਮ ਮਸੀਹ ਵਾਸੀ ਪਿੰਡ ਰਾਜੂ ਬੇਲਾ ਉਸ ਦੇ ਪਿੱਛੇ ਤੋਂ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਇਆ ਅਤੇ ਉਸ ਦੇ ਬਰਾਬਰ ਮੋਟਰਸਾਈਕਲ ਲੈ ਕੇ  ਉਸ ਨਾਲ ਛੇੜਛਾੜ ਕਰਨੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ-  ਹਰੀਕੇ ਪੱਤਣ 'ਚ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਮੁੰਡੇ ਨਾਲ ਦਰਿੰਦਗੀ, ਮਾਮਲਾ ਕਰੇਗਾ ਹੈਰਾਨ

ਮੁਲਜ਼ਮ ਨੇ ਆਪਣਾ ਮੋਟਰਸਾਈਕਲ ਉਸ ਦੀ ਸਕੂਟਰੀ ਅੱਗੇ ਖੜ੍ਹਾ ਕਰ ਦਿੱਤਾ ਅਤੇ ਉਸ ਨੂੰ ਜ਼ਬਰਦਸਤੀ ਰੋਕ ਲਿਆ ਅਤੇ ਉਸ ਦੇ ਸਰੀਰ ਤੇ ਹੱਥ ਫੇਰਨਾ ਸ਼ੁਰੂ ਕਰ ਦਿੱਤਾ। ਇਸੇ ਦੌਰਾਨ ਸ਼ਿਕਾਇਤਕਰਤਾ ਦੇ ਪਿੰਡ ਦਾ ਸਾਬਕਾ ਸਰਪੰਚ ਅਚਾਨਕ  ਇਕ ਵਾਹਨ 'ਤੇ ਉੱਥੇ ਪਹੁੰਚ ਗਿਆ। ਜਿਸ ’ਤੇ ਸਾਬਕਾ ਸਰਪੰਚ ਨੂੰ ਦੇਖ ਕੇ ਦੋਸ਼ੀ ਭੱਜ ਗਿਆ। ਮਹਿਲਾ ਪੁਲਸ ਅਧਿਕਾਰੀ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News