8 ਸਾਲਾ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲਾ ਮੁਲਜ਼ਮ ਕਾਬੂ

05/05/2024 1:48:10 PM

ਗੁਰਦਾਸਪੁਰ/ਪਾਕਿਸਤਾਨ (ਵਿਨੋਦ)- ਪਾਕਿਸਤਾਨ ਦੀ ਮਨਸੇਹਰਾ ਪੁਲਸ ਨੇ ਇਕ ਦਿਨ ਪਹਿਲਾਂ ਅੱਠ ਸਾਲ ਦੀ ਈਸਾਈ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਮਾਨਸੇਹਰਾ ਦੇ ਜ਼ਿਲ੍ਹਾ ਪੁਲਸ ਅਧਿਕਾਰੀ (ਡੀਪੀਓ) ਸ਼ਫੀਉੱਲਾ ਗੰਡਾਪੁਰ ਦੇ ਅਨੁਸਾਰ ਗੜ੍ਹੀ ਹਬੀਬੁੱਲਾ ਪੁਲਸ ਸਟੇਸ਼ਨ ਵਿਚ ਸ਼ੱਕੀ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਸ ਨੇ ਪੁਸ਼ਟੀ ਕੀਤੀ ਕਿ ਕੁੜੀ ਨਾਲ ਕਥਿਤ ਤੌਰ ’ਤੇ ਜਬਰ-ਜ਼ਿਨਾਹ ਕੀਤਾ ਗਿਆ ਸੀ ਅਤੇ ਦੋਸ਼ੀ ਹਨੀਫ ਅਬਦੁੱਲਾ (64) ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ-  ਸਹੁਰਿਆਂ ਨੇ ਨੂੰਹ ਨੂੰ ਕੁੱਟ-ਕੁੱਟ ਕੇ ਉਤਾਰਿਆ ਮੌਤ ਦੇ ਘਾਟ, ਪਤੀ ਸਮੇਤ ਸੱਸ-ਸਹੁਰਾ ਹੋਏ ਫ਼ਰਾਰ

ਮੁਲਜ਼ਮ ਖ਼ਿਲਾਫ਼ ਬਾਲ ਸੁਰੱਖਿਆ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਡੀ.ਪੀ.ਓ. ਦਫ਼ਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਕੁੜੀ ਦੇ ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ ਅਤੇ ਪ੍ਰਸ਼ਾਸਨ ਵੱਲੋਂ ਦੋਸ਼ੀ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਔਰਤ ਨੂੰ ਬੇਹੋਸ਼ ਕਰ ਕੀਤਾ ਵੱਡਾ ਕਾਂਡ, ਪੁਲਸ ਨੇ ਚਾਰ ਵਿਅਕਤੀਆਂ ਨੂੰ ਸਕਾਰਪੀਓ ਸਮੇਤ ਕੀਤਾ ਗ੍ਰਿਫ਼ਤਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News