ਦੀਵਾਲੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਖਾਣ-ਪੀਣ ਵਾਲੀਆਂ ਦੁਕਾਨਾਂ ਦੀ ਕੀਤੀ ਚੈਕਿੰਗ
Sunday, Oct 27, 2024 - 05:56 PM (IST)
            
            ਹਰਸ਼ਾ ਛੀਨਾ (ਰਾਜਵਿੰਦਰ)-ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ, ਐੱਸ. ਡੀ. ਐੱਮ. ਲੋਪੋਕੇ ਮੈਡਮ ਅਮਨਦੀਪ ਕੌਰ ਘੁੰਮਣ, ਸੀਨੀਅਰ ਮੈਡੀਕਲ ਅਫਸਰ ਸੀ. ਐਚ. ਸੀ. ਲੋਪੋਕੇ ਡਾ. ਕੰਵਰ ਅਜੈ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੀਵਾਲੀ ਦੇ ਮੱਦੇਨਜ਼ਰ ਜ਼ਿਲਾ ਪ੍ਰਸ਼ਾਸਨ ਵੱਲੋਂ ‘ਸਵੱਛ ਦੁਕਾਨ ਸਵੱਛ ਪਕਵਾਨ’ ਮੁਹਿੰਮ ਤਹਿਤ ਕਸਬਾ ਰਾਜਾਸਾਂਸੀ, ਕੁੱਕੜਾਂਵਾਲਾ ਅਤੇ ਓਠੀਆਂ ’ਚ ਰੈਸਟੋਰੈਂਟ, ਢਾਬੇ, ਡੇਅਰੀਆਂ, ਬੇਕਰੀ ਤੇ ਮਠਿਆਈਆਂ ਦੀਆਂ ਦੁਕਾਨਾਂ ਦੀ ਸਾਫ-ਸਫਾਈ ਦੀ ਚੈਕਿੰਗ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ਨੂੰ ਢੱਕ ਕੇ ਰੱਖਣ ਲਈ ਜਾਗਰੂਕ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਇਸ ਦੌਰਾਨ ਦੁਕਾਨਦਾਰਾਂ ਨੂੰ ਪਾਈਆਂ ਗਈਆਂ ਤਰੁੱਟੀਆਂ ਦੂਰ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਕਿ ਖਾਣ-ਪੀਣ ਵਾਲੀਆਂ ਵਸਤਾਂ ਨਾਲ ਲੋਕਾਂ ਦੀ ਸਿਹਤ ’ਤੇ ਕੋਈ ਬੁਰਾ ਪ੍ਰਭਾਵ ਨਾ ਪਵੇ। ਟੀਮ ਵਿਚ ਬਲਜੀਤ ਸਿੰਘ ਛੀਨਾ, ਰਾਜਿੰਦਰ ਸਿੰਘ ਬੁੱਟਰ, ਹਰਮਿੰਦਰ ਸਿੰਘ, ਹਰਜੀਤ ਸਿੰਘ, ਜਰਮਨਜੀਤ ਸਿੰਘ ਤੇ ਗੁਰਵੇਲ ਚੰਦ ਹੈਲਥ ਇੰਸਪੈਕਟਰ ਸ਼ਾਮਲ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
