ਗੁਰਦਾਸਪੁਰ ਦੀਆਂ ਮੰਡੀਆਂ ''ਚ ਝੋਨੇ ਦੀ ਫ਼ਸਲ ਦੀ ਆਮਦ ਵਧੀ, ਲਿਫਟਿੰਗ ''ਚ ਹੋਈ ਤੇਜ਼ੀ
Sunday, Oct 27, 2024 - 05:47 PM (IST)
ਬਟਾਲਾ (ਸਾਹਿਲ)- ਗੁਰਦਾਸਪੁਰ ਜ਼ਿਲ੍ਹੇ ਵਿਚ ਝੋਨੇ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ ਬੀਤੇ ਕੱਲ੍ਹ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 292804 ਮੀਟਰਕ ਟਨ ਆਏ ਝੋਨੇ ਵਿਚੋਂ 268755 ਮੀਟਰਕ ਟਨ ਦੀ ਖਰੀਦ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ, ਉਮਾ ਸ਼ੰਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖਰੀਦ ਵਿਚ ਪਨਗਰੇਨ ਨੂੰ ਸਭ ਤੋਂ ਵੱਧ 99979 ਮੀਟਰਕ ਟਨ ਖਰੀਦ ਕੀਤੀ ਹੈ ਜਦੋਂ ਕਿ ਮਾਰਕਫੈੱਡ ਨੇ 64879 ਮੀਟਰਕ ਟਨ, ਪਨਸਪ ਨੇ 71235 ਮੀਟਰਕ ਟਨ,ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਨੇ 31888,ਐੱਫ਼. ਸੀ. ਆਈ. ਨੇ 731ਮੀਟਰਕ ਟਨ ਅਤੇ ਟਰੇਡਰਜ਼ ਨੇ 43 ਮੀਟਰਕ ਝੋਨੇ ਦੀ ਖਰੀਦ ਕੀਤੀ ਹੈ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਔਰਤਾਂ ਲਈ ਕਰ'ਤਾ ਇਹ ਐਲਾਨ, ਤੁਸੀਂ ਵੀ ਪੜ੍ਹੋ
ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਜਿੱਥੇ ਝੋਨੇ ਦੀ ਆਮਦ ਵਿਚ ਤੇਜ਼ੀ ਆਈ ਹੈ ਉਥੇ ਹੀ ਰੋਜ਼ਾਨਾ ਲਿਫਟਿੰਗ ਵਿਚ ਵੀ ਵਾਧਾ ਹੋਇਆ ਹੈ। ਮੰਡੀਆਂ ਵਿਚੋਂ 52 ਫ਼ੀਸਦ ਫ਼ਸਲ ਦੀ ਚੁਕਾਈ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਖਰੀਦੇ ਗਏ ਝੋਨੇ ਬਦਲੇ ਕਿਸਾਨਾਂ ਨੂੰ 433.66 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੰਡੀਆਂ ਵਿੱਚ ਫਸਲ ਸੁੱਕੀ ਲੈ ਕੇ ਆਉਣ ਅਤੇ ਫਸਲ ਦੀ ਕਟਾਈ ਤੋਂ ਬਾਅਦ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ।
ਇਹ ਵੀ ਪੜ੍ਹੋ- ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8