ਬਟਾਲਾ ਦੀ ਨਵੀਂ ਦਾਣਾ ਮੰਡੀ ’ਚ ਕਣਕ ਦੀ ਆਮਦ ਸ਼ੁਰੂ

Thursday, Apr 18, 2024 - 06:21 PM (IST)

ਬਟਾਲਾ ਦੀ ਨਵੀਂ ਦਾਣਾ ਮੰਡੀ ’ਚ ਕਣਕ ਦੀ ਆਮਦ ਸ਼ੁਰੂ

ਬਟਾਲਾ (ਜ. ਬ., ਯੋਗੀ, ਅਸ਼ਵਨੀ)-6 ਮਹੀਨੇ ਦੀ ਸਖ਼ਤ ਮਿਹਨਤ ਤੋਂ ਬਾਅਦ ਪੁੱਤਾਂ ਵਾਂਗ ਪਾਲੀ ਕਣਕ ਦੀ ਫਸਲ ਨੂੰ ਜਦ ਚਾਈਂ-ਚਾਈਂ ਕਿਸਾਨ ਮੰਡੀ ਵੇਚਣ ਲਈ ਲੈ ਕੇ ਆਉਂਦਾ ਹੈ ਤਾਂ ਆੜ੍ਹਤੀ ਸਾਹਿਬਾਨ ਵੀ ਉਨ੍ਹਾਂ ਦਾ ਪੂਰਾ ਮਾਣ-ਸਤਿਕਾਰ ਕਰਦੇ ਹਨ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਗੁਰਦਾਸਪੁਰ ਦੀ ਸਭ ਤੋਂ ਵੱਡੀ ਨਵੀਂ ਦਾਣਾ ਮੰਡੀ ਬਟਾਲਾ ਵਿਖੇ ਸਥਿਤ ਦੁਕਾਨ ਨੰ.35 ਬਾਬਾ ਐਂਡ ਕੰਪਨੀ ’ਤੇ ਕਿਸਾਨਾਂ ਵੱਲੋਂ ਕਣਕ ਲੈ ਕੇ ਪਹੁੰਚਣ ’ਤੇ ਜਿਥੇ ਸੀਜ਼ਨ ਦਾ ਸ਼ੁਭ ਆਰੰਭ ਹੋ ਗਿਆ ਹੈ।

ਇਹ ਵੀ ਪੜ੍ਹੋ- ਬਾਰਡਰ ਰੇਂਜ 'ਚ ਪੁਲਸ ਦੀ ਵੱਡੀ ਕਾਰਵਾਈ, ਇਨ੍ਹਾਂ ਜ਼ਿਲ੍ਹਿਆਂ 'ਚ ਹਥਿਆਰ ਤੇ ਨਸ਼ੀਲੇ ਪ੍ਰਦਾਰਥ ਨਾਲ 197 ਗ੍ਰਿਫ਼ਤਾਰ

ਇਸ ਦੌਰਾਨ ਕਣਕ ਲੈ ਕੇ ਆਏ ਇਲਾਕੇ ਦੇ ਕਿਸਾਨ ਰਾਜਿੰਦਰ ਸਿੰਘ ਬੱਲਾ ਬਿਸ਼ਨੀਵਾਲ ਅਤੇ ਸਤਨਾਮ ਸਿੰਘ ਪਿੰਡ ਬਾਠ ਦਾ ਬਾਬਾ ਐਂਡ ਕੰਪਨੀ ਦੇ ਮਾਲਕ ਬੂਟਾ ਸਿੰਘ ਘੋਗਾ ਸਰਪੰਚ ਅਤੇ ਰਾਜਿੰਦਰ ਸਿੰਘ ਸੋਢੀ ਸਰਪੰਚ ਹਰਦੋਝੰਡੇ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ਅਤੇ ਇਨ੍ਹਾਂ ਕਿਸਾਨਾਂ ਨੂੰ ਪੱਗੜੀ, ਸਿਰੋਪਾਓ ਅਤੇ ਮਠਿਆਈ ਦਾ ਡੱਬਾ ਦੇ ਕੇ ਸਨਮਾਨਿਤ ਕੀਤਾ ਗਿਆ।

ਇਹ ਵੀ ਪੜ੍ਹੋ- ਸਕੂਲ ਜਾ ਰਹੇ ਇਕਲੌਤੇ ਪੁੱਤ ਦੀ ਹਾਦਸੇ 'ਚ ਮੌਤ, ਮਰੇ ਪੁੱਤ ਦਾ ਕਦੇ ਪੈਰ ਤੇ ਕਦੇ ਹੱਥ ਚੁੰਮਦਾ ਰਿਹਾ ਪਿਓ

ਇਸ ਮੌਕੇ ਸਰਪੰਚ ਰਾਜਿੰਦਰ ਸਿੰਘ ਸੋਢੀ ਨੇ ਕਿਹਾ ਕਿ ਦਾਣਾ ਮੰਡੀ ਵਿਚ ਕਣਕ ਦੀ ਆਮ ਸ਼ੁਰੂ ਹੋਣ ਨਾਲ ਜਿਥੇ ਆੜ੍ਹਤੀ ਭਾਈਚਾਰੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ, ਉਥੇ ਨਾਲ ਹੀ ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੀ ਜਿਣਸ ਨੂੰ ਸੁਕਾ ਕੇ ਹੀ ਵਢਾਉਣ ਤਾਂ ਜੋ ਮੰਡੀ ਵਿਚ ਫਸਲ ਆਉਂਦੇ ਸਾਰ ਹੀ ਵਿਕ ਸਕੇ ਅਤੇ ਫਸਲ ਦਾ ਸਮਰਥਨ ਮੁੱਲ ਕਿਸਾਨਾਂ ਨੂੰ ਪ੍ਰਾਪਤ ਹੋ ਸਕੇ।

ਇਹ ਵੀ ਪੜ੍ਹੋ- ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News